ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ
ਸ਼੍ਰੀ ਅਨੰਦਪੁਰ ਸਾਹਿਬ 11 ਸਤੰਬਰ : ਇੱਥੋਂ ਦੀ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਨਕਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਤਿੰਨ ਰੋਜ਼ਾ " ਖੇਡਾਂ ਵਤਨ ਪੰਜਾਬ ਦੀਆਂ " ਚੌਥਾ ਸੀਜਨ ਦੇ ਅੰਤਿਮ ਦਿਨ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ। ਜਦੋਂ ਕਿ ਇਹਨਾਂ ਖੇਡਾਂ ਵਿੱਚ ਇਲਾਕੇ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਆਪਣੀ ਖੇਡ ਦੇ ਜੌਹਰ ਵੀ ਦਿਖਾਏ। ਅੰਤਿਮ ਦਿਨ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਰਣਜੀਤ ਸਿੰਘ ਓਲੰਪੀਅਨ, ਸਿੱਖਿਆ ਕੋਆਰਡੀਨੇਟ ਦਿਆ ਸਿੰਘ ਸੰਧੂ, ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਆਪ ਚੰਗਰ ਜੋਨ ਦੇ ਪ੍ਰਧਾਨ ਸੂਬੇਦਾਰ ਰਾਜਪਾਲ ਮੋਹੀਵਾਲ ਅਤੇ ਗੁੱਜਰ ਭਲਾਈ ਬੋਰਡ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਲਖੇੜ ਨੇ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਅਤੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਇਹਨਾਂ ਖੇਡਾਂ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਬਲਾਕ ਦੇ ਵੱਡੀ ਗਿਣਤੀ ਖਿਡਾਰੀ ਨੇ ਭਾਗ ਲਿਆ। ਉਨ੍ਹਾਂ ਜੇਤੂ ਟੀਮਾਂ ਅ...








