ਮਿਸ਼ਨ ਜੀਵਨਜੋਤ, ਬਾਲ ਭਿੱਖਿਆ ਤੋਂ ਮੁਕਤ ਕਰੇਗਾ ਜ਼ਿਲ੍ਹਾ ਫਾਜ਼ਿਲਕਾ
ਫਾਜਿਲਕਾ 21 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਜੀਵਨਜੋਤ 2.0 ਨੂੰ ਜ਼ਿਲ੍ਹੇ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇੱਥੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮਿਸ਼ਨ ਤਹਿਤ ਟੀਮਾਂ ਬਣਾ ਕੇ ਬਾਲ ਭਿੱਖਿਆ ਰੋਕਣ ਲਈ ਜ਼ਿਲ੍ਹੇ ਵਿਚ ਕਾਰਵਾਈ ਕੀਤੀ ਜਾਵੇ ਅਤੇ ਜਿੱਥੇ ਕਿਤੇ ਜਰੂਰਤ ਮਹਿਸੂਸ ਹੋਵੇ ਬੱਚਿਆਂ ਦਾ ਡੀਐਨਏ ਟੈਸਟ ਵੀ ਕਰਵਾਇਆ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੱਚਿਆਂ ਨੂੰ ਅਗਵਾ ਕਰਕੇ ਜਾਂ ਕਿਸੇ ਗਲਤ ਤਰੀਕੇ ਨਾਲ ਕਿਸੇ ਗਿਰੋਹ ਵੱਲੋਂ ਭੀਖ ਨਾ ਮੰਗਵਾਈ ਜਾ ਰਹੀ ਹੋਵੇਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਲੋਕਾਂ ਨੂੰ 5 ਸਾਲ ਤੱਕ ਦੀ ਸਜਾ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸੇ ਤਰਾਂ ਬੱਚਿਆਂ ਨੂੰ ਕਿਸੇ ਤਰਾਂ ਦੇ ਮਾਦਕ ਪਦਾਰਥ ਦੇਣ ਵਾਲੇ ਨੂੰ 7 ਸਾਲ ਤੱਕ ਦੀ ਸਜਾ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸੇ ਤਰਾਂ ਬੱਚਿਆਂ ਦੀ ਤਸਕਰੀ ਕਰਨ ਵਾਲੇ ਨੂੰ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜਾ ਤੇ ਜੁਰਮਾਨਾ ਹੋ ਸਕਦੇ ਹਨ।ਉਨ੍ਹਾਂ ਨੇ ਕਿਹਾ ਕ...








