Monday, August 10Malwa News
Shadow

Local

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 77823 ਵਿਅਕਤੀਆਂ ਦੀ ਹੋਈ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 77823 ਵਿਅਕਤੀਆਂ ਦੀ ਹੋਈ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

Local
 ਬਰਨਾਲਾ, 29 ਮਾਰਚ-          ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਜਾਰੀ ਹੈ।  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ  "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਜ਼ਿਲ੍ਹਾ ਬਰਨਾਲਾ ਵਿੱਚ 8 ਜਨਵਰੀ ਤੋਂ ਹੁਣ ਤੱਕ 77823 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਇਸ ਸਕੀਮ ਤਹਿਤ ਕਾਮਨ ਸਰਵਿਸ ਸੈਂਟਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ ਕੈਂਪ ਲਗਾ ਨੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।    ਪੰਜਾਬ ਸਰਕਾਰ ਵਲੋਂ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਸਿਵਲ ਹਸਪਤਾਲ ਬਰਨਾਲਾ, ਸਬ-ਡਵਿਜ਼ਨਲ ਹਸਪਤਾਲ ਤਪਾ, ਸੀ.ਐਚ.ਸੀ ਧਨੌਲਾ, ਸੀ.ਐਚ.ਸੀ ਮਹਿਲ ਕਲਾਂ, ਸੀ.ਐਚ.ਸੀ ਭਦੌੜ, ਸੀ.ਐਚ.ਸੀ ਚੰਨਣਵਾਲ ਤੋਂ ਇਲਾਵਾ 10 ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ ਜਿਨ੍ਹਾਂ ਵਿਚ ਤੱਥਗੁਰੂ ਹਸਪਤਾਲ, ਡਾ. ਪਰਦੀਪ ਸ਼ਰਮਾ ਹਸਪਤਾਲ, ਡਾ. ਨਰੇਸ਼ ਹਸਪਤਾਲ ਅਤੇ ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ

Local
ਸੁਨਾਮ, 29 ਮਾਰਚ: ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਆਯੋਜਿਤ ਹੋਣ ਜਾ ਰਹੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ ਦੀਆਂ ਤਿਆਰੀਆਂ ਅਧਿਆਤਮਿਕ ਰੰਗਾਂ ਵਿੱਚ ਰੰਗੀਆਂ ਹੋਈਆਂ ਹਨ। ਇਸ ਸਬੰਧੀ ਉਸ ਵੇਲੇ ਇੱਕ ਬਹੁਤ ਹੀ ਪਵਿੱਤਰ ਅਤੇ ਅਲੌਕਿਕ ਪਲ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ੍ਰੀ ਰਾਧਾ ਰਾਣੀ ਮੰਦਰ, ਬਰਸਾਨਾ ਧਾਮ ਤੋਂ ਪਵਿੱਤਰ ਅਖੰਡ ਜਯੋਤੀ ਲੈਕੇ ਸ੍ਰੀ ਠਾਕੁਰ ਜੀ ਮੰਦਰ, ਵ੍ਰਿੰਦਾਵਨ ਧਾਮ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਵਿਧੀਵਤ ਪੂਜਾ-ਅਰਚਨਾ ਕਰਕੇ ਮੱਥਾ ਟੇਕਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਉਹਨਾਂ ਦੇ ਨਾਲ ਸਨ। ਇਸ ਉਪਰੰਤ ਇਸ ਪਵਿੱਤਰ ਅਖੰਡ ਜਯੋਤੀ ਨੂੰ ਸੁਨਾਮ ਲਈ ਰਵਾਨਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਸਮਾਗਮ ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵੱਲੋਂ ਪ੍ਰਧਾਨ ਅੱਛਰੂ ਗੋਇਲ ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਪਵਿੱਤਰ ਅਵਸਰ ਦੌਰਾਨ ਕੈਬਨਿਟ ਮੰਤਰੀ ਨੇ ਬਰਸਾਨਾ ਧਾਮ ਵਿਖੇ ਰਾਧਾ ਰਾਣੀ ਜੀ ਦੇ ਚਰਨਾਂ ਵਿੱਚ ਨਤ...
ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

Local
ਮਾਲੇਰਕੋਟਲਾ, 29 ਮਾਰਚ :  ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ ।               ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ&nb...
ਸਿਹਤ ਖੇਤਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਦਮ ਉਠਾਏ: ਰਾਜਵੰਤ ਸਿੰਘ ਘੁੱਲੀ

ਸਿਹਤ ਖੇਤਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਦਮ ਉਠਾਏ: ਰਾਜਵੰਤ ਸਿੰਘ ਘੁੱਲੀ

Local
ਧੂਰੀ, 28 ਮਾਰਚ: ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਵਾਰਡ ਨੰਬਰ 5 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਚੁਅਲ ਤਰੀਕੇ ਨਾਲ ਕਰਕੇ ਧੂਰੀ ਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਲਗਾਤਾਰ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਨੇੜੇ ਹੀ ਮੁਫ਼ਤ ਇਲਾਜ ਅਤੇ ਜ਼ਰੂਰੀ ਟੈਸਟ ਦੀ ਸਹੂਲਤ ਪ੍ਰਾਪਤ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ, ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਅਤੇ ਬਿਹਤਰ ਡਾਕਟਰੀ ਸਲਾਹ ਮਿਲ ਰਹੀ ਹੈ। ਸਰਕਾਰ ਦਾ ਟੀਚਾ ਹਰ ਪਿੰਡ ਅਤੇ ਮੁਹੱਲੇ ਤੱਕ ਵਿਸ਼ਵ ਪੱਧਰੀ ਸਿਹ...
ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ

ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ

Local
ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਚਲਾਨ ਕੱਟੇ ਜਾ ਰਹੇ ਹਨ। ਇਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਮੁਹੰਮਦ ਨਵੀ ਵਾਸੀ ਸ਼ਾਮਪੁਰਾ ਨੂੰ 1500 ਰੁਪਏ ਜੁਰਮਾਨਾ ਕੀਤਾ ਗਿਆ ਅਤੇ ਗੱਡੀ ਦਾ ਵੀ ਚਲਾਨ ਕੀਤਾ ਗਿਆ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਬਣਾਈ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ, ਸੜਕਾਂ ਅਤੇ ਬਾਈਪਾਸ ‘ਤੇ ਕੂੜਾ ਸੁੱਟਣਾ ਨਾ ਸਿਰਫ਼ ਵਾਤਾਵਰਣ ਲਈ ਹਾਨੀਕਾਰਕ ਹੈ, ਸਗੋਂ ਇਸ ਨਾਲ ਸ਼ਹਿਰ ਦੀ ਸੁੰਦਰਤਾ ਅਤੇ ਵਾਤਾਵਰਣ ‘ਤੇ ਵੀ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਨਿਰਧਾਰਤ ਥਾਵਾਂ ‘ਤੇ ਹੀ ਸੁੱਟਣ ਅਤੇ ਨਗਰ ਕੌਂਸਲ ਵੱਲੋਂ ਮੁਹੱਈਆ ਕਰਵਾਈਆਂ ਸਫ਼ਾਈ ਸਹੂਲਤਾਂ ਦਾ ਪੂਰਾ ਲਾਭ ਲੈਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਵਿੱਖ ਵਿੱਚ ਵੀ ਜੇਕਰ ਕੋਈ ਵਿਅਕਤੀ ਜਨਤਕ ਥਾਵਾਂ ‘ਤ...
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ

ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ

Local
ਮਾਲੇਰਕੋਟਲਾ, 28 ਮਾਰਚ :                  ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ।                   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ...
ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

Local
ਰੂਪਨਗਰ, 28 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਅਧਿਕਾਰੀਆਂ ਅਤੇ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਡਾ. ਕਿੰਮੀ ਵਨੀਤ ਕੌਰ ਸੇਠੀ, ਸੇਲਜ਼ ਅਫ਼ਸਰ (ਆਇਲ ਮਾਰਕੀਟਿੰਗ ਕੰਪਨੀਆਂ) ਅਤੇ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਦੇ ਮਾਲਕਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਗਿਆ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਅਤੇ ਲਗਾਤਾਰ ਜਾਰੀ ਹੈ ਅਤੇ ਭਵਿੱਖ ਵਿੱਚ ਵੀ ਇਸ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਲਪੀਜੀ ਗੈਸ ਸਪਲਾਈ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਅਸੁਵਿਧਾ ਨ...
ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ

ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ

Local
ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਡਾ. ਵਿਨੈ ਕੁਮਾਰ ਨੇ ਕਿਹਾ ਕਿ ਉਹ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਸਰਬਪੱਖੀ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਧੁਨਿਕ ਖੇਤੀ ਤਕਨੀਕਾਂ ਨੂੰ ਪ੍ਰੋਤਸਾਹਿਤ ਕਰਨਾ, ਪਾਣੀ ਦੀ ਬਚਤ ਲਈ ਸੁਝਾਅ ਲਾਗੂ ਕਰਨਾ ਅਤੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਕਿਸਾਨ ਨਵੀਂ ਤਕਨਾਲੋਜੀ ਅਤੇ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਵਰਤੋਂ ਕਰਕੇ ਆਪਣੀ ਪੈਦਾਵਾਰ ਵਧਾ ਸਕਣ। ਇਸ ਦੇ ਨਾਲ ਹੀ ਖੇ...
ਮਾਨਯੋਗ ਜਸਟਿਸ ਸ੍ਰੀ ਦੀਪਕ ਮਨਚੰਦਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਵੱਲੋਂ ਅਦਾਲਤਾਂ ਦਾ ਨਿਰੀਖਣ

ਮਾਨਯੋਗ ਜਸਟਿਸ ਸ੍ਰੀ ਦੀਪਕ ਮਨਚੰਦਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਵੱਲੋਂ ਅਦਾਲਤਾਂ ਦਾ ਨਿਰੀਖਣ

Local
ਸ੍ਰੀ ਮੁਕਤਸਰ ਸਾਹਿਬ, 27 ਮਾਰਚ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੰਸਪੈਕਟਿੰਗ ਜਸਟਿਸ ਸ੍ਰੀ ਦੀਪਕ ਮਨਚੰਦਾ ਨੇ ਮਿਤੀ 24.03.2026 ਤੋਂ 25.03.2026 ਤੱਕ ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 24.03.2026 ਨੂੰ ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਦੀ ਇੰਸਪੈਕਸ਼ਨ ਕੀਤੀ ਅਤੇ ਵੱਖ ਵੱਖ ਅਦਾਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਬਾਰ ਪ੍ਰਧਾਨ ਵੱਲੋਂ ਸਮੇਤ ਵਕੀਲ ਸਹਿਬਾਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮਲੇਟ ਵਿਖੇ ਪੋਰਟਾ ਕੈਬਿਨ ਦਾ ਉਦਘਾਟਨ ਕਰਵਾਇਆ ਗਿਆ। ਮਾਨਯੋਗ ਇੰਸਪੈਕਟਿੰਗ ਜੱਜ ਸਾਹਿਬ ਵੱਲੋਂ ਜ਼ਿਲ੍ਹਾ ਜੇਲ ਦਾ ਦੌਰਾ ਕਰਕੇ ਜੇਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਜਲਦ ਹੀ ਉਹਨਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ। ਜੇਲ੍ਹ ਦੌਰੇ ਦੌਰਾਨ ਜੇਲ ਵਿੱਚ ਬਣੇ ਕਾਨੂੰਨੀ ਸੇਵਾਵਾ ਅਥਾਰਟੀ ਦੇ ਕਲੀਨਿਕ ਦਾ ਨਿਰੀਖਣ ਕੀਤਾ ਗਿਆ, ਉਸ ਉਪਰੰਤ ਉਹਨਾਂ ਵੱਲੋਂ ਜ਼ਿਲ੍ਹਾ ਜੇਲ ਵਿੱਚ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ  ਜਿਲ੍ਹਾ ਕਚਿਹਰੀ ਕੰਪਲੈਕਸ ਸ੍ਰੀ ਮੁਕਤਸਰ ਸ...
ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਆਯੋਜਿਤ

ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਆਯੋਜਿਤ

Local
ਸ੍ਰੀ ਮੁਕਤਸਰ ਸਾਹਿਬ, 27 ਮਾਰਚ ਟਰੇਡ ਕਮਿਸ਼ਨ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ਼੍ਰੀ ਕੁਲਵਿੰਦਰ ਕਾਂਡਾ ਦੀ ਅਗਵਾਈ ਹੇਠ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਕਿਰਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ, ਉਨ੍ਹਾਂ ਦੇ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਚੇਅਰਮੈਨ ਸ਼੍ਰੀ ਕੁਲਵਿੰਦਰ ਕਾਂਡਾ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਪਾਰਕ ਵਰਗ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਇਸ ਮੌਕੇ ਬਲਕਾਰ ਸਿੰਘ ਸੈਕਟਰੀ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਮਨਜਿੰਦਰ ਸਿੰਘ ਈ.ਟੀ....