ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ
ਸੁਨਾਮ/ਸੰਗਰੂਰ, 1 ਨਵੰਬਰ (000) - ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਤੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।
ਕੈਬਨਿਟ ਮੰਤਰੀਆਂ ਨੇ ਦੋਵੇਂ ਰਾਜਾਂ ਉੱਤਰ ਪ੍ਰਦੇਸ਼ ਅਤੇ ਗੁਜਰਾਤ ਦੇ ਮੁੱਖ ਮੰਤਰੀ ਸਾਹਿਬਾਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤਿ੍ਰਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।
ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦ...








