Monday, August 10Malwa News
Shadow

Local

*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

Local
ਬਰਨਾਲਾ, 12 ਅਪ੍ਰੈਲ       ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ 'ਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।      ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਸਕੀਮਾਂ ਤੇ ਪ੍ਰੋਜੈਕਟ ਦੀ ਨਜ਼ਰਸਾਨੀ ਕੀਤੀ ਗਈ ਅਤੇ ਮਿੱਥੇ ਟੀਚੇ ਪੂਰੇ ਕਰਨ ਦਾ ਜਾਇਜ਼ਾ ਲਿਆ।  ਓਹਨਾਂ ਹਸਪਤਾਲ ਵਿਚ ਸਿਹਤ ਜਾਂਚ ਕਰਵਾਉਣ ਆਏ ਮਰੀਜ਼ਾਂ ਲਈ ਬੈਠਣ ਦਾ ਪੂਰਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਓਹਨਾਂ ਕਿਹਾ ਕਿ ਸਿਵਲ/ਉਪ ਮੰਡਲ ਹਸਪਤਾਲ ਵਿਚ ਸਾਫ਼ ਸਫ਼ਾਈ ਦੇ ਪੁਖਤਾ ਪ੍ਰਬੰਧ, ਬੈਠਣ ਲਈ ਬੈਂਚ, ਪੱਖੇ, ਵਾਟਰ ਕੂਲਰ ਆਦਿ ਦੇ ਪ੍ਰਬੰਧ ਯਕੀਨੀ ਬਣਾਏ ਜਾਣ।  ਇਸ ਮੌਕੇ ਉਹਨਾਂ ਬਲੱਡ ਬੈਂਕ ਜਲਦ ਚਾਲੂ ਕਰਵਾਉਣ ਲਈ ਇੰਸਪੈਕਸ਼ਨ ਟੀਮ ਦੀ ਵਿਜ਼ਿਟ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਨੇ ਦੱਸਿਆ ਕਿ ਆਉਂਦੇ ਦਿਨੀ ਬਲੱਡ ਬੈਂਕ ਦੀ  ...
ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ  ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ  ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

Local
ਫਾਜ਼ਿਲਕਾ, 12 ਅਪ੍ਰੈਲ ਅੱਜ ਫਾਜ਼ਿਲਕਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਰਵਾਇਤੀ ਫਸਲਾਂ ਦੇ ਨਾਲ-ਨਾਲ ਸਹਾਇਕ ਧੰਧਿਆਂ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਣ, ਸੂਰ ਪਾਲਣ, ਮੱਛੀ ਪਾਲਣ, ਫਲਦਾਰ ਬੂਟੇ ਲਗਾਉਣ ਅਤੇ ਦਰੱਖਤਾਂ ਦੀ ਰੋਪਾਈ ਵਰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ। ਇਸ ਮੌਕੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਗਏ, ਜਿੱਥੇ ਉਨ੍ਹਾਂ ਨੇ ਆਪਣੀਆਂ ਨਵੀਨਤਮ ਤਕਨੀਕਾਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾਂ ਸਵਨਾ ਨੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਪ੍ਰਗਤੀਸ਼ੀ...
ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

Local
ਸੰਗਰੂਰ, 12 ਅਪ੍ਰੈਲ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ। ਸ. ਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਕਮਿਸ਼ਨ ਦੇ ਉਪ ਚੇਅਰਮੈਨ ਨੇ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀ “ਨਮਸਤੇ" ਪੋਰਟਲ ਉੱਪਰ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਕਮਿਸ਼ਨ ਵੱਲੋਂ ਬਿਲਕੁਲ ਮੁਫ਼ਤ ਸਫਾਈ ਕਿੱਟਾਂ ਤੇ ਸੁਰੱਖਿਆ ਲਈ ਹੋਰ ਸਮਾਨ ਦਿੱਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਹਦਾਇਤ ਦਿੱਤੀ ਕਿ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ ਬਣਾ ਕੇ ਦਿੱਤੇ ਜਾਣ ਤੇ ਉਨ੍ਹਾਂ ਉੱਪਰ ਬਲੱਡ...
ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ

Local
ਫਰੀਦਕੋਟ, 11 ਅਪ੍ਰੈਲ 2026  ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ–ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ।  ਉਹਨਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ  ਦੀਆਂ ਤਿੰਨ ਨਗਰ ਕੌਂਸਲਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਭਾਰਤ ਚੋਣ ਕਮਿਸ਼ਨ ਕੋਲ ਉਪਲਬਧ ਤਾਜ਼ਾ ਵੋਟਰ ਸੂਚੀਆਂ ਦੇ ਆਧਾਰ ‘ਤੇ ਅਤੇ ਲੋਕਲ ਗਵਰਨਮੈਂਟ ਵਿਭਾਗ ਵੱਲੋਂ ਅੰਤਿਮ ਕੀਤੀ ਗਈ ਹੱਦਬੰਦੀ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ।  ਉਹਨਾਂ ਦੱਸਿਆ ਕਿ ਨਗਰ ਕੌਸਲ ਫਰੀਦਕੋਟ, ਕੋਟਕਪੂਰਾ ਅਤੇ ਜੈਤੋ   ਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਾਮ ਅਤੇ ਵੇਰਵੇ ਦੀ ਪੁਸ਼ਟੀ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਕਰ ਲੈਣ । ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਕਾਨੂੰਨੀ ਤੌਰ ‘ਤੇ 07 ਦਿਨਾਂ ਦੀ ਮਿਆਦ ਨ...
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ

Local
ਸ੍ਰੀ ਅਨੰਦਪੁਰ ਸਾਹਿਬ 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੋਲਾ ਮਹੱਲਾ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਵਾਤਾਵਰਣ ਸੰਭਾਲ ਵਿੱਚ ਦਿੱਤੇ ਗਏ ਅਹਿਮ ਸਹਿਯੋਗ ਲਈ ਸਿੰਘ ਸਾਹਿਬ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਦੇ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ।   ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਦੌਰਾਨ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕੀਤੇ ਗਏ ਯਤਨਾਂ ਨੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਜਥੇਦਾਰ ਸਿੰਘ ਸਾਹਿਬ ਦੀ ਪ੍ਰਭਾਵਸ਼ਾਲੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨੂੰ ਇਸ ਸਫਲਤਾ ਦਾ ਮੁੱਖ ਕਾਰਨ ਦੱਸਦਿਆਂ ਕਿਹਾ ਕਿ ਇਹ ਪਹਿਲ ਵਾਤਾਵਰਣ ਦੀ ਸੁਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਹੈ।       ਉਨ੍ਹਾਂ ਨੇ ਅਪੀਲ ਕੀਤੀ ਕਿ ਆਉਣ ਵਾਲੇ ਖਾਲਸਾ ਸਾਜਨਾ ਦਿਵਸ ਵਿਸਾਖੀ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਵੀ ਇਹ ਯਤਨ ਜਾਰੀ ਰੱਖੇ ਜਾਣ। ਖਾਸ ਤੌਰ ‘ਤੇ ਤਖਤ ਸ੍...
ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

Local
ਹੁਸ਼ਿਆਰਪੁਰ, 11 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ  ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਆਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ। ਇਸ ਮੌਕੇ  ਬੱਚਿਆਂ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆ ਜਿਵੇਂ ਕਿ ਚਿੱਤਰਕਾਰੀ ਮੁਕਾਬਲੇ , ਕਵਿਤਾ ਪਾਠ, ਕਹਾਣੀ ਸੁਣਾਉਣਾ,  ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ  ਗਏ। ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ ,ਪੋਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮੱਹਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਆਂਗਣਵਾੜੀ ਕੇਦਰਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੌ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕ...
ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

Local
ਤਰਨ ਤਾਰਨ, 11 ਅਪ੍ਰੈਲ :          ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਤਰਨਤਾਰਨ ਸ਼ਹਿਰ, ਚੋਹਲਾ ਸਾਹਿਬ ਇਲਾਕੇ ਅਤੇ ਖ਼ਡੂਰ ਸਾਹਿਬ ਦੀਆਂ ਡੇਅਰੀਆਂ ਅਤੇ ਵੱਖ-ਵੱਖ ਫੂਡ ਆਊਟਲੈੱਟਾਂ ਦੀ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਤਰ ਕੀਤੇ ਗਏ। ਇਸੇ ਤਰ੍ਹਾਂ ਖ਼ਡੂਰ ਸਾਹਿਬ ਵਿਖੇ ਐਫ.ਬੀ.ਓਜ਼ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅਤੇ ਸਾਰੀਆਂ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਮਿਲਾਵਟ ਤੋਂ ਬਚਣ, ਤੇਲ ਨੂੰ ਦੁਬਾਰਾ ਨਾ ਤਲਣ, ਫੂਡ ਆਈਟਮਾਂ ਨੂੰ ਢੱਕ ਕੇ ਰੱਖਣ ਅਤੇ ਤਿਆਰ ਖਾਣਾ ਠ...
ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

Local
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਰਾਜ ਨੂੰ ਊਰਜਾ ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਊਰਜਾ ਵਿਭਾਗ ਦੇ ਅਧਿਕਾਰੀਆਂ ਨੂੰ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨਿਰਦੇਸ਼ ਦਿੱਤਾ ਕਿ ਇਨ੍ਹਾਂ ਦਾ ਪ੍ਰਭਾਵੀ ਲਾਗੂ ਯਕੀਨੀ ਬਣਾਉਂਦੇ ਹੋਏ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਗੁਣਵੱਤਾਪੂਰਨ ਅਤੇ ਬਿਨ੍ਹਾਂ ਰੁਕਾਵਟ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਸਰਕਾਰੀ ਇਮਾਰਤਾਂ ਵਿੱਚ ਸੋਲਰ ਸਿਸਟਮ ਅਤੇ 'ਪੀਐਮ ਸੂਰਿਆ ਘਰ ਯੋਜਨਾ' ਦੇ ਪ੍ਰਭਾਵੀ ਲਾਗੂ ਕਰਨ ਤਹਿਤ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਸਰਕਲ ਨੂੰ ਅਵਾਰਡ ਦਿੱਤਾ ਜਾਵੇਗਾ। ਸ੍ਰੀ ਵਿਜ ਅੱਜ ਚੰਡੀਗੜ੍ਹ ਵਿੱਚ ਊਰਜਾ ਵਿਭਾਗ ਦੇ ਸੂਬੇ ਭਰ ਤੋਂ ਆਏ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ ਅਤੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਤੇ ਦੱਖਣ ਹਰਿਆਣਾ ...
ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ

ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ

Local
ਫਰੀਦਕੋਟ/ਸਾਦਿਕ,10 ਅਪ੍ਰੈਲ- ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਫਰੀਦਕੋਟ ਡਾ. ਹੁਸਨ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ. ਵੈਕਸੀਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ l ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਹ ਨਵੀਂ ਐਚ.ਪੀ.ਵੀ ਵੈਕਸੀਨ 14 ਸਾਲ ਦੀ ਲੜਕੀ ਨੂੰ ਇਹ ਵੈਕਸੀਨ ਲੱਗਣੀ ਹੈ, ਭਾਵ ਜਿਸ ਲੜਕੀ ਨੇ ਆਪਣਾ 14ਵਾਂ ਜਨਮਦਿਨ ਮਨਾ ਲਿਆ ਹੋਵੇ ਅਤੇ 15ਵਾਂ ਜਨਮਦਿਨ ਨਹੀਂ ਮਨਾਇਆl ਇਹ ਵੈਕਸੀਨ ਲੜਕੀ ਦੇ ਖੱਬੇ ਮੋਢੇ ਤੇ ਲਗਾਈ ਜਾਵੇਗੀl ਇਹ ਵੈਕਸੀਨ ਆਉਣ ਵਾਲੇ ਸਮੇਂ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਵਿੱਚ ਬਹੁਤ ਸਹਾਈ ਹੋਵੇਗੀl ਕਿਉਂਕਿ ਇਹ ਕੈਂਸਰ ਔਰਤਾਂ ਵਿੱਚ ਜ਼ਿਆਦਾ ਹੁੰਦਾ ਹੈl ਇਹ ਵੈਕਸੀਨ ਸਰਕਾਰੀ...
ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

Local
ਮੋਗਾ- ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ, ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਵਰਕਸ਼ਾਪ ਦੌਰਾਨ ਭਾਗ ਲੈਣ ਵਾਲੇ ਕਰਮਚਾਰੀਆਂ ਨੂੰ ਸੁਰੱਖਿਆ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਹੈਲਥ ਚੈੱਕਅਪ ਕੈਂਪ ਅਤੇ ਹੋਰ ਭਲਾਈ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਦੇ ਇਲਾਵਾ, ਸਾਰੇ ਭਾਗੀਦਾਰਾਂ ਨੂੰ ਸੇਫਟੀ ਕਿੱਟਾਂ, ਪਾਣੀ ਦੀਆਂ ਬੋਤਲਾਂ ਅਤੇ ਹੋਰ ਲੋੜੀਂਦੀ ਸਮੱਗਰੀ ਵੀ ਪ੍ਰਦਾਨ ਕੀਤੀ ਗਈ।ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਮੋਗਾ ਡਾਕਟਰ ਹਰਿੰਦਰ ਸਿੰਘ ਸੂਦ ਵੱਲੋਂ ਸਾਰੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਅਤੇ ਕਿਹਾ ਕਿ ਇਸ ਟ੍ਰੇਨਿੰਗ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਵਾਲੇ ਸੁਰੱਖਿਆ ਅਤੇ ਕੁਸ਼ਲਤਾ ਵਿੱਚ ਸੁਧਾਰ ਕਰਨ ਵਿਚ ਸ...