ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 21, 22 ਅਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ —ਜਿਲ੍ਹਾ ਸੈਸ਼ਨ ਜੱਜ
ਸ੍ਰੀ ਮੁਕਤਸਰ ਸਾਹਿਬ 18 ਮਈ- ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਦੇਨਿਪਟਾਰੇ ਦੇ ਉਦੇਸ਼ ਨਾਲ 21, 22 ਅਤੇ 23 ਅਗਸਤ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਹਿਲ ਮਾਨਯੋਗ ਸੁਪਰੀਮ ਕੋਰਟ ਦੀ ਉਸ ਲਗਾਤਾਰ ਵਚਨਬੱਧਤਾ ਦਾ ਹਿੱਸਾ ਹੈ, ਜਿਸਦਾ ਮਕਸਦ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਘਟਾਉਣਾ ਹੈ ਤਾਂ ਜੋ ਲੋਕਾਂ ਨੂੰ ਸਸਤਾ, ਸੌਖਾ, ਤੇਜ਼ ਅਤੇ ਪ੍ਰਭਾਵਸ਼ਾਲੀ ਇਨਸਾਫ ਮਿਲ ਸਕੇ । ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ 21, 22 ਅਤੇ 23 ਅਗਸਤ, 2026 ਨੂੰ ਜਿ਼ਲ੍ਹੇ ਵਿੱਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਆਪਸੀ ਸਹਿਮਤੀ, ਰਾਜ਼ੀਨਾਮੇ ਅਤੇ ਸਮਝੌਤੇ ਰਾਹੀਂ ...








