Friday, November 7Malwa News
Shadow

Local

ਜ਼ਿਲ੍ਹੇ ਵਿਚ 5.6 ਲੱਖ ਕਣਕ ਖਰੀਦ ਦਾ ਟੀਚਾ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿਚ 5.6 ਲੱਖ ਕਣਕ ਖਰੀਦ ਦਾ ਟੀਚਾ – ਡਿਪਟੀ ਕਮਿਸ਼ਨਰ

Local
ਫ਼ਰੀਦਕੋਟ ,8 ਮਈ : ਕਣਕ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਵਿੱਚ 506000 ਲੱਖ ਮੀਟਰਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 490243 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੱਲ ਤੱਕ ਪਨਗ੍ਰੇਨ ਵੱਲੋਂ 101389 ਮੀਟਰਕ ਟਨ, ਮਾਰਕਫੈੱਡ ਵੱਲੋਂ 106096 ਮੀਟਰਕ ਟਨ, ਪਨਸਪ ਵੱਲੋਂ 99595 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 62195 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 120968 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ ਅਤੇ ਖਰੀਦ ਉਪਰੰਤ ਮੰਡੀਆਂ ਵਿੱਚੋਂ ਕਣਕ ਦੀ 399464 ਮੀਟਰਕ ਟਨ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤਕ 883.87 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡੀ ਐਫ ਐਸ ਸੀ ਫਰੀਦਕੋਟ ਸ. ਗੁਰਜੀਤ ਸਿੰਘ ਨੇ ਦੱਸਿਆ ਸਰਕਾਰ ਵੱਲੋਂ ਦਿੱਤੇ ਖਰੀਦ ਦੇ ਟੀਚੇ ਵਿੱਚੋਂ 97 ਪ੍ਰਤੀਸ਼ਤ ਟੀਚੇ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਰਹਿੰਦੇ ਟੀਚੇ ਨੂੰ ਵੀ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ...
ਆਯੁਸ਼ਮਾਨ ਅਰੋਗਿਆ ਕੇਂਦਰ ਵਾਸਤੇ ਇਨਪੈਲਡ ਕਰਨ ਲਈ ਮੈਡੀਕਲ ਅਫਸਰ ਦੀ ਇੰਟਰਵਿਊ

ਆਯੁਸ਼ਮਾਨ ਅਰੋਗਿਆ ਕੇਂਦਰ ਵਾਸਤੇ ਇਨਪੈਲਡ ਕਰਨ ਲਈ ਮੈਡੀਕਲ ਅਫਸਰ ਦੀ ਇੰਟਰਵਿਊ

Local
ਮੋਗਾ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਆਯੂਸ਼ਮਨ ਅਰੋਗਿਆ ਕੇਂਦਰ ਵਾਸਤੇ ਇਨਪੈਲਡ ਲਈ ਮੈਡੀਕਲ ਅਫ਼ਸਰ ਦੀ ਇੰਟਰਵਿਊ ਦਫਤਰ ਸਿਵਲ ਸਰਜਨ ਮੋਗਾ ਵਿਖੇ ਹੋਈ. ਇਸ ਮੌਕੇ ਸਵਾਤੀ (ਪੀ ਸੀ ਐਸ) ਐੱਸ ਡੀ ਐਮ ਮੋਗਾ ਕਮ ਚੇਅਰਮੈਨ ਚੋਣ ਕਮੇਟੀ ਦੀ ਪ੍ਰਧਾਨਗੀ ਹੇਠ ਇੰਟਰਵਿਊ ਪੂਰੇ ਪਾਰਦਰਸ਼ੀ ਢੰਗ ਨਾਲ ਹੋਈ ਇਸ ਮੌਕੇ ਜਯੋਤੀ ਸਹਾਈਕ ਸਿਵਿਲ ਸਰਜਨ ਮੋਗਾ ਮੈਂਬਰ ਸੈਕੇਟਰੀ ਅਤੇ ਡਾਕਟਰ ਰੀਤੂ ਜੈਨ ਜਿਲਾ ਪਰਿਵਾਰ ਭਲਾਈ ਅਫਸਰ ਅਤੇ। ਪਰਵੀਨ ਸ਼ਰਮਾ ਜਿਲਾ ਪ੍ਰੋਗਰਾਮ ਮੈਨੇਜਰ ਕਮੇਟੀ ਮੈਂਬਰ ਵੀ ਹਾਜ਼ਿਰ ਸਨ. ਇਸ ਮੌਕੇ ਮੈਡੀਕਲ ਅਫਸਰ ਨੇ ਪੈਨਲ ਕੋਲ ਅਪਣੇ ਸਬੰਧਤ ਦਸਤਾਵੇਜ ਪੇਸ਼ ਕੀਤੇ ਅਤੇ ਇੰਟਰਵਿਊ ਦਿੱਤੀ. ਜਿਕਰਯੋਗ ਹੈ ਕਿ ਇਹ ਇੰਟਰਵਿਊ ਪੂਰੇ ਪਾਰਦਰਸ਼ੀ ਤਰੀਕੇ ਨਾਲ ਅਤੇ ਪੰਜਾਬ ਸਰਕਾਰ ਦੀਆਂ ਗਾਈਡਲਾਈਨ ਮੁਤਾਬਕ ਕੀਤੀ ਗਈ। ਜਿਸ ਦੌਰਾਨ ਇੰਟਰਵਿਊ ਦੇਣ ਆਏ ਮੈਡੀਕਲ ਅਫਸਰਾਂ ਵੱਲੋਂ ਖੁਸ਼ੀ ਅਤੇ ਸੰਤੁਸ਼ਟੀ ਜਾਹਿਰ ਕੀਤੀ ਗਈ।...
ਕੋਟਕਪੂਰਾ ਵਿਖੇ ਮੋਕ ਡਰਿੱਲ ਦਾ ਆਯੋਜਨ

ਕੋਟਕਪੂਰਾ ਵਿਖੇ ਮੋਕ ਡਰਿੱਲ ਦਾ ਆਯੋਜਨ

Local
ਕੋਟਕਪੂਰਾ 7 ਮਈ : ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਸੰਕਟ ਦੀ ਸਥਿਤੀ ਤੇ ਅਣਸੁਖਾਵੀਂ ਘਟਨਾ ਤੋਂ ਬਚਾਅ ਸਬੰਧੀ ਸੁਚੇਤ ਕਰਨ ਦੇ ਉਦੇਸ਼ ਵਜੋਂ ਅੱਜ ਕੋਟਕਪੂਰਾ ਵਿਖੇ ਜਿਲ੍ਹਾ ਪੱਧਰੀ ਮੋਕ ਡਰਿੱਲ ਦਾ ਸਫਲ ਆਯੋਜਨ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਆਏ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਅਣਸੁਖਾਵੀਂ ਘਟਨਾ ਜਾਂ ਸੰਕਟ ਵਿੱਚ ਬਚਾਅ ਸਬੰਧੀ ਸਿਖਲਾਈ ਦੇਣ ਲਈ ਅੱਜ ਕੋਟਕਪੂਰਾ ਵਿਖੇ ਨਗਰ ਕੌਂਸਲ ਅਤੇ ਸਿਵਲ ਹਸਪਤਾਲ ਵਿਖੇ ਮੌਕ ਡਰਿੱਲ ਦਾ ਆਯੋਜਨ ਕਰਕੇ ਨਾਗਰਿਕਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਅਭਿਆਸ ਪ੍ਰਕਿਰਿਆ ਹੈ ਜੋ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਜਰੂਰਤ ਨਹੀਂ ਹੈ।ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਵਰਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੋਟਕਪੂਰਾ ਵਿਖੇ ਸੰਕਟਕਾਲ ਨਾਲ ਕਿਵੇਂ ਨਜਿੱਠਣਾ ਹੈ, ਇਸ ਸਬੰਧੀ ਸਿਵਲ ਡਿਫੈ...
ਬਲੱਡ ਹੈਲਪ ਲਾਈਨ ਫਾਊਂਡੇਸ਼ਨ ਵੱਲੋਂ ਲਗਾਏ ਕੈਂਪ ‘ਚ 101 ਯੂਨਿਟ ਖ਼ੂਨ ਇਕੱਤਰ

ਬਲੱਡ ਹੈਲਪ ਲਾਈਨ ਫਾਊਂਡੇਸ਼ਨ ਵੱਲੋਂ ਲਗਾਏ ਕੈਂਪ ‘ਚ 101 ਯੂਨਿਟ ਖ਼ੂਨ ਇਕੱਤਰ

Local
ਰਾਜਪੁਰਾ, 6 ਮਈ (ਦੀਪਕ ਕੁਮਾਰ) ਰੋਟਰੀ ਭਵਨ ਰਾਜਪੁਰਾ ਵਿਖੇ ਬਲੱਡ ਹੈਲਪਲਾਈਨ ਫਾਊਂਡੇਸ਼ਨ ਰਾਜਪੁਰਾ ਤੇ ਕ੍ਰਾਂਤੀਵੀਰ ਯੂਥ ਕਲੱਬ ਪੜਾਓ ਦੇ ਸਾਂਝੇ ਯਤਨਾਂ ਸਦਕਾ ਸੰਸਥਾਪਕ/ ਪ੍ਰਧਾਨ ਸੁਰੇਸ਼ ਅਣਖੀ ਦੇ ਸਪੁੱਤਰ ਕ੍ਰਾਂਤੀਵੀਰ ਦੇ 17ਵੇਂ ਜਨਮ ਦਿਨ ਮੌਕੇ ਕੈਂਪ ਕਮਾਂਡਰ ਅਮਨ ਮਹਿਰਾ ਧਮੋਲੀ, ਜਸਵਿੰਦਰ ਸਿੰਘ ਭੱਪਲ,ਡਾ ਸਤੀਸ਼ ਮਾਝੀ, ਸੁਰੇਸ਼ ਮੂਖੇਜਾ,ਗੁਰਦੇਵ ਸਿੰਘ ਲਾਲਕਾ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਕੈਂਪ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਡੀਐਸਪੀ ਟ੍ਰੈਫਿਕ ਮੋਹਾਲੀ ਕਰਨੈਲ ਸਿੰਘ, ਡੀਐਸਪੀ ਘਨੌਰ ਹਰਮਨਪ੍ਰੀਤ ਸਿੰਘ ਚੀਮਾ, ਸਾਬਕਾ ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ, ਬੀਜੇਪੀ ਹਲਕਾ ਇੰਚਾਰਜ ਰਾਜਪੁਰਾ ਜਗਦੀਸ਼ ਕੁਮਾਰ ਜੱਗਾ ਨੇ ਸ਼ਿਰਕਤ ਕੀਤੀ ਪ੍ ਖ਼ੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਰਿਫਰੈਸ਼ਮੈਂਟ, ਸਰਟੀਫਿਕੇਟ, ਸ਼ਾਨਦਾਰ ਸ਼ੀਲਡ ਦੇ ਸਨਮਾਨਿਤ ਕੀਤਾ ਤੇ ਕ੍ਰਾਂਤੀਵੀਰ ਨੂੰ ਜਨਮਦਿਨ ਮੌਕੇ ਆਸ਼ਿਰਵਾਦ ਦਿੱਤਾ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂਖੂਨਦਾਨ ਕੈਂਪ ਦਾ ਰਸਮੀ ਉਦਘਾਟਨ ਖੁਦ ਖੂਨਦਾਨ ਕਰਦਿਆਂ ਟਿੰਕੂ ਪੜਾਓ, ਐਡਵੋਕੇਟ ਅਜੈ ਕੁਮਾਰ ਪੜਾਓ, ਗੁਰਜਿੰਦਰ...
ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਖਰੀਦ ਦਾ 95 ਪ੍ਰਤੀਸ਼ਤ ਟੀਚਾ ਹੋਇਆ ਪੂਰਾ-ਡਿਪਟੀ ਕਮਿਸ਼ਨਰ

ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਖਰੀਦ ਦਾ 95 ਪ੍ਰਤੀਸ਼ਤ ਟੀਚਾ ਹੋਇਆ ਪੂਰਾ-ਡਿਪਟੀ ਕਮਿਸ਼ਨਰ

Local
ਫ਼ਰੀਦਕੋਟ 5 ਮਈ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਕਣਕ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਖਰੀਦ ਦਾ 95 ਪ੍ਰਤੀਸ਼ਤ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ 481263 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 481234 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਣਕ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ ਅਤੇ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਹੁਣ ਤੱਕ ਕਰੀਬ 860.19 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਗੁਰਜੀਤ ਸਿੰਘ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 100079 ਮੀਟ੍ਰਿਕ ਟਨ, ਮਾਰਕਫੈਡ ਨੇ 103785 ਮੀਟ੍ਰਿਕ ਟਨ, ਪਨਸਪ ਨੇ 98225 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 60449 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 118696 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹ...
ਸਪੀਕਰ ਸੰਧਵਾਂ ਨੇ ਨਸ਼ਾ ਮੁਕਤੀ ਜਾਗਰੂਕਤਾ ਮੋਬਾਇਲ ਵੈਨ ਨੂੰ ਦਿਖਾਈ ਹਰੀ ਝੰਡੀ

ਸਪੀਕਰ ਸੰਧਵਾਂ ਨੇ ਨਸ਼ਾ ਮੁਕਤੀ ਜਾਗਰੂਕਤਾ ਮੋਬਾਇਲ ਵੈਨ ਨੂੰ ਦਿਖਾਈ ਹਰੀ ਝੰਡੀ

Local
ਕੋਟਕਪੂਰਾ 3 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਖਿਲਾਫ ਵੱਡੀ ਪੱਧਰ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਉੱਥੇ ਹੀ ਨਸ਼ਿਆਂ ਦੇ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬੱਚਿਆਂ, ਨੌਜਵਾਨਾਂ ਅਤੇ ਜਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬ੍ਰਹਮਾ ਕੁਮਾਰੀ ਇਸ਼ਵਰੀਏ ਵਿਸ਼ਵ ਵਿਦਿਆਲਿਆ ਕੋਟਕਪੂਰਾ ਤੋਂ ਨਸ਼ਾ ਮੁਕਤੀ ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ, ਉੱਥੇ ਹੀ ਇਸ ਨਾਲ ਸਾਡੇ ਪਰਿਵਾਰਕ ਰਿਸ਼ਤਿਆਂ ਤੇ ਵ...
ਵਿਧਾਇਕ ਸੇਖੋਂ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ 

ਵਿਧਾਇਕ ਸੇਖੋਂ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ 

Local
ਫਰੀਦਕੋਟ 3 ਮਈ : ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਬੁਨਿਆਦੀ ਸਹੁਲਤਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਕਰਵਾਏ ਕੰਮਾਂ ਦੇ ਪੂਰਾ ਹੋ ਜਾਣ ਉਪਰੰਤ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਸਕੂਲਾਂ ਨੂੰ ਕਰੋੜਾਂ ਰੁਪਏ ਦੇ ਫੰਡ ਦੇ ਕੇ ਉਨ੍ਹਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਹੁਣ ਪ੍ਰਾਈਵੇਟ ਸਕੂਲਾਂ ਵਾਂਗ ਸਰਕਾਰੀ ਸਕੂਲਾਂ ਵਿੱਚ ਵੀ ਹਰ ਤਰਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ ।ਵਿਧਾਇਕ ਸ. ਸੇਖੋਂ ਨੇ ਅੱਗੇ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਨਾਨਕਸਰ ਫਰੀਦਕੋਟ ਵਿਖੇ 7.51 ਲੱਖ ਰੁਪਏ ਅਤੇ ਸਰਕਾ...
ਗੈਰ ਰਜਿਸਟਰਡ ਐਂਬੂਲੈਂਸਾਂ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

ਗੈਰ ਰਜਿਸਟਰਡ ਐਂਬੂਲੈਂਸਾਂ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

Local
ਫਰੀਦਕੋਟ 2 ਮਈ : ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 18 ਜੂਨ 2025 ਤੱਕ ਲਾਗੂ ਰਹਿਣਗੇ।ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲ੍ਹਾ ਫਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ ਰਜਿਸਟਰਡ ਨਹੀਂ ਹਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ ਤੇ ਚਲ ਰਹੀਆਂ ਹਨ ਅਤੇ ਇਹ ਬਤੌਰ ਐੰਬੂਲੈਂਸ ਰਜਿਸਟਡ ਵੀ ਨਹੀਂ ਹਨ । ਇਨਾਂ ਵਿੱਚ ਕਈ ਐਂਬੂਲੈਂਸਾਂ ਵਿੱਚ ਮਰੀਜ਼ਾਂ ਲਈ ਮੁਢਲੀਆਂ ਸਹੂਲਤਾਂ ਵੀ ਨਹੀਂ ਹੁੰਦੀਆਂ ਕੇਵਲ ਉਨ੍ਹਾਂ ਵੱਲੋਂ ਫੱਟੇ ਲਗਾ ਕੇ ਮਰੀਜ ਦੇ ਲੇਟਣ ਦਾ ਪ੍ਰਬੰਧ ਕੀਤਾ ਹੁੰਦਾ ਹੈ। ਅਜਿਹੀਆਂ ਐਂਬੂਲੈਂਸਾਂ ਮਰੀਜ ਦੀ ਜਿੰਦਗੀ ਨਾਲ ਖਿਲਵਾੜ ਦਾ ਕਾਰਨ ਬਣਦੀਆਂ ਹਨ ਅਤੇ ਐਂਬੂਲੈਂਸ ਦੇ ਮਾਲਕਾਂ ਅਤੇ ਚਾਲਕਾਂ ਵੱਲੋਂ ਗਰੀਬ ਮਰੀਜ਼ ਤੋਂ ਆਪਣੀ ਮਨ ਮਰਜੀ ਦਾ ਰੇਟ ਵਸੂਲ ਕਰਕੇ ਉਹਨਾਂ...
“ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ” ਮੁਹਿੰਮ ਤਹਿਤ ਗਤੀਵਿਧੀਆਂ

“ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ” ਮੁਹਿੰਮ ਤਹਿਤ ਗਤੀਵਿਧੀਆਂ

Local
ਮੋਗਾ 2 ਮਈ : ਡੇਂਗੂ ਦੇ ਖਾਤਮੇ ਦੇ ਮੱਦੇਨਜ਼ਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ "ਹਰ ਸ਼ੁੱਕਰਵਾਰ - ਡੇਂਗੂ ਤੇ ਵਾਰ" ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁੱਕਰਵਾਰ ਨੂੰ ਸਿਵਲ ਸਰਜਨ ਡਾ. ਪਰਦੀਪ ਕੁਮਾਰ ਮਹਿੰਦਰਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਫੀਲਡ ਵਿੱਚ ਉਤਰੇ। ਸਿਵਲ ਸਰਜਨ ਡਾ. ਪਰਦੀਪ ਕੁਮਾਰ ਵੱਲੋਂ ਵੱਖ ਵੱਖ ਥਾਵਾਂ ਤੇ ਜਾ ਕੇ ਜਿੱਥੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨ ਲਈ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਰਾਹੀਂ ਡੇਂਗੂ ਰੋਕਥਾਮ ਹਿੱਤ ਕੀਤੇ ਜਾ ਰਹੇ ਕੰਮਕਾਜ ਦਾ ਜਾਇਜਾ ਲਿਆ ਗਿਆ ਅਤੇ ਉਨ੍ਹਾਂ ਨੂੰ ਸੈਂਸੇਟਾਈਜ਼ ਕੀਤਾ ਗਿਆ। ਇਸ ਮੌਕੇ ਡਾਕਟਰ ਨਰੇਸ਼ ਆਮਲਾ ਨੇ ਕਿਹਾ ਕਿਕਿ "ਹਰ ਸ਼ੁੱਕਰਵਾਰ - ਡੇਂਗੂ ਤੇ ਵਾਰ" ਮੁਹਿੰਮ ਦਾ ਮੰਤਵ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ਼ ਪਾਣੀ ਵਿੱਚ ਪਣਪਦਾ ਹੈ, ਇਸ ਲਈ ਆਪਣੇ ਘਰਾਂ-ਦਫ਼ਤਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖੀ ਜਾਵੇ ਅਤੇ ਪਾਣ...
ਜ਼ਿਲ੍ਹੇ ਵਿਚ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਯੋਗ ਕਲਾਸਾਂ ਜਾਰੀ

ਜ਼ਿਲ੍ਹੇ ਵਿਚ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਯੋਗ ਕਲਾਸਾਂ ਜਾਰੀ

Local
ਫ਼ਰੀਦਕੋਟ 29 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ ਅਤੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਯੋਗਾ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਹੋ ਕੇ ਸਵੇਰੇ ਅਤੇ ਸ਼ਾਮ ਨੂੰ ਲੱਗਣ ਵਾਲੀਆਂ ਇਨ੍ਹਾਂ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ। ਜਿੰਨ੍ਹਾਂ ਦਾ ਜਿਲ੍ਹਾਂ ਵਾਸੀ ਵੱਡੀ ਗਿਣਤੀ ਵਿੱਚ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਯੋਗ ਕਲਾਸਾਂ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਯੋਗਾ ਟਰੇਨਰ ਅੰਜੂ ਬਾਲਾ ਅਤੇ ਮਨੋਜ ਕੁਮਾਰ ਵੱਲੋਂ ਫਰੀਦਕੋਟ ਜਿਲ੍ਹੇ ਦੇ ਬਲਾਕ ਕੋਟਕਪੂਰਾ ਵਿਖੇ ਬੀਤੀ ਸ਼ਾਮ 4.30 ਤੋਂ ਲੈ ਕੇ 5.30 ਵਜੇ ਤੱਕ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ।ਜ਼ਿਲ੍ਹਾ ਕੁਆਰਡੀਨੇਟਰ ਯੋਗਾ ਮੈਡਮ ਨੇਹਾ ਨੇ ਦੱ...