ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ
ਮਾਲੇਰਕੋਟਲਾ 04 ਨਵੰਬਰ :- ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਮਾਲੇਰਕੋਟਲਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕਰਨ ਪੁਜੇ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਪੁਹੰਚਣ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਰਾਡ ਆਫ਼ ਆਨਰ ਦਿੱਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ,ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਸਹਾਇਕ ਕਮਿਸ਼ਨਰ ਰਾਕੇਸ ਕੁਮਾਰ ਗਰਗ,ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਤੋਂ ਇਲਾਵਾ ਵੱਖ ਵੱਖ ਸ਼ਾਖਾਵਾਂ ਦੇ ਮੁੱਖੀ ਮੌਜੂਦ ਸਨ।
ਉਨ੍ਹਾਂ ਇਸ ਉਪਰੰਤ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਅਤੇ ਤਹਿਸੀਲਦਾਰ ਰਿੱਤੂ ਗੁਪਤਾ, ਨਾਇਬ ਤਹਿਸ਼ੀਲਦਾਰ ਸੁਖਵਿੰਦਰ ਸਿੰਘ,ਨਾਇਬ ਤਹਿਸ਼ੀਲਦਾਰ ਅਮਰਗੜ੍ਹ ਲਵਦੀਪ ਸਿੰਘ ਤੋਂ ਉਨ੍ਹਾਂ ਵੱਲੋਂ ਨਿਪਟਾਏ ਜਾਂਦੇ ਅਦਾਲਤੀ ਮਾਮਲਿਆਂ ਸਮੇਤ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਮਾਲ ਵਿਭਾਗ ਨਾਲ ਸਬੰਧਤ ਸੇ...








