Monday, August 10Malwa News
Shadow

Local

ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ

ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ

Local
ਹੰਡਿਆਇਆ/ਬਰਨਾਲਾ, 5 ਅਪ੍ਰੈਲ-    "ਸਿਹਤਮੰਦ ਬਰਨਾਲਾ" ਦਾ ਸੁਨੇਹਾ ਦੇਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਪੁਲੀਸ ਵਿਭਾਗ, ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ (ਐਮ.ਟੀ.ਆਈ.ਐਸ) ਅਤੇ ਸਾਈਕਲਿੰਗ ਕਲੱਬ ਬਰਨਾਲਾ ਦੇ ਸਾਂਝੇ ਉਪਰਾਲੇ ਤਹਿਤ ਮੈਰਾਥਨ ਕਰਵਾਈ ਗਈ। ਇਸ 5 ਕਿਲੋਮੀਟਰ, 10 ਕਿਲੋਮੀਟਰ ਤੇ 21 ਕਿਲੋਮੀਟਰ ਦੌੜ ਦਾ ਆਗਾਜ਼ ਐਮ.ਟੀ.ਆਈ.ਐਸ ਹੰਡਿਆਇਆ ਤੋਂ ਹੋਇਆ।     ਇਸ ਮੌਕੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਉਹਨਾਂ ਨੇ ਜਿੱਥੇ ਖੁਦ ਇਸ ਮੈਰਾਥਨ ਵਿਚ ਹਿੱਸਾ ਲਿਆ, ਓਥੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਖੇਡ ਗਤੀਵਿਧਿਆਂ ਨਾਲ ਜੁੜਨ ਨਾ ਸੁਨੇਹਾ ਦਿੱਤਾ ਅਤੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।  ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤਰਫ਼ੋ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਅਤੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ.ਡੀ.ਐੱਮ ਤਪਾ ਸ੍ਰੀ ਆਯੂਸ਼ ਗੋਇਲ ਅਤੇ ਐੱਸ.ਡੀ.ਐੱਮ ਮਹਿਲ...
ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

Local
ਜੰਡਿਆਲਾ ਗੁਰੂ/ਅੰਮ੍ਰਿਤਸਰ, 04 ਅਪ੍ਰੈਲ (            ) - ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜ...
ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

Local
ਕੋਟਕਪੂਰਾ, 4 ਅਪ੍ਰੈਲ ()  ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਕੱਲ੍ਹ 5 ਅਪ੍ਰੈਲ ਨੂੰ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ!” ਲੜੀ ਤਹਿਤ ਅਨਾਜ ਮੰਡੀ ਜੈਤੋ ਵਿੱਚ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਉਨ੍ਹਾਂ ਦਾ ਜ਼ਿਲ੍ਹਾ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਸਮਾਗਮ ਦਾਣਾ ਮੰਡੀ ਜੈਤੋ ਵਿੱਚ ਕਰਵਾਇਆ ਜਾਵੇਗਾ, ਜਿੱਥੇ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਪ੍ਰਾਪਤੀਆਂ, ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਲੈ ਕੇ ਜ਼ਿਲ੍ਹੇ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਸਪੀਕਰ ਸ. ਸੰਧਵਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ: ਵਿਧਾਇਕ ਅਮੋਲਕ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ: ਵਿਧਾਇਕ ਅਮੋਲਕ ਸਿੰਘ

Local
ਫ਼ਰੀਦਕੋਟ, 4 ਅਪ੍ਰੈਲ ()ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2026 ਨੂੰ ਜੈਤੋ ਵਿਖੇ ਕਰੀਬ 30 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਜਾਣਕਾਰੀ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜੈਤੋ ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਸੁਧਾਰਨ ਲਈ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਡੀ.ਆਈ.ਕੇ-7 ਪਾਈਪ ਰਾਈਜਿੰਗ ਮੇਨ ਪਾਉਣ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜਿਸ ਨਾਲ ਡਰੇਨਜ ਅਤੇ ਸੀਵਰੇਜ ਓਵਰਫਲੋ ਦੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਜੈਤੋ ਅਧੀਨ ਕਰੀਬ 5 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿੱਚ ਇੰਟਰਲਾਕਿੰਗ ਟਾਇਲਾਂ, ਰੋਡ ਗਲੀ ਚੈਂਬਰਾਂ ਦੀ ਉਸਾਰੀ, ਸੜਕਾਂ ਦੀ ਸੁਧਾਰ ਅਤੇ ਸੀਸੀਟੀਵੀ ਕੈਮਰਿਆਂ ਦੀ ਸਥਾਪਨਾ ਸਮੇਤ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਤੋਂ ...
ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ

ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ

Local
ਸੰਗਰੂਰ, 04 ਅਪ੍ਰੈਲ ਸ਼ਹਿਰ ਵਿੱਚ ਲਾਊਡਸਪੀਕਰਾਂ ਰਾਹੀਂ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਪ-ਮੰਡਲ ਮੈਜਿਸਟ੍ਰੇਟ ਸੰਗਰੂਰ ਸਤੀਸ਼ ਚੰਦਰ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਐਸ.ਪੀ. ਸੰਗਰੂਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਹਾਜ਼ਰੀ ਭਰੀ ਗਈ। ਮੀਟਿੰਗ ਦੌਰਾਨ ਲਾਊਡਸਪੀਕਰਾਂ ਦੀ ਵਰਤੋਂ ਕਾਰਨ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਆਮ ਅਤੇ ਵਿਸ਼ੇਸ਼ ਸ਼ਿਕਾਇਤਾਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਪ-ਮੰਡਲ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਕਿ ਉੱਚ ਧੁਨੀ ਤੀਵਰਤਾ ਕਾਰਨ ਆਵਾਜ਼ ਦੂਰ-ਦੂਰ ਤੱਕ ਫੈਲਦੀ ਹੈ, ਜਿਸ ਨਾਲ ਨੇੜਲੇ ਰਹਾਇਸ਼ੀ ਇਲਾਕਿਆਂ ਵਿੱਚ ਰਹਿੰਦੇ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਵਿਦਿਆਰਥੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜਨਤਕ ਸ਼ਾਂਤੀ ਪ੍ਰਭਾਵਿਤ ਹੁੰਦੀ ਹੈ। ਇਸ ਮੌਕੇ 'ਤੇ Environment (Protection) Act, 1986 ਅਤੇ Noise Pollution (Regulation ...
ਪਰਾਲੀ ਤੋਂ ਪੈਲਟ ਯੂਨਿਟ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਪਰਾਲੀ ਤੋਂ ਪੈਲਟ ਯੂਨਿਟ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

Local
ਤਰਨ ਤਾਰਨ, 3 ਅਪ੍ਰੈਲ :        ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਝੋਨੇ ਦੀ ਪਰਾਲੀ ਸਾੜਨ ਨਾਲ ਹਰ ਸਾਲ ਵੱਡੀ ਮਾਤਰਾ ਵਿੱਚ ਹਵਾ ਪ੍ਰਦੂਸ਼ਣ ਹੁੰਦਾ ਹੈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ  ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਕਿ ਇਸ ਸਮੱਸਿਆ ਦਾ ਇਕ ਪ੍ਰਭਾਵਸ਼ਾਲੀ ਹੱਲ ਪਰਾਲੀ ਤੋਂ ਪੈਲਟ ਬਣਾਉਣ ਵਾਲੇ ਯੂਨਿਟਾਂ ਦੀ ਸਥਾਪਨਾ ਹੈ। ਉਨ੍ਹਾਂ ਕਿਹਾ ਕਿ ਇਹ ਤਕਨੀਕ ਨਾ ਸਿਰਫ਼ ਵਾਤਾਵਰਨ ਨੂੰ ਸੁਰੱਖਿਅਤ ਬਣਾਉਂਦੀ ਹੈ, ਸਗੋਂ ਕਿਸਾਨਾਂ ਅਤੇ ਉਦਯੋਗਾਂ ਲਈ ਵਧੀਆ ਆਮਦਨ ਦਾ ਸਰੋਤ ਵੀ ਬਣ ਰਹੀ ਹੈ। ਪੈਲਟ ਛੋਟੇ-ਛੋਟੇ ਠੋਸ ਈਂਧਨ ਦੇ ਟੁਕੜੇ ਹੁੰਦੇ ਹਨ, ਜੋ ਪਰਾਲੀ ਨੂੰ ਪ੍ਰੈੱਸ ਕਰਕੇ ਬਣਾਏ ਜਾਂਦੇ ਹਨ। ਇਹ ਪੈਲਟ ਥਰਮਲ ਪਾਵਰ ਪਲਾਂਟਾਂ, ਬਾਇਲਰਾਂ ਅਤੇ ਉਦਯੋਗਿਕ ਇਕਾਈਆਂ ਵਿੱਚ ਕੋਲੇ ਦੇ ਬਦਲ ਵਜੋਂ ਵਰਤੇ ਜਾਂਦੇ ਹਨ। ਸਰਕਾਰ ਵੀ ਇਸ ਉਪਰਾਲੇ ਨੂੰ ਪ੍ਰੋਤਸਾਹਿਤ ਕਰ ਰਹੀ ਹੈ ਅਤੇ ਕਈ ਸਕੀਮਾਂ ਰਾਹੀਂ ਸਬਸਿਡੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਸ ਸਬੰਧੀ ਕਿਸਾਨਾਂ ਨੂੰ ਜ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਭੈਣੀ ਸਾਹਿਬ ਵਿੱਚ ਬੀ.ਡੀ.ਪੀ.ਓ ਦਫਤਰ ਦਾ ਕੀਤਾ ਗਿਆ ਉਦਘਾਟਨ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਭੈਣੀ ਸਾਹਿਬ ਵਿੱਚ ਬੀ.ਡੀ.ਪੀ.ਓ ਦਫਤਰ ਦਾ ਕੀਤਾ ਗਿਆ ਉਦਘਾਟਨ

Local
ਭੈਣੀ ਸਾਹਿਬ (ਲੁਧਿਆਣਾ), 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਬਲਾਕ ਕੂੰਮ ਕਲਾਂ ਨਵਾਂ ਬਣਾਇਆ ਗਿਆ ਹੈ। ਇਸ ਬਲਾਕ ਦਾ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਕੂੰਮ ਕਲਾਂ ਦਾ ਦਫਤਰ ਸ੍ਰੀ ਭੈਣੀ ਸਾਹਿਬ ਦੀ ਪਵਿੱਤਰ ਧਰਤੀ 'ਤੇ ਖੋਲਿਆ ਗਿਆ ਹੈ। ਇਸ ਦਫਤਰ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਕੈਬਨਿਟ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ ਨੇ ਕੀਤਾ। ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਭੈਣੀ ਸਾਹਿਬ ਵਿਖੇ ਸਤਿਗੁਰੂ ਰਾਮ ਸਿੰਘ ਜੀ ਦੀ ਵਰਸੋਈ ਪਵਿੱਤਰ ਧਰਤੀ 'ਤੇ ਪੰਜਾਬ ਸਰਕਾਰ ਵੱਲੋਂ ਬੀ.ਡੀ.ਪੀ.ਓ ਦਫਤਰ ਕੂੰਮ ਕਲਾਂ ਖੋਲਣ 'ਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਪੰਚਾਇਤਾਂ ਨੂੰ ਪਿੰਡ ਦੇ ਕੰਮਾਂ ਲਈ ਲੁਧਿਆਣੇ ਜਾਣਾ ਪੈਂਦਾ ਸੀ ਪਰ ਹੁਣ ਨਵਾਂ ਬਲਾਕ ਕੂੰਮ ਕਲਾਂ ਬਣਨ ਨਾਲ ਪੰਚਾਇਤਾਂ ਨੂੰ ਕੰਮ ਕਰਵਾਉਣ ਵਿੱਚ ਸੌਖ ਹੋਵੇਗੀ ਅਤੇ ਸਮੇਂ ਦੀ ਬੱਚਤ ਵੀ ਹੋਵੇਗੀ। ਉਨ੍ਹਾਂ ਬੀ.ਡੀ.ਪੀ.ਓ ਕੂੰਮ ਕਲਾਂ ਰਾਜਵਿੰਦਰ ਸਿੰਘ ਨੂੰ...
‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

Local
ਸਰਦੂਲਗੜ੍ਹ/ਮਾਨਸਾ, 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ  ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਦੂਲਗੜ੍ਹ ਦੇ ਪਿੰਡ ਕਰੀਪੁਰ ਡੁਮ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ 73 ਲਾਭਪਾਤਰੀਆਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਸੌਂਪੇ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ, "ਕਈ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਹਨਾਂ ਕੋਲ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸੀ। ਇਸ ਕਾਰਨ ਉਹਨਾਂ ਨੂੰ ਬੈਂਕ ਲੋਨ ਲੈਣ ਜਾਂ ਘਰ ਵੇਚਣ-ਖਰੀਦਣ ਵੇਲੇ ਵੱਡੀਆਂ ਦਿੱਕਤਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ‘ਮੇਰਾ ਘ...
ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

Local
ਸੰਗਰੂਰ, 03 ਅਪ੍ਰੈਲ- ਮਰਮਸ਼ੁਮਾਰੀ-2027 ਦੀਆਂ ਤਿਆਰੀਆਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਵਿਖੇ 30 ਮਾਰਚ ਤੋਂ 2 ਅਪ੍ਰੈਲ ਤਕ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਹ ਟ੍ਰੇਨਿੰਗ ਪ੍ਰੋਗਰਾਮ ਮਰਦਮਸ਼ੁਮਾਰੀ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਇਕ ਮਹੱਤਵਪੂਰਨ ਕਦਮ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ -ਕਮ- ਪ੍ਰਿੰਸੀਪਲ ਸੈਂਸਜ ਅਫਸਰ, ਸੰਗਰੂਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਸ਼੍ਰੀ ਦੀਪਕ ਕੁਮਾਰ ਤੇ ਸ਼੍ਰੀ ਭਾਰਤ ਭੂਸ਼ਣ ਵੱਲੋਂ 40 ਫੀਲਡ ਟ੍ਰੇਨਰਾਂ ਨੂੰ ਮਾਰਗਦਰਸ਼ਨ ਦਿੱਤਾ ਗਿਆ। ਉਨ੍ਹਾਂ ਨੇ ਮਰਦਮਸ਼ੁਮਾਰੀ ਦੌਰਾਨ ਸਹੀ ਅਤੇ ਸਮੇਂ ਸਿਰ ਡਾਟਾ ਇਕੱਠਾ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ਼੍ਰੀ ਚਾਬਾ ਨੇ ਇਸ ਮੌਕੇ ਟ੍ਰੇਨਿੰਗ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਪੱਧਰ 'ਤੇ ਉਚਿਤ ਤਰੀਕੇ ਨਾਲ ਸਿਖਲਾਈ ਦੇਣਾ ਲਾਜ਼ਮੀ ਹੈ ਤਾਂ ਜੋ ਭਰੋਸੇਯੋਗ ਅਤੇ ਗੁਣਵੱਤਾ ਵਾਲਾ ਡਾਟਾ ਪ੍ਰਾਪਤ ਕੀਤਾ ਜਾ ਸਕੇ। ਟ੍ਰੇਨਿੰਗ ਦ...
ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

Local
ਕੋਟਕਪੂਰਾ 2 ਅਪ੍ਰੈਲ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ ਸ.ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੁਰਾਣਾ ਦਫ਼ਤਰ ਪਿੰਡ ਵਿਖੇ ਚੱਲ ਰਿਹਾ ਸੀ ਪ੍ਰੰਤੂ ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਕਈ ਵਾਰ ਪਿੰਡ ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕਾਂ ਦੀ ਸੇਵਾ ਲਈ ਨਵਾਂ ਦਫ਼ਤਰ  ਬੀਡੀਪੀਓ ਦਫ਼ਤਰ ਕੋਟਕਪੂਰਾ ਦੇ ਨਜ਼ਦੀਕ  ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਜਦੀਕ ਹੋਰ ਦਫ਼ਤਰ ਵੀ ਹਨ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਜਦੋਂ ਤੋਂ ਸ...