Monday, August 10Malwa News
Shadow

Local

ਯੂਨੀਵਰਸਿਟੀ ਕਾਲਜ ਢਿੱਲਵਾਂ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤਹਿਤ ਕਰੀਅਰ ਕਾਉੰਸੀਲਿੰਗ ਸੈਸ਼ਨ

ਯੂਨੀਵਰਸਿਟੀ ਕਾਲਜ ਢਿੱਲਵਾਂ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤਹਿਤ ਕਰੀਅਰ ਕਾਉੰਸੀਲਿੰਗ ਸੈਸ਼ਨ

Local
ਤਪਾ, 2 ਅਪ੍ਰੈਲ-    ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਰੈੱਡ ਰਿਬਨ ਦੇ ਸਹਿਯੋਗ ਨਾਲ ਕਾਲਜ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਹੁਨਰ ਵਿਕਾਸ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਮੌਕੇ ਭਾਰਤੀ ਫੌਜ ਦੇ ਅਫ਼ਸਰ ਵਿਪਨ ਬਰੂਰਾ ਵੱਲੋਂ ਕਿਹਾ ਗਿਆ ਕਿ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਬਦਲਦੇ ਸਮੇਂ ਦੀ ਮੰਗ ਅਨੁਸਾਰ ਹੁਨਰ ਆਧਾਰਿਤ ਸਿੱਖਿਆ ਅਤੇ ਸਿਖਲਾਈ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਇਸ ਵਿਚ ਉਨਾਂ ਕਿਹਾ ਕਿ ਅਗਨੀਵੀਰ ਸੈਨਾ ਦੀ ਭਰਤੀ ਰਾਹੀਂ ਵਿਦਿਆਰਥੀਆਂ ਨੂੰ ਸਵੈ ਨਿਰਭਰ ਅਤੇ ਰੁਜ਼ਗਾਰ ਮੁਖੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਪ੍ਰੋ. ਦੇਵ ਕਰਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਫਲਤਾ ਪੂਰਵਕ ਜ਼ਿੰਦਗੀ ਜਿਉਣ ਲਈ ਸਹੀ ਦਿਸ਼ਾ ਵਿਚ ਮਿਹਨਤ ਕਰਨਾ ਬਹੁਤ ਜ਼ਰੂਰੀ ਹੈ। ਉਹਨਾਂ ਨੇ ਕਿਹਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੁਣੇ ਹੋਏ ਕਰੀਅਰ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਜ਼ਰੂਰੀ ਗਿਆਨ, ਹੁਨਰ ਦਾ ਹੋਣਾ ਬਹੁਤ ਲਾਜ਼ਮੀ ਹੈ । ਉਨ੍ਹਾਂ ਨ...
ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

Local
ਅਮਰਗੜ੍ਹ/ਮਾਲੇਰਕੋਟਲਾ, 02 ਅਪ੍ਰੈਲ :                                ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਦੀ ਮਹੱਤਵਪੂਰਨ ਸੜਕ ਦੇ ਰਿਪੇਅਰ ਅਤੇ ਨਵੀਨੀਕਰਨ ਕਾਰਜਾਂ ਦਾ ਨੀਹ ਪੱਥਰ ਰੱਖਿਆ ਗਿਆ। ਇਹ ਪ੍ਰੋਜੈਕਟ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਤਹਿਤ ਕਰਵਾਇਆ ਜਾ ਰਿਹਾ ਹੈ, ਜਿਸ ਅਧੀਨ ਲਗਭਗ 26.43 ਕਿਲੋਮੀਟਰ ਲੰਬੀ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ।                                 ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਸ਼ਾਨਦਾਰ 4 ਸਾਲ ਭਗਵੰਤ ਮਾਨ ਦ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

Local
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਪ੍ਰੈਲ - ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਲੱਖੇਵਾਲੀ, ਲੱਕੜਵਾਲਾ, ਸ਼ੇਰੇਆਲਾ, ਨੰਦਗੜ੍ਹ, ਗੰਧੜ੍ਹ, ਭੁਲੇਰੀਆਂ ਅਤੇ ਭਾਗਸਰ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਸਾਨ ਭਰਾਵਾਂ ਵੱਲੋਂ ਪਹਿਲਾਂ ਦੇ ਬਕਾਇਆ ਮੁਆਵਜ਼ੇ ਸੰਬੰਧੀ ਉਠਾਈ ਗਈ ਮੰਗ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਸਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਸਬੰਧੀ ਰਿਪੋਰਟ ਅਗਲੇ ਦਿਨਾਂ ਵਿੱਚ ਪ੍ਰਾਪਤ ਹੋ ਜਾਵੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਹ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ

Local
ਲਹਿਰਾਗਾਗਾ, 1 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ, ਵੰਡ ਪ੍ਰਕਿਰਿਆ ਅਤੇ ਖ਼ਪਤਕਾਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਸਿਲਿੰਡਰਾਂ ਦੇ ਭਾਅ ਵਧਾਉਣ ਦੀ ਨਿਖੇਦੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਏਜੰਸੀ ਵਿੱਚ ਗੈਸ ਸਿਲੰਡਰ ਪ੍ਰਾਪਤ ਕਰਨ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਲੋਕਾਂ ਨੇ ਗੈਸ ਸਪਲਾਈ ਨਾਲ ਸੰਬੰਧਿਤ ਕੁਝ ਮੁਸ਼ਕਲਾਂ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਦੀਆਂ, ਜਿਨ੍ਹਾਂ ਨੂੰ ਮੰਤਰੀ ਨੇ ਗੰਭੀਰਤਾ ਨਾਲ ਲੈਂਦਿਆਂ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ੍ਰੀ ਗੋਇਲ ਨੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਗੈ...
ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

Local
ਹੁਸ਼ਿਆਰਪੁਰ, 1 ਅਪ੍ਰੈਲ: ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ।           ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ ਜਿਸ ‘ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾ...
ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ

ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ

Local
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ- ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ ਦੇ ਪੁਰਾਣੇ ਰਾਸ਼ਨ ਕਾਰਡ ਬਣੇ ਸਨ ਉਨ੍ਹਾਂ ਪਰਿਵਾਰਾਂ ਨੂੰ 241 ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ ਅਤੇ ਇਸੇ ਲੜੀ ਤਹਿਤ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਖਾਸ ਵੰਡ ਪ੍ਰੋਗਰਾਮ ਦੌਰਾਨ ਵੱਡੀ ਰਾਹਤ ਦਿੱਤੀ ਜਾ ਰਹੀ ਹੈ ਅਤੇ ਲੰਬੀ ਹਲਕੇ ਵਿੱਚ ਹੁਣ ਤੱਕ ਕੁੱਲ 21526 ਲੋੜਵੰਦਾਂ ਦੇ ਕਾਰਡ ਬਣਾਏ ਜਾ ਚੁੱਕੇ ਹਨ। ਸ. ਖੁੱਡੀਆਂ ਨੇ ਵਧੇਰੇ ਜਾਣਕਾਰੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਰਸੋਈ ...
ਸਪੀਕਰ  ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

ਸਪੀਕਰ  ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

Local
ਕੋਟਕਪੂਰਾ, 1 ਅਪ੍ਰੈਲ-ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਸਰਧਾਂਜਲੀ ਭੇਟ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਨੌਜਵਾਨ ਉਮਰ ਵਿੱਚ ਹੋਈ ਇਸ ਅਣਹੋਣੀ ਨੇ ਸਾਰੇ ਇਲਾਕੇ ਨੂੰ ਗਮਗੀਨ ਕਰ ਦਿੱਤਾ ਹੈ ਅਤੇ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘੜੀਆਂ ਵਿੱਚ ਸਿਰਫ਼ ਹੌਸਲਾ ਅਤੇ ਸਬਰ ਹੀ ਮਨੁੱਖ ਨੂੰ ਸੰਭਾਲ ਸਕਦੇ ਹਨ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਪਾਰ ਦੁੱਖ ਸਹਿਣ ਦੀ ਤਾਕਤ ਪ੍ਰਦਾਨ ਕਰੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੁਖੀ ਪਰਿਵਾਰਾਂ ਦੇ ਨਾਲ ਪੂਰੀ ਸੰਵੇਦਨਸ਼ੀਲਤਾ ਨਾਲ ਖੜੀ ਹੈ ਅਤੇ ਜ਼ਰੂਰਤ ਪੈਣ ‘ਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਆਪਣੀ ਤਨਖਾਹ ਵਿੱਚੋਂ ਪਰਿਵਾਰ ਨੂੰ 2 ਲੱਖ ਦਾ ਚੈਕ ਦਿੱਤਾ ਅਤੇ ਕਿਹਾ ਕਿ...
ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐਮ.ਐਲ.ਏ. ਉੱਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ

ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐਮ.ਐਲ.ਏ. ਉੱਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ

Local
ਤਪਾ, 31 ਮਾਰਚ      ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕੀਤਾ ਜਾ ਰਿਹਾ ਹੈ।     ਇਸ ਤਹਿਤ ਵਿਧਾਇਕ ਉੱਗੋਕੇ ਨੇ ਤਪਾ ਮੰਡੀ, ਤਾਜੋਕੇ, ਜੰਗੀਆਣਾ, ਧੌਲਾ ਸਮੇਤ ਵੱਖ ਵੱਖ ਪਿੰਡਾਂ ਵਿਚ "ਚਾਰ ਸਾਲ ਭਗਵੰਤ ਮਾਨ ਦੇ ਨਾਲ" ਪ੍ਰੋਗਰਾਮ ਤਹਿਤ ਲੋਕ- ਹਿੱਤ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।   ਇਸ ਮੌਕੇ ਲੋਕਾਂ ਦੇ ਮੁਖ਼ਾਤਿਬ ਹੁੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।  ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ...
ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

Local
 ਮਾਲੇਰਕੋਟਲਾ, 31 ਮਾਰਚ -                         ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਂਸ ਬਾਰੇ ਇੰਸਪੇਕਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਾ ਵਰਤੀ ਜਾਵੇ।                         ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ...
ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਹਲਕਾ ਲੰਬੀ ਅਤੇ ਗਿੱਦੜਬਾਹਾ ਵਿਖੇ ਵਪਾਰਕ ਮਿਲਨੀ ਦਾ ਆਯੋਜਨ

ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਹਲਕਾ ਲੰਬੀ ਅਤੇ ਗਿੱਦੜਬਾਹਾ ਵਿਖੇ ਵਪਾਰਕ ਮਿਲਨੀ ਦਾ ਆਯੋਜਨ

Local
ਲੰਬੀ/ਗਿੱਦੜਬਾਹਾ, 31 ਮਾਰਚ- ਲੰਬੀ ਹਲਕੇ ਦੇ ਪਿੰਡ ਲੰਬੀ ਵਿਖੇ ਅੱਜ ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਵਾਪਰਕ ਮਿਲਣੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਅਤੇ ਅਸੈਂਬਲੀ ਟਰੇਡਰ ਕਮਿਸ਼ਨ ਲੰਬੀ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸ਼ਰਮਾ ਵੱਲੋਂ ਵਪਾਰੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਲੰਬੀ ਅਤੇ ਆਸਪਾਸ ਦੇ ਵਪਾਰੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੀਟਿੰਗ ਦੌਰਾਨ ਧਿਆਨ ਨਾਲ ਸੁਣਿਆ ਗਿਆ ਅਤੇ ਕੁਝ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਬਾਕੀ ਸਮੱਸਿਆਵਾਂ ਦੇ ਹੱਲ ਵੀ ਜਲਦੀ ਕੀਤੇ ਜਾਣਗੇ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਛੋਟੇ ਅਤੇ ਵੱਡੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਇਨ੍ਹਾਂ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ...