Thursday, May 14Malwa News
Shadow

Local

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 22 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 22 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

Local
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ:-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 22 ਜਨਵਰੀ 2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਦਿਲਬਾਗ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ ਵੱਲੋਂ ਸਹਾਇਕ ਮੈਨੇਜਰ  ਦੀ 10 ਅਸਾਮੀਆਂ ਲਈ  ਲੜਕੇ ਅਤੇ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇੰਟਰਵਿਊ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ/ਪੋਸਟ ਗ੍ਰੈਜੂਏਸ਼ਨ ਪਾਸ, ਉਮਰ 19 ਤੋਂ 30 ਸਾਲ ਹੋਣੀ ਲਾਜਮੀ ਹੈ।  ਸ੍ਰੀ ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫਸਰ ਵੱਲੋਂ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ) । ਉਨ੍ਹਾ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ਤੇ ਆਪਣੇ ਵੇਰਵੇ ਭੇਜ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ POSH Act ਬਾਰੇ ਜਾਗਰੂਕਤਾ ਕਾਰਜਕ੍ਰਮ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ POSH Act ਬਾਰੇ ਜਾਗਰੂਕਤਾ ਕਾਰਜਕ੍ਰਮ ਦਾ ਆਯੋਜਨ

Local
ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮਿਸ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ, ਫਾਜ਼ਿਲਕਾ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਹੇਠ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਦੇਖ-ਰੇਖ ਹੇਠ ਅੱਜ ਮਿਤੀ 20.01.2026 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰ ਵਿੱਚ POSH Act (Sexual Harassment of Women at Workplace (Prevention, Prohibition and Redressal) Act, 2013) ਬਾਰੇ ਜਾਗਰੂਕਤਾ ਕਾਰਜਕ੍ਰਮ ਆਯੋਜਿਤ ਕੀਤਾ ਗਿਆ।ਇਹ ਜਾਗਰੂਕਤਾ ਕਾਰਜਕ੍ਰਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ, ਸਰਕਾ...
ਪੀਏਯੂ-ਕੇਵੀਕੇ, ਸੰਗਰੂਰ ਨੇ ਐਗਰੋ-ਪ੍ਰੋਸੈਸਿੰਗ ਕੰਪਲੈਕਸ ਅਤੇ ਗੁੜ ਉਤਪਾਦਨ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਪੀਏਯੂ-ਕੇਵੀਕੇ, ਸੰਗਰੂਰ ਨੇ ਐਗਰੋ-ਪ੍ਰੋਸੈਸਿੰਗ ਕੰਪਲੈਕਸ ਅਤੇ ਗੁੜ ਉਤਪਾਦਨ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

Local
ਸੰਗਰੂਰ, 20 ਜਨਵਰੀ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ 12 ਤੋਂ 16 ਜਨਵਰੀ, 2026 ਤੱਕ “ਐਗਰੋ ਪ੍ਰੋਸੈਸਿੰਗ ਕੰਪਲੈਕਸ ਅਤੇ ਗੁੜ ਉਤਪਾਦਨ” ਬਾਰੇ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ 12 ਸਿਖਿਆਰਥੀਆਂ ਨੇ ਹਿੱਸਾ ਲਿਆ। ਸਿਖਿਆਰਥੀਆਂ ਦਾ ਸਵਾਗਤ ਕਰਦੇ ਹੋਏ, ਡਾ. ਮਨਦੀਪ ਸਿੰਘ, ਇੰਚਾਰਜ, ਪੀਏਯੂ-ਕੇਵੀਕੇ, ਸੰਗਰੂਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀਬਾੜੀ ਉਪਜਾਂ ਦੀ ਪ੍ਰੋਸੈਸਿੰਗ ਦੀ ਜ਼ਰੂਰਤ ਅਤੇ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਸਾਨਾਂ ਨੂੰ ਖੇਤੀ ਉਪਜਾਂ ਦੇ ਮੁੱਲ ਵਾਧੇ ਅਤੇ ਆਰਥਿਕ ਲਾਭ ਪ੍ਰਾਪਤ ਕਰਨ ਲਈ ਐਗਰੋ-ਪ੍ਰੋਸੈਸਿੰਗ ਕੰਪਲੈਕਸ ਸਥਾਪਤ ਕਰਨ ਲਈ ਕਿਹਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਖੇਤੀਬਾੜੀ ਅਤੇ ਪੇਂਡੂ ਭਾਈਚਾਰਿਆਂ ਦੀ ਭਲਾਈ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਰਵਾਏ ਜਾ ਰਹੇ ਕਈ ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ), ਪੀਏਯੂ-ਕੇਵੀਕੇ, ਸੰਗਰੂਰ ਨੇ ਇਸ ਸਿ...
ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ

ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ

Local
ਖੇਮਕਰਨ/ਤਰਨ ਤਾਰਨ, 19 ਜਨਵਰੀ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਵਿੱਚ ਵਿਧਾਇਕ ਸ. ਸਰਵਨ ਸਿੰਘ ਧੁੰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਖੇਮਕਰਨ ਦੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਜਗਇੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਭਾਈ ਲਾਧੋ, ਬੂਆ ਪੱਤੀ, ਘੁਰਕਵਿੰਡ, ਮਾਣਕਪੁਰ, ਮਾੜੀ ਮੇਘਾ, ਮਾੜੀ ਮੇਘਾ ਖੁਰਦ, ਮੁਗਲ ਚੱਕ, ਨਾਰਲੀ, ਧੋਲਾਂ, ਘਰਿਆਲੀ ਉਰਾਰੀਆਂਵਾਲੀ, ਮਾਛੀਕੇ ਅਤੇ ਭੈਣੀ ਗੁਰਮੁੱਖ ਸਿੰਘ ਨਸ਼ਾ ਮੁਕਤੀ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਨਸ਼ਿਆਂ ਦੀ ਰੋਕਥਾਮ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਪਰੰਤ ਸਾਰੇ ਪਿੰਡਾਂ ਵਿੱਚ ਪੈਦਲ ਜਾਗਰੂਕਤਾ ਰੈਲੀਆਂ ਕੱਢ ਕੇ ਨਸ਼ਿਆਂ ਖਿਲਾਫ਼ ਹੋਕਾ ਦਿੱਤਾ ਗਿਆ। ...
ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ

ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ

Local
ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ ()-ਗਣਤੰਤਰ ਦਿਵਸ ਸਮਾਰੋਹ ਦੀ ਰਿਹਸਲ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਈ ਜਿੱਥੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗ ਬੰਨਿਆ। 26 ਜਨਵਰੀ ਨੂੰ ਇਸੇ ਸਥਾਨ ਤੇ ਗਣਤੰਤਰ ਦਿਵਸ ਸਮਾਰੋਹ ਮਨਾਇਆ ਜਾਵੇਗਾ।      ਰਾਸ਼ਟਰੀ ਝੰਡਾ ਐਸ.ਡੀ.ਐਮ ਜਸਪ੍ਰੀਤ ਸਿੰਘ ਲਹਿਰਾਉਣਗੇ। ਪਰੇਡ ਦਾ ਮੁਆਇਨਾ, ਦੇਸ਼ ਵਾਸੀਆਂ ਨੂੰ ਸੰਬੋਧਨ, ਮਾਰਚ ਪਾਸਟ, ਪੀ.ਟੀ.ਸ਼ੋਅ ਉਪਰੰਤ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਲਈ ਰਿਹਸਲ ਨਿਰੰਤਰ ਚੱਲ ਰਹੀ ਹੈ। ਪੀ.ਟੀ.ਸ਼ੋਅ ਵਿੱਚ ਸਤੀਸ਼ ਕੁਮਾਰ ਅਤੇ ਇਕਬਾਲ ਸਿੰਘ ਵੱਲੋਂ ਟੀਮਾਂ ਨੂੰ ਤਿਆਰ ਕੀਤਾ ਗਿਆ ਹੈ। ਪਰੇਡ ਦੀ ਅਗਵਾਈ ਲੈਫਟੀਨੈਂਟ ਸੰਦੀਪ ਕਰਨਗੇ। ਬੈਂਡ ਲਈ ਬਰਜਿੰਦਰ ਸਿੰਘ ਦਸ਼ਮੇਸ ਅਕੈਡਮੀ ਰੋਜ਼ਾਨਾ ਪਰੈਕਟਿਸ ਕਰਵਾ ਰਹੇ ਹਨ। ਪ੍ਰਿੰ.ਸੁਖਪਾਲ ਕੌਰ ਵਾਲੀਆ, ਪ੍ਰਿੰ.ਨੀਰਜ ਕੁਮਾਰ, ਰਣਜੀਤ ਸਿੰਘ ਐਨ.ਸੀ.ਸੀ ਅਫਸਰ, ਅਜੇ ਬੈਂਸ, ਗੁਰਦੀਪ ਕੌਰ ਵੱਲੋ ਸੱਭਿਆਚਾਰਕ ਪ੍ਰੋਗਰਾਮ ਦੀ ਚੋਣ ਕੀਤੀ ...
ਵਿਧਾਇਕ ਸ਼ੈਰੀ ਕਲਸੀ ਨੇ ਗਰੀਨ ਸਿਟੀ ਬਟਾਲਾ ਵਿਖੇ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਨੇ ਗਰੀਨ ਸਿਟੀ ਬਟਾਲਾ ਵਿਖੇ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

Local
ਬਟਾਲਾ, 19 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਲਗਾਤਾਰ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਤੇ ਅਤਿ ਆਧੁਨਿਕ ਕਿਸਮ ਦੀਆਂ ਲਾਈਟਾਂ ਲਗਾਈਆਂ ਗਈਆਂ ਹਨ। ਵਿਧਾਇਕ ਸ਼ੈਰੀ ਕਲਸੀ ਵਲੋਂ ਗਰੀਨ ਸਿਟੀ ਬਟਾਲਾ ਵਿਖੇ ਮੁਹੱਲਾ ਵਾਸੀਆਂ ਦੀ ਮੌਜੂਦਗੀ ਵਿੱਚ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਬੀਤੇ ਦਿਨੀਂ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ...
ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ

Local
ਫਰੀਦਕੋਟ/ਕੋਟਕਪੂਰਾ/ਜੈਤੋ 19 ਜਨਵਰੀ ()-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ , ਦੁਗਿਆਣਾ ਮੰਦਰ ਤੋਂ ਇਲਾਵਾ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੋ ਕਈ ਲੋਕਾਂ ਦਾ ਸੁਪਨਾ ਸੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਉਹ ਅੱਜ ਪੂਰਾ ਹੋ ਗਿਆ ਹੈ ਅਤੇ ਸਰਧਾਲੂ ਬਿਲਕੁਲ ਮੁਫਤ ਵਿੱਚ ਤੀਰ...
ਸਪੀਕਰ ਸੰਧਵਾਂ ਨੇ 50 ਵਿਦਿਆਰਥੀਆਂ ਦਾ ਗਰੁੱਪ ਜੈਪੁਰ ਲਈ ਰਵਾਨਾ ਕੀਤਾ

ਸਪੀਕਰ ਸੰਧਵਾਂ ਨੇ 50 ਵਿਦਿਆਰਥੀਆਂ ਦਾ ਗਰੁੱਪ ਜੈਪੁਰ ਲਈ ਰਵਾਨਾ ਕੀਤਾ

Local
ਕੋਟਕਪੂਰਾ 18 ਜਨਵਰੀ  (  )-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪ੍ਰੋਜੈਕਟ ਇਨੋਵੇਸ਼ਨ ਅਧੀਨ ਵਿਦਿਆਰਥੀਆ ਦੀ ਅੰਤਰਰਾਜੀ ਵਿਜਟ ਤਹਿਤ ਪੀ.ਐਮ ਸ਼੍ਰੀ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ 50 ਵਿਦਿਆਰਥੀਆਂ ਦਾ ਟੂਰ ਜੈਪੁਰ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਸਰਕਾਰੀ ਸਕੂਲ ਦਾ ਟੂਰ ਜੋ ਕਿ ਜੈਪੁਰ ਜਾਵੇਗਾ, ਇਹ ਬੱਚਿਆਂ ਦਾ ਇੱਕ ਸੁਪਨਾ ਸੀ ਜੋ ਪੰਜਾਬ ਸਰਕਾਰ ਦੀ ਬਦੌਲਤ ਉਹ ਸੁਪਨਾ ਪੰਜ ਦਿਨ ਦਾ ਟੂਰ ਕਰਵਾ ਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਟੂਰ ਤਹਿਤ ਵਿਦਿਆਰਥੀਆਂ ਦੀ ਫੋਰ ਸਟਾਰ ਹੋਟਲਾਂ ਵਿੱਚ ਠਹਿਰ ਅਤੇ ਵਧੀਆ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜੈਪੁਰ ਦੀਆਂ ਸਾਰੀਆਂ ਹੀ ਇਤਿਹਾਸਿਕ ਥਾਵਾਂ ਦੀ ਵਿਜਟ ਜਿਵੇਂ ਕਿ ਹਵਾ ਮਹਿਲ , ਬਾਏਲੋਜੀਕਲ ਪਾਰਕ ,ਜਲ ਮਹਿਲ ਦਾ ਟੂਰ ਕਰਵਾਇਆ ਜਾਵੇਗਾ।                  ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਜੇਸ਼ ਕੁਮਾਰ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਅਤੇ ਪੰਜਾਬ ਸਰਕਾਰ ਦੇ ਇਸ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨ...
ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ

ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ

Local
ਧੂਰੀ, 18 ਜਨਵਰੀ:-ਧੂਰੀ ਹਲਕੇ ਦੇ ਪਿੰਡ ਕੱਕੜਵਾਲ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਭਗ 2.20 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦੇਸ਼ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਵਾਸੀਆਂ ਨੂੰ ਸਾਫ਼, ਸੁਚੱਜਾ ਅਤੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਹੈ। ਪਿੰਡ ਕੱਕੜਵਾਲ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੱਕੜਵਾਲ ਤੋਂ ਕਹੇਰੂ ਨੂੰ ਜੋੜਨ ਵਾਲੀ ਲਗਭਗ 2.20 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 1.23 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ ਹੈ, ਜਿਸ ਨਾਲ ਆਵਾਜਾਈ ਆਸਾਨ ਹੋਵੇਗੀ ਅਤੇ ਆਲੇ-ਦੁਆਲੇ ਦੇ ਪਿੰਡਾਂ ਨਾਲ ਬਿਹਤਰ ਪਹੁੰਚ ਬਣੇਗੀ। ਸ. ਜਗਜੀਤ ਸਿੰਘ ਨੇ ਦੱਸਿਆ ਪਿੰਡ ਵਿੱਚ 16.50 ਲੱਖ ਰੁਪਏ ਨਾਲ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਇ...
  ਚਾਈਲਡ ਹੈਲਪਲਾਈਨ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਵਿਸ਼ੇਸ਼ ਚੈਕਿੰਗ 

  ਚਾਈਲਡ ਹੈਲਪਲਾਈਨ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਵਿਸ਼ੇਸ਼ ਚੈਕਿੰਗ 

Local
ਮਾਲੇਰਕੋਟਲਾ, 18 ਜਨਵਰੀ-            ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਨੁਸਾਰ ਜਾਮਾ ਮਸਜਿਦ ਨੇੜੇ ਭੀਖ ਮੰਗਦੇ ਬੱਚਿਆਂ ਦੀ ਜਾਣਕਾਰੀ ਮਿਲਣ ਉਪਰੰਤ ਜਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੋਤ 2.0 ਤਹਿਤ ਵਿਸ਼ੇਸ਼ ਚੈਕਿੰਗ ਕੀਤੀ ਗਈ।           ਬਾਲ ਸੁਰੱਖਿਆ ਅਫਸਰ ਮੁਬੀਨ ਕੁਰੇਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਹਾ ਬਜ਼ਾਰ ਨੇੜੇ ਜਾਮਾ ਮਸਜਿਦ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟੀਮ ਵੱਲੋਂ ਗਹਿਰਾਈ ਨਾਲ ਜਾਂਚ ਕੀਤੀ ਗਈ। ਚੈਕਿੰਗ ਦਾ ਮੁੱਖ ਉਦੇਸ਼ ਜਨਤਕ ਥਾਵਾਂ ‘ਤੇ ਬਾਲ ਭਿੱਖਿਆ ਦੀ ਸਥਿਤੀ ਦੀ ਜਾਂਚ ਕਰਨਾ ਅਤੇ ਬੱਚਿਆਂ ਨੂੰ ਭੀਖ ਮੰਗਣ ਵਰਗੀ ਸਮੱਸਿਆ ਤੋਂ ਬਚਾਉਣਾ ਸੀ।              ਇਸ ਚੈਕਿੰਗ ਦੌਰਾਨ ਲੋਹਾ ਬਜ਼ਾਰ, ਜਾਮਾ ਮਸਜਿਦ ਦੇ ਮੁੱਖ ਦਰਵਾਜ਼ਿਆਂ ਅਤੇ ਨੇੜਲੇ ਇਲਾਕਿਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਮੌਕੇ ‘ਤੇ ...