Friday, November 7Malwa News
Shadow

Local

ਵਿਸ਼ਵ ਅਬਾਦੀ ਦਿਵਸ ਮੌਕੇ ਕਰਵਾਈਆਂ ਜਾਗਰੂਕਤਾ ਗਤੀਵਿਧੀਆਂ

ਵਿਸ਼ਵ ਅਬਾਦੀ ਦਿਵਸ ਮੌਕੇ ਕਰਵਾਈਆਂ ਜਾਗਰੂਕਤਾ ਗਤੀਵਿਧੀਆਂ

Local
ਮਹਿਲ ਕਲਾਂ, 12 ਜੁਲਾਈ  ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਅਤੇ ਐਸ.ਐਮ.ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਅਬਾਦੀ ਦਿਵਸ ਮੌਕੇ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਵਿਸ਼ਵ ਅਬਾਦੀ ਦਿਵਸ ਹਰ ਸਾਲ ਦੁਨੀਆਂ ਵਿੱਚ ਵੱਧ ਰਹੀ ਅਬਾਦੀ ਅਤੇ ਇਸ ਕਰਕੇ ਪੈਦਾ ਹੋ ਰਹੀਆਂ ਚੁਣੌਤੀਆਂ ਅਤੇ ਸਮਸਿਆਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵਧਦੀ ਆਬਾਦੀ ਨੂੰ ਕਾਬੂ ਕਰਨ ਦੇ ਉਪਾਵਾਂ ਬਾਰੇ ਚਰਚਾ ਕਰਨ ਲਈ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਸਾਲ ਵਿਸ਼ਵ ਅਬਾਦੀ ਦਿਵਸ, "ਮਾਂ ਬਣਨ ਦੀ ਉਮਰ ਉਹੀ ਜਦੋਂ ਸਰੀਰ ਅਤੇ ਮਨ ਦੀ ਤਿਆਰੀ ਹੋਵੇ ਸਹੀ" ਥੀਮ ਤਹਿਤ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ, ਜਨਸੰਖਿਆ ਕੰਟਰੋਲ ਕਰਨ ਵਿੱਚ ਸਭ ਤੋਂ ਵੱਧ ਸਹਾਈ ਹੋ ਸਕਦਾ ਹੈ ਕਿਉਂਕਿ ਇੱਕ ਪੜ੍ਹੀ—ਲਿਖੀ ਔਰਤ ਆਪਣੇ ਫਰਜ਼ਾਂ ਤੇ ਅਧਿਕਾਰਾਂ ਪ੍ਰਤੀ ਜਾਣੂ ਹੋਵੇਗੀ ਅਤੇ ਆਪਣੇ ਸਮਾਜ ਅਤੇ ਪਰਿਵਾਰ ਦੀ ਭਲਾਈ ਲਈ...
ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

Local
ਪਟਿਆਲਾ, 12 ਜੁਲਾਈ :           ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਐਸ.ਸੀ. ਭਾਈਚਾਰੇ ਦੇ 39 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕਰਦਿਆਂ ਕੀਤਾ।                 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ, ਜਿਸ ਤਹਿਤ 2 ਅਕਤੂਬਰ ਤੋਂ ਪੰਜਾਬ ਦੇ ਹਰੇਕ ਬ...
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

Local
ਫਾਜਿਲਕਾ 12 ਜੁਲਾਈ 2025…  ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਮੈਡੀਕਲ  ਅਫਸਰ  ਡਾਕਟਰ  ਸੁਰਭੀ  ਗਾਰਗ  ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ&nb...
ਵਧਦੀ ਆਬਾਦੀ ਦੇਸ਼ ਦੇ ਵਿਕਾਸ ਵਿੱਚ ਵੱਡਾ ਅੜਿੱਕਾ – ਡਾਕਟਰ ਅਸ਼ੋਕ ਸਿੰਗਲਾ

ਵਧਦੀ ਆਬਾਦੀ ਦੇਸ਼ ਦੇ ਵਿਕਾਸ ਵਿੱਚ ਵੱਡਾ ਅੜਿੱਕਾ – ਡਾਕਟਰ ਅਸ਼ੋਕ ਸਿੰਗਲਾ

Local, Punjab News
ਮੋਗਾ : ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਕ ਸਿਵਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਮੋਗਾ ਦੇ ਵਿਚ ਸਿਹਤ ਵਿਭਾਗ ਮੋਗਾ ਸਿਵਿਲ ਹਸਪਤਾਲ਼ ਮੋਗਾ ਵਿਚ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਵਿਸ਼ਵ ਭਰ ਵਿੱਚ ਆਬਾਦੀ ਦੇ ਮਾਮਲਿਆਂ ਅਤੇ ਚੁਣੌਤੀਆਂ ਬਾਰੇ ਜਾਗਰੂਕ ਕਰਨਾ ਹੈ। ਵਿਸ਼ਵ ਆਬਾਦੀ ਦਿਵਸ ਮੌਕੇ ਆਬਾਦੀ ਬਾਰੇ ਜਾਗਰੂਕ ਕਰਦੇ ਹੋਏ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ ਸਾਡੇ ਕੋਲ ਆਜ਼ਾਦੀ ਅਤੇ ਸੁਖ-ਸਮ੍ਰਿੱਧੀ ਲਈ ਸਾਡੇ ਕੋਲ ਵੱਡੀਆਂ ਜ਼ਿੰਮੇਵਾਰੀਆਂ ਹਨ। ਸਾਡੀ ਵਧਦੀ ਆਬਾਦੀ ਨਾ ਸਿਰਫ਼ ਸਾਡੇ ਦੇਸ਼ਾਂ ਦੇ ਵਿਕਾਸ ਲਈ, ਸਗੋਂ ਸਮੂਹ ਮਨੁੱਖਤਾ ਦੇ ਢਾਂਚੇ ਲਈ ਵੀ ਰੋਕ ਲਗਾਉਂਦੀ ਹੈ। ਇਸ ਅਸੀ ਸੁਝਾਅ ਪ੍ਰਦਾਨ ਕਰਦੇ ਹਾਂ ਕਿ ਸਾਨੂੰ ਆਪਣੀ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਅਤੇ ਬੱਚਿਆਂ ਦੀ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨ ਅਤੇ ਹਰ ਸਤਰ 'ਤੇ ਸਥਿਰਤਾ ਨੂੰ ਯਕੀਨੀ ਬਣਾਉਣ ਦੀ ਜਰੂਰਤ ਹੈ। ਜਿਸਦੇ ਲਈ ਵਧਦੀ ਅਬਾਦੀ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ।ਇਸ ਮੌਕੇ 'ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾ...
ਵਿਧਾਇਕ ਸ਼ੈਰੀ ਕਲਸੀ ਨੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਲਈ ਸਾਰ-ਵਾਰਡ ਨੰਬਰ 13 ਵਿਖੇ ਨਵੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ

ਵਿਧਾਇਕ ਸ਼ੈਰੀ ਕਲਸੀ ਨੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਲਈ ਸਾਰ-ਵਾਰਡ ਨੰਬਰ 13 ਵਿਖੇ ਨਵੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ

Local
ਬਟਾਲਾ, 11 ਜੁਲਾਈ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਾਸੀਆਂ ਦੀ ਚਿਰੋਕਣੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਖੁਦ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲੜੀ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 13 ਵਿੱਚ ਨਵੀਆਂ ਬਣਨ ਵਾਲੀਆਂ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਉਨਾਂ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਸਹੂਲਤ ਲਈ ਗਲੀਆਂ ਬਣਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਸੀਵਰੇਜ ਤੇ ਨਵੀਆਂ ਗਲੀਆਂ ਦੀ ਉਸਾਰੀ ਕਰਵਾਈ ਜਾਵੇਗੀ, ਜਿਸ ਲਈ ਕੰਮ ਚੱਲ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਨ...
ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ

Local
ਬਰਨਾਲਾ, 9 ਜੁਲਾਈ      ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ 'ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈਏਐੱਸ ਨੇ ਦੱਸਿਆ ਕਿ ਸਰਕਾਰ ਵਲੋਂ ਜੂਨ ਮਹੀਨੇ ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ ਦੇ 63,307 ਲਾਭਪਾਤਰੀਆਂ ਨੂੰ 9,49,60,500 ਰੁਪਏ, ਵਿਧਵਾ ਪੈਨਸ਼ਨ ਦੇ 14,561 ਲਾਭਪਾਤਰੀਆਂ ਨੂੰ 2,18,41,500 ਰੁਪਏ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਦੇ 5329 ਲਾਭਪਾਤਰੀਆਂ ਨੂੰ 79,93,500 ਰੁਪਏ ਅਤੇ 8249 ਦਿਵਿਆਂਗਜਨਾਂ ਨੂੰ ਪੈਨਸ਼ਨ ਵਜੋਂ 1,23,73,500 ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ ਗਏ। ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 91,446 ਲਾਭਪਾਤਰੀਆਂ ਨੂੰ 13,71,69,000 ਰੁਪਏ ਜਾਰੀ ਕੀਤੇ ਗਏ ਹਨ।  ਉਨ੍ਹ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ

Local
ਫ਼ਰੀਦਕੋਟ, 5 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੇਂਟ ਮੈਰੀਜ਼ ਕਾਨਵੈਂਟ ਸਕੂਲ, ਫ਼ਰੀਦਕੋਟ ਵਿੱਚ ਨਵੀਂ ਬਣੀ ਕੇ.ਜੀ. ਬਲਾਕ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਕੂਲ ਇੱਕ ਐਸਾ ਪਵਿੱਤਰ ਸਥਾਨ ਹੈ ਜਿੱਥੇ ਬੱਚਿਆਂ ਦੇ ਜੀਵਨ ਦੀ ਨੀਂਹ ਰੱਖੀ ਜਾਂਦੀ ਹੈ। ਇਥੇ ਮਿਲਣ ਵਾਲੀ ਸਿੱਖਿਆ ਉਨ੍ਹਾਂ ਦੇ ਭਵਿੱਖ ਦਾ ਰੂਪ ਨਿਰਧਾਰਤ ਕਰਦੀ ਹੈ। ਸ. ਸੰਧਵਾਂ ਨੇ ਸਕੂਲ ਪ੍ਰਬੰਧਨ ਨੂੰ ਨਵੇਂ ਬਲਾਕ ਦੀ ਸਫਲ ਤਿਆਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਸੇਂਟ ਮੈਰੀਜ਼ ਕਾਨਵੈਂਟ ਸਕੂਲ ਇਲਾਕੇ ਦੀ ਇੱਕ ਪ੍ਰਤਿਸ਼ਠਤ ਅਤੇ ਗੁਣਵੱਤਾਪੂਰਨ ਸੰਸਥਾ ਹੈ, ਜੋ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਉੱਜਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਨਾਲ ਜੁੜੀਆਂ ਸਾਰੀਆਂ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਕੇ ਸਨਮਾਨਿਤ ਕੀਤਾ।ਸਕੂਲ ਦੇ ਪ੍ਰਿੰਸੀਪਲ ਰੈਵਰੈਂਡ ਫਾਦਰ ਬੈਨੀ ਥਾਮਸ ਨੇ ਕਿਹਾ ਕਿ ਨਵਾਂ ਕੇ.ਜੀ. ਬਲਾਕ ਸਾਬਕਾ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਦੇ ਲੰਬੇ ਸਮੇਂ ...
ਗ਼ੈਰ ਸੰਚਰਿਤ ਬਿਮਾਰੀਆਂ ਦਾ ਇਲਾਜ ਅਤੇ ਐਂਟੀ ਰੈਬਿਜ ਸੇਵਾਵਾਂ ਹੁਣ ਆਮ ਆਦਮੀ ਕਲੀਨਿਕ ਵਿਚ ਵੀ ਦਿੱਤੀਆਂ ਜਾਣਗੀਆਂਸਿਵਿਲ ਸਰਜਨ ਮੋਗਾ

ਗ਼ੈਰ ਸੰਚਰਿਤ ਬਿਮਾਰੀਆਂ ਦਾ ਇਲਾਜ ਅਤੇ ਐਂਟੀ ਰੈਬਿਜ ਸੇਵਾਵਾਂ ਹੁਣ ਆਮ ਆਦਮੀ ਕਲੀਨਿਕ ਵਿਚ ਵੀ ਦਿੱਤੀਆਂ ਜਾਣਗੀਆਂਸਿਵਿਲ ਸਰਜਨ ਮੋਗਾ

Local
ਮੋਗਾ : ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਕ ਆਮ ਆਦਮੀ ਕਲੀਨਿਕ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਮੈਡੀਕਲ ਅਫਸਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਫ਼ਤਰ ਸਿਵਿਲ ਸਰਜਨ ਮੋਗਾ ਦੇ ਟ੍ਰੇਨਿੰਗ ਹਾਲ ਵਿਚ ਦਿੱਤੀ ਗਈ। ਇਸ ਮੌਕੇ ਸਿਵਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਸਮੂਹ ਮੈਡੀਕਲ ਅਫ਼ਸਰ ਆਮ ਆਦਮੀ ਕਲੀਨਿਕ ਨੂੰ ਵਿਸ਼ੇਸ ਟ੍ਰੇਨਿੰਗ ਦੌਰਾਨ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਉਪਰ ਹੁਣ ਗੈਰ ਸੰਚਾਰਿਤ ਬਿਮਾਰੀਆਂ ਤੇ ਇਲਾਜ ਅਤੇ ਐਂਟੀ ਰੈਬਿਜ ਦੀਆ ਸੇਵਾਵਾਂ ਦਿੱਤੀਆ ਜਾਣਗੀਆ। ਓਹਨਾ ਕਿਹਾ ਕਿ ਦਿਨੋ ਦਿਨ ਅਵਾਰਾ ਕੁੱਤਿਆਂ ਤੇ ਪਾਲਤੂ ਕੁੱਤਿਆਂ ਦੀ ਗਿਣਤੀ ਵੱਧ ਰਹੀ ਹੈ ਜਿਸ ਕਾਰਨ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵਧ ਰਹੀਆਂ ਹਨ ਕੁੱਤਿਆਂ ਦੇ ਕੱਟਣ ਉਪਰੰਤ ਰੈਬਿਜ ਤੋਂ ਬਚਾ ਲਈ ਜੋ ਟੀਕਾਕਰਨ ਕੀਤਾ ਜਾਂਦਾ ਹੈ। ਇਹ ਸੇਵਾਵਾਂ ਹੁਣ ਤੱਕ ਸਿਵਲ ਹਸਪਤਾਲਾਂ ਅਤੇ ਸੀਐਚਸੀ ਪੱਧਰ ਤੇ ਦਿੱਤੀਆਂ ਜਾਂਦੀਆਂ ਸਨ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਨੇੜਲੇ ਇਹ ਸੇਵਾਵਾਂ ਉਪਲਬਧ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਹ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ...
ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਪੁਰਹੀਰਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਪੁਰਹੀਰਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ

Local
ਹੁਸ਼ਿਆਰਪੁਰ, 27 ਜੂਨ :        ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੁਰਹੀਰਾਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਇਸ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ।        ਇਸ ਦੌਰਾਨ ਪੈਨਲ ਐਡਵੋਕੇਟ ਸ਼ਵੇਤਾ ਸ਼ਰਮਾ ਅਤੇ ਪੈਰਾਲੀਗਲ ਵਲੰਟੀਅਰ ਬਲਵੀਰ ਸਿੰਘ ਵੱਲੋਂ ਮੁਫ਼ਤ ਕਾਨੂੰਨੀ ਸਲਾਹ-ਮਸ਼ਵਰਾ, ਉਪ ਮੰਡਲ ਅਦਾਲਤਾਂ, ਜ਼ਿਲ੍ਹਾ ਅਦਾਲਤਾਂ, ਮਾਨਯੋਗ ਹਾਈਕੋਰਟ ਜਾਂ ਮਾਨਯੋਗ ਸੁਪਰੀਮ ਕੋਰਟ ਪੱਧਰ ‘ਤੇ ਦੀਵਾਨੀ, ਫ਼ੌਜਦਾਰੀ ਅਤੇ ਮਾਲ ਦੀਆਂ ਕਚਹਿਰੀਆਂ ਵਿਚ ਚਾਰਾਜੋਈ ਲਈ ਵਕੀਲ ਦੀਆਂ ਸੇਵਾਵਾਂ, ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦ...
ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ

ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ

Local
ਮੋਗਾ, 27 ਜੂਨ,           ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਿਸ ਵਿੱਚ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਸਮਾਗਮ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਨੇ ਕੀਤੀ।           ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਕਿਸੇ ਵੀ ਨਸ਼ਾ ਕਰਨ ਵਾਲੇ ਬਿਮਾਰ ਵਿਅਕਤੀ ਨਾਲ ਵਿਤਕਰਾ ਜਾਂ ਘਿਰਣਾ ਨਹੀਂ ਕਰਨੀ ਚਾਹੀਦੀ ਸਗੋਂ ਉਸਦਾ ਸਹਿਯੋਗ ਕਰਕੇ ਉਸਨੂੰ ਹੌਂਸਲੇ ਨਾਲ, ਉਤਸ਼ਾਹਿਤ ਕਰਕੇ ਨਸ਼ਾ ਛੁਡਾਊ ਕੇਂਦਰ ਜਾਂ ਕਿਸੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਉਣ ਲਈ ਮਦਦ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਚੱਲ ਰਹੇ ਸਰਕਾਰੀ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵ...