ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਨਵੰਬਰ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਆਰੰਭ ਹੋ ਕੇ ਮੋਹਾਲੀ ਪੁੱਜੇ ਵਿਸ਼ਾਲ ਨਗਰ ਕੀਰਤਨ ਨੇ ਰਾਤ ਦੇ ਪੜਾਅ ਬਾਅਦ ਅੱਜ ਸਵੇਰੇ ਅਰਦਾਸ ਕਰਕੇ ਸ਼੍ਰੀ ਅਨੰਦਪੁਰ ਸਾਹਿਬ ਲਈ ਚਾਲੇ ਪਾਏ।
ਨਗਰ ਕੀਰਤਨ ਵਿਚ ਆਈਆਂ ਸੰਗਤਾਂ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ਼ੁਕਰਵਾਰ ਦੇ ਰਾਤਰੀ ਪੜਾਅ ਤੋਂ ਬਾਅਦ ਅੱਜ ਗੁਰੂ ਗ੍ਰੰਥ ਸਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਗਲੀ ਮੰਜ਼ਿਲ ਲਈ ਅਰੰਭਤਾ ਕੀਤੀ ਗਈ।
ਸ਼੍ਰੀ ਗੁਰੂ ਗ੍ਰੰਥ ਸਹਿਬ ਨੂੰ ਸੁੱਖ ਆਸਣ ਸਥਾਨ ਤੋਂ ਪਾਲਕੀ ਸਾਹਿਬ ਤੱਕ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਪੂਰਣ ਸ਼ਰਧਾ ਅਤੇ ਮਰਿਆਦਾ ਨਾਲ ਲਿਆਂਦਾ ਗਿਆ। ਵੱਡੀ ਗਿਣਤੀ ਵਿੱਚ ਮੌਜੂਦ ਸੰਗਤਾਂ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ ਮੈਂਬਰ ਲੋਕ ਸਭਾ ਮਲਵਿੰਦਰ ਸਿੰਘ ...








