ਵਿਧਾਇਕ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ
ਤਪਾ, 17 ਜੁਲਾਈ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਆਪਣਾ ਵਾਅਦਾ ਪੁਗਾਉਂਦੇ ਹੋਏ ਇਹ ਇਨਾਮੀ ਰਾਸ਼ੀ ਪੰਚਾਇਤਾਂ ਨੂੰ ਦਿੱਤੀ ਗਈ ਹੈ। ਅੱਜ ਓਨ੍ਹਾਂ ਹਲਕਾ ਭਦੌੜ ਦੀਆਂ ਪੰਚਾਇਤਾਂ ਜੈਤਾਸਰ ਢਿੱਲਵਾਂ, ਜੰਡਸਰ, ਬੱਲੋਕੇ, ਸੰਧੂ ਕਲਾਂ, ਪੱਤੀ ਵੀਰ ਸਿੰਘ ਭਦੌੜ, ਲੀਲੋ ਕੋਠੇ, ਨਿੰਮ ਵਾਲਾ ਮੌੜ, ਧਰਮਪੁਰਾ ਦੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈਕ ਸੌਂਪੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਪਿੰਡਾਂ 'ਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਟੋਭਿਆਂ 'ਤੇ ਥਾਪਰ ਮਾਡਲ ਬਣਾਏ ਜਾ ਰਹੇ ਹਨ। ਉਨ੍ਹਾਂ ਪੰਚਾਇਤਾਂ ਨੂੰ ਪਿੰਡਾਂ ਦੀ ਬਿਹ...








