Thursday, May 14Malwa News
Shadow

Local

“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

Local
ਫ਼ਿਰੋਜ਼ਪੁਰ, 02 ਫਰਵਰੀ :-           ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਫ਼ਿਰੋਜ਼ਪੁਰ ਵਿਖੇ 'ਸਾਡੇ ਬਜ਼ੁਰਜ ਸਾਡਾ ਮਾਣ‘ ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗਣ ਵਾਲੇ ਮੈਗਾ ਕੈਂਪ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ।           ਇਸ ਮੌਕੇ ਵਧੀਕ ਡਿਪਟੀ ਕਿਮ਼ਸਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਉਨ੍ਹਾਂ ਦੀ ਭਲਾਈ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ- ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 'ਸਾਡੇ ਬਜ਼ੁਰਜ ਸਾਡਾ ਮਾਣ‘ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 05 ਫਰਵਰੀ 2026 ਨੂੰ ਰਾਮਬਾਗ ਫ਼ਿਰੋਜ਼ਪੁਰ ਛਾਉਣੀ ਵਿਖੇ ਸਵੇਰੇ 10:00 ਵਜ...
ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ

ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ

Local
ਤਰਨ ਤਾਰਨ 02 ਫਰਵਰੀ (          ) - ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਦੇ 326 ਸਕੂਲਾਂ ਨੂੰ ਪੀਐਮ ਸ੍ਰੀ ਯੋਜਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ । ਇਨਾ ਸਕੂਲਾਂ ਵਿੱਚ ਮਿੱਟੀ ਪਰਖ ਦੀਆਂ ਛੋਟੀਆਂ ਪ੍ਰਯੋਗਸ਼ਾਲਾਵਾਂ ਬਣਾਈਆਂ ਜਾਣਗੀਆਂ ਅਤੇ ਇਹਨਾਂ ਪ੍ਰਯੋਗਸ਼ਾਲਾ ਵਿੱਚ ਕਿਸਾਨਾਂ ਦੀ ਮਿੱਟੀ ਪਰਖ ਕਰਕੇ ਉਹਨਾਂ ਨੂੰ ਮਿੱਟੀ ਸਿਹਤ ਕਾਰਡ ਜਾਰੀ ਕੀਤੇ ਜਾਣਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਯਾਦਵਿੰਦਰ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾਕਟਰ ਤੇਜਬੀਰ ਸਿੰਘ ਭੰਗੂ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾਕਟਰ ਭੁਪਿੰਦਰ ਸਿੰਘ ਜੀ ਦੀ ਅਗਵਾਈ ਹੇਠ ਇਹ ਜਾਗਰੂਕਤਾ ਅਭਿਆਨ ਪੀਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ  ਵਿਖੇ ਕਰਵਾਇਆ ਗਿਆ । ਇਸ ਅਭਿਆਨ ਵਿੱਚ ਡਾਕਟਰ ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵੀ ਸ਼ਾਮਿਲ ਹੋਏ । ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ.ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਿੱਟੀ ਸਿਹਤ ਕਾਰਡ ਯੋਜਨਾ, ਸਾਲ ਫਰਵਰੀ 2015 'ਚ ਭਾਰਤ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਕੀਤਾ ਉਦਘਾਟਨ 

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਕੀਤਾ ਉਦਘਾਟਨ 

Local
ਲੰਬੀ/ਸ੍ਰੀ ਮੁਕਤਸਰ ਸਾਹਿਬ, 02 ਫਰਵਰੀ:- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਲੰਬੀ ਹਲਕੇ ਦੇ ਪਿੰਡ ਤਰਮਾਲਾ ਵਿਖੇ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਉਦਘਾਟਨ ਕਰਕੇ ਇਸਨੂੰ ਲੋਕ ਅਰਪਣ ਕੀਤਾ । ਇਸ ਮੌਕੇ ਉਨ੍ਹਾਂ ਨੇ ਧਰਮਸ਼ਾਲਾ ਵਿੱਚ ਨਤਮਸਤਕ ਹੋ ਕੇ ਸ਼੍ਰੀ ਗੁਰੂ ਰਵੀਦਾਸ ਜੀ ਦਾ ਅਸ਼ੀਰਵਾਦ ਲਿਆ ਅਤੇ ਸਮੂਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਲੱਖ-ਲੱਖ ਵਧਾਈ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਰਵੀਦਾਸ ਜੀ ਨੇ ਸਮਾਜਿਕ ਬਰਾਬਰੀ, ਮਨੁੱਖਤਾ ਅਤੇ ਭਾਈਚਾਰਕ ਸਾਂਝ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਧਰਮਸ਼ਾਲਾ ਵਰਗੇ ਸਾਂਝੇ ਸਥਾਨ ਲੋਕਾਂ ਵਿੱਚ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਗੁਰੂਆਂ ਅਤੇ ਸੰਤਾਂ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਵਾਟਰ ਵ...
ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

Local
ਫ਼ਰੀਦਕੋਟ 2 ਫਰਵਰੀ- ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਅਧੀਨ ਸਿਵਲ ਹਸਪਤਾਲ (ਡੀ.ਐਚ) ਫ਼ਰੀਦਕੋਟ ਵਿਖੇ ਟਾਇਲਟਾਂ ਦੀ ਮੁਰੰਮਤ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ 3 ਮਹੀਨੇ ਦੀ ਨਿਰਧਾਰਤ ਸਮੇਂ-ਸੀਮਾ ਅੰਦਰ ਪੂਰਾ ਕੀਤਾ ਜਾਣਾ ਹੈ, ਜਿਸ ਤੇ 28.65 ਲੱਖ ਦੀ ਅੰਦਾਜ਼ਨ ਲਾਗਤ ਆਵੇਗੀ। ਇਸ ਕੰਮ ਦੇ ਸੰਪੂਰਨ ਹੋਣ ਉਪਰੰਤ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਸਹਾਇਕਾਂ ਅਤੇ ਆਮ ਲੋਕਾਂ ਨੂੰ ਸਾਫ਼-ਸੁਥਰੀਆਂ ਸੈਨੀਟੇਸ਼ਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।...
ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 1 ਫਰਵਰੀ: ਭਗਤ ਰਵੀਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ, ਭਗਤ ਜੀ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ।    ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬੀਕਾਪੁਰ ਵਿਖੇ ਧਾਰਮਿਕ ਅਸਥਾਨ ਤੇ ਨਤਮਸਤਕ ਹੋਣ ਉਪਰੰਤ ਜੁੜੀ ਇਲਾਕੇ ਦੀ ਸੰਗਤ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸ਼ੋਭਾ ਯਾਤਰਾ ਵਿੱਚ ਸਮੂਲੀਅਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਭੂ ਭਗਤੀ ਦੇ ਨਾਲ ਨਾਲ ਜਿਨ੍ਹਾ ਭਗਤਾਂ ਨੇ ਸਮਾਜ ਸੁਧਾਰ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ, ਉਨ੍ਹਾ ਵਿਚੋ ਭਗਤ ਰਵਿਦਾਸ ਜੀ ਦਾ ਅਹਿਮ ਸਥਾਨ ਹੈ। ਉਹ ਇਕ ਸਮਾਜ ਸੁਧਾਰਕ, ਮਾਨਵਵਾਦੀ, ਧਾਰਮਿਕ ਮਨੁੱਖ, ਚਿੰਤਕ ਅਤੇ ਮਹਾਨ ਕਵੀ ਸਨ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

Local
ਫਾਜਿਲਕਾ 1 ਫਰਵਰੀ- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ   ਸ਼ਿਰਕਤ ਕੀਤੀ |ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀ ਜਯੰਤੀ ਦੀਆਂ ਵਧਾਈਆਂ ਦਿਤੀਆਂ | ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਬਿਸਕੁਟਾ ਦੀ  ਸੇਵਾ ਅਰਪਣ ਕੀਤੀ|ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅੱਗੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਸਾਰੀਆਂ ਸੰਗਤਾਂ ਬੜੀ ਖੁਸ਼ੀ ਨਾਲ ਇਹ ਦਿਹਾੜਾ ਮਨਾਉਣ |...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Local
ਮੂਨਕ/ਲਹਿਰਾ, 01 ਫਰਵਰੀ- ਹਲਕਾ ਲਹਿਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਬੁਸ਼ਹਿਰਾ ਦੇ ਪ੍ਰਮੁੱਖ ਆਗੂ ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ, ਕਿਸਨ ਸਿੰਘ, ਬਲਵਾਨ ਸਿੰਘ, ਦਲੀਪ ਸਿੰਘ, ਲਵਪ੍ਰੀਤ ਸਿੰਘ ਅਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰ ਰਹੀ ਹੈ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਸਿੱਖਿਆ, ਸ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

Local
ਕੋਟਕਪੂਰਾ 1 ਫ਼ਰਵਰੀ, 2026 ()- ਪਿੰਡ ਵਾੜਾ ਦਰਾਕਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਨਵੀਂ ਇਮਾਰਤ ਦੇ ਨਿਰਮਾਣ ਦੇ ਕੰਮ ਦੀ  ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ। ਇਸ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਰਮਸ਼ਾਲਾ ਵਰਗੀਆਂ ਸਾਂਝੀਆਂ ਲੋਕ ਭਲਾਈ ਦੀਆਂ ਇਮਾਰਤਾਂ ਪਿੰਡਾਂ ਦੀ ਸਮਾਜਿਕ ਤੇ ਸੱਭਿਆਚਾਰਕ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ। ਇਨ੍ਹਾਂ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮਾਂ ਦੇ ਆਯੋਜਨ ਲਈ ਸੁਵਿਧਾਜਨਕ ਥਾਂ ਉਪਲਬਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਲੋੜ ਅਤੇ ਮੰਗ ਅਨੁਸਾਰ ਤਰਜੀਹੀ ਅਧਾਰ ‘ਤੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ 12 ਲੱਖ ਰੁਪਏ ਗਲੀਆ ਨਾਲੀਆਂ ਅਤੇ 40 ਲੱਖ ਰੁਪਏ ਪੰਚਾਇਤ ਘਰ ਲਈ ਵੀ ਜਾਰੀ ਕੀਤੇ ਗਏ ਹਨ...
ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

Local
ਹੁਸ਼ਿਆਰਪੁਰ, 31 ਜਨਵਰੀ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮਿਲ ਕੇ ਊਨਾ ਸੜਕ ਦਾ ਸਾਂਝਾ ਨਿਰੀਖਣ ਕੀਤਾ ਅਤੇ ਸੜਕ ਦੀ ਮਾੜੀ ਹਾਲਤ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਨੈਸ਼ਨਲ ਹਾਈਵੇ ਪ੍ਰੋਜੈਕਟ ਡਾਇਰੈਕਟਰ ਦੇ ਇਕ ਪ੍ਰਤੀਨਿਧੀ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਸੜਕ ਦੀ ਭਿਆਨਕ ਹਾਲਤ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਜਨਤਕ ਸਹੂਲਤ ਅਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਤੁਰੰਤ ਜ਼ਰੂਰੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਵਿਧਾਇਕ ਜਿੰਪਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਦੋਂ ਤੱਕ ਪ੍ਰੋਜੈਕਟ ਪੂਰੀ ਤਰ੍ਹਾਂ ਪੂਰਾ ਨਹੀਂ ਹੋ ਜਾਂਦਾ, ਊਨਾ ਸੜਕ ਨੂੰ ਹਰ ਕੀਮਤ 'ਤੇ ਵਾਹਨ ਚਲਾਉਣ ਯੋਗ ਰੱਖਣਾ ਚਾਹੀਦਾ ਹੈ, ਇਹ ਯਕੀਨੀ ਬਣਾਉਂਦੇ ਹੋਏ ਕਿ ਜਨਤਾ ਦੀ ਸੁਰੱਖਿਆ ਅਤੇ ਸਹੂਲਤ ਨੂੰ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਰਸਤੇ 'ਤੇ ਰੋਜ਼ਾਨਾ ਹਜ਼ਾਰਾਂ ਵਾਹਨ ਯਾਤਰਾ ਕਰਦੇ ਹਨ ਅਤੇ ਸੜਕ ਦੀ ਮਾੜੀ ਹਾਲਤ ਹਾਦਸਿਆਂ ਦਾ ਲਗਾਤਾਰ ਖ਼ਤਰਾ ਪੈਦਾ ਕਰਦੀ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੜਕ ਦੀ ਮਾੜੀ ਹਾ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

Local
ਮੂਨਕ/ ਖਨੌਰੀ, 31 ਜਨਵਰੀ- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਗੋਬਿੰਦਗੜ੍ਹ ਪਾਪੜਾ, ਸਲੇਮਗੜ੍ਹ, ਸ਼ੇਰਗੜ੍ਹ ਸੀਹਾ ਸਿੰਘ ਵਾਲਾ, ਬੁਸ਼ਹਿਰਾ, ਬੰਗਾ, ਮੰਡਵੀ, ਸ਼ਾਹਪੁਰ ਥੇੜ੍ਹੀ, ਬੋਪੁਰ, ਬਨਾਰਸੀ, ਚੱਠਾ ਗੋਬਿੰਦਪੁਰਾ, ਬਿਸ਼ਨਪੁਰਾ ਖੋਖਰ ਅਤੇ ਗਨੋਟਾ ਵਿਖੇ ਵੱਖ-ਵੱਖ ਸੜਕੀ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਤਹਿਤ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਲੰਬਾਈ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ, ਸੜਕਾਂ ਨੂੰ ਚੌੜਾ ਕਰਨ ਅਤੇ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ। ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਪਿੰਡਾਂ ਦਾ ਆਪਸੀ ਰਾਬਤਾ ਮਜ਼ਬੂਤ ਹੋਵੇਗਾ ਅਤੇ ਲੋਕਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕ...