ਵਿਧਾਇਕ ਜਿੰਪਾ ਨੇ ਜਹਾਨਖੇਲਾਂ-ਨਾਰਾ-ਡੱਲੇਵਾਲ-ਠਰੋਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 28 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਨਾਲ ਜੁੜਨ ਵਾਲੀ ਜਹਾਨਖੇਲਾਂ ਤੋਂ ਨਾਰਾ, ਡੱਲੇਵਾਲ ਅਤੇ ਠਰੋਲੀ ਤੱਕ 50.47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ ਅਤੇ ਪਿਛਲੇ ਦਸ ਸਾਲਾਂ ਤੋਂ ਅਣਗੌਲੀ ਪਈ ਸੀ।ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਪਿੰਡ ਵਿਕਾਸ ਨਾਲ ਰੋਸ਼ਨ ਹੋਵੇ ਅਤੇ ਕੋਈ ਵੀ ਇਲਾਕਾ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ।ਉਨ੍ਹਾਂ ਕਿਹਾ ਕਿ ਸੜਕ ਦੀ ਉਸਾਰੀ ਪੂਰੀ ਹੋਣ ਤੋਂ ਬਾਅਦ, ਆਲੇ-ਦੁਆਲੇ ਦੇ ਪਿੰਡਾਂ ਨੂੰ ਬਿਹਤਰ ਸੰਪਰਕ ਸਹੂਲਤਾਂ ਮਿਲਣਗੀਆਂ, ਜਿਸ ਨਾਲ ਲੋਕਾਂ ਨੂੰ ਆਉਣ-ਜਾਣ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਸਥਾਨਕ ਕਾਰੋਬਾਰ ਅਤੇ ਖੇਤੀਬਾੜੀ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ।ਇਸ ਮੌਕੇ ਵ...








