ਪਿੰਡ ਝਬੇਲਵਾਲੀ ਵਿਖੇ ਸੀ.ਐਮ. ਦੀ ਯੋਗਸ਼ਾਲਾ ‘ਚ ਯੋਗ ਕਰਨ ਵਾਲੇ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਏ ਯੋਗਾ ਮੈਟ
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ: ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ 212 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 125 ਕਲਾਸਾਂ ਸ਼ਹਿਰਾਂ ਵਿੱਚ ਅਤੇ 87 ਕਲਾਸਾਂ ਪਿੰਡਾਂ ਵਿੱਚ ਲਗਾਈਆਂ ਜਾ ਰਹੀਆਂ ਹਨ।
ਪਿੰਡ ਉਦੇਕਰਨ ਦੇ ਰਿਟਾਇਰਡ ਪ੍ਰਿੰਸੀਪਲ ਹਰਪਾਲ ਕੌਰ ਵੱਲੋਂ ਪਿੰਡ ਝਬੇਲਵਾਲੀ ਵਿਖੇ ਸੀ.ਐਮ ਦੀ ਯੋਗਸ਼ਾਲਾ ‘ਚ ਯੋਗਾ ਕਰਨ ਵਾਲਿਆਂ ਨੂੰ ਯੋਗਾ ਮੈਟ ਮੁਹਈਆ ਕਰਵਾਏ ਗਏ ਤਾਂ ਜੋ ਉਹ ਹੋਰ ਬਿਹਤਰ ਤਰੀਕੇ ਨਾਲ ਯੋਗਾ ਨੂੰ ਕਰ ਸਕਣ ਤੇ ਤੰਦਰੁਸਤ ਬਣ ਸਕਣ| ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਯੋਗਾ ਪ੍ਰਤੀ ਦਿਲਚਸਪੀ ਨੂੰ ਵੇਖਦੇ ਹੋਏ ਇਹ ਉਪਰਾਲਾ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਯੋਗਾ ਦਾ ਵੱਧ ਤੋਂ ਵੱਧ ਲਾਭ ਉਠਾਓ, ਰੋਗ ਭਜਾਉ ਤੇ ਤੰਦਰੁਸਤੀ ਪਾਓ ...








