100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ
ਮੋਗਾ, 27 ਜੂਨ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਮੋਗਾ ਵਿਖੇ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਅਗਵਾਈ ਵਿੱਚ ਸਵੇਰ 6 ਵਜੇ ਤੋ 10 ਵਜੇ ਤੱਕ ਸਬ-ਡਵੀਜਨ ਸਿਟੀ ਮੋਗਾ ਵਿੱਚ ਇਹ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 100 ਦੇ ਕਰੀਬ ਪੁਲਿਸ ਕਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਸਿਟੀ ਮੋਗਾ ਦੇ ਹੋਟਸਪੋਟ ਏਰੀਆ ਐਮ.ਪੀ. ਬਸਤੀ, ਇੰਦਰਾ ਕਾਲੋਨੀ ਅਤੇ ਸਾਧਾਂ ਵਾਲੀ ਬਸਤੀ ਵਿੱਚ ਕਾਸੋ ਅਪਰੇਸ਼ਨ ਅਧੀਨ ਚੈਕਿੰਗ ਕੀਤੀ।
ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਨੇ ਦੱਸਿ...








