ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਬਣੇ ਗੇਟ ਦਾ ਉਦਘਾਟਨ ਕੀਤਾ
ਰੂਪਨਗਰ, 15 ਅਪ੍ਰੈਲ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਹਰ ਵਰਗ ਦੇ ਲੋੜਵੰਦਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ ਜੀ ਤੋਂ ਬਾਅਦ ਬਹੁਜਨ ਸਮਾਜ ਦੇ ਮਹਾਨ ਨੇਤਾ ਕਾਂਸ਼ੀ ਰਾਮ ਜੀ ਨੇ ਸਮਾਜ ਵਿੱਚ ਪਿੱਛੜੇ ਵਰਗਾਂ ਨੂੰ ਉੱਪਰ ਲਿਆਂਦਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੇ ਰੱਖਿਆ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀਆਂ ਦੀ ਯਾਦ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਉਨ੍ਹਾਂ ਦੀ ਸੋਚ ਨੂੰ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹ...








