Thursday, November 6Malwa News
Shadow

Local

ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

Local
ਫ਼ਰੀਦਕੋਟ 28 ਮਾਰਚ : ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਸ. ਗੁਰਮੀਤ ਸਿੰਘ ਬਰਾੜ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ  ਦੀ ਪ੍ਰਧਾਨਗੀ ਹੇਠ ਡਾ.ਬੀ.ਆਰ.ਅੰਬੇਦਕਰ ਭਵਨ ਫਰੀਦਕੋਟ ਵਿਖੇ ਹੋਈ। ਇਸ ਮੌਕੇ ਸ੍ਰੀਮਤੀ ਦਲਜੀਤ ਕੌਰ ਸਿੱਧੂ ਜਿਲ੍ਹਾ ਮੈਨੇਜਰ ਪੰਜਾਬ ਐਸ ਸੀ ਐਫ ਸੀ ਵੱਲੋਂ ਮੀਟਿੰਗ ਦਾ ਏਜੰਡਾ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ ਜਿਲ੍ਹਾ ਲੀਡ ਬੈਂਕ ਅਫਸਰ ਸ੍ਰੀ ਰਾਮੇਸ਼ਵਰ ਦਾਸ, ਸ੍ਰੀ ਧਰਮਿੰਦਰ ਸਿੰਘ ਜਿਲ੍ਹਾ ਉਦਯੋਗ ਕੇਂਦਰ ਦੇ ਨੁਮਾਇੰਦੇ ਹਾਜਰ ਹੋਏ। ਮੀਟਿੰਗ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਐਸ ਸੀ ਐਫ ਸੀ ਅਦਾਰੇ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜਗਾਰ/ ਸਹਾਇਕ ਧੰਦਿਆਂ ਲਈ ਕਰਜੇ ਦੀਆਂ ਸਕੀਮਾਂ ਤਹਿਤ 04 ਕੇਸ ਐਨ.ਐਸ.ਐਫ ਅਤੇ 01 ਕੇਸ ਐਨ.ਐਸ.ਕੇ ਸਕੀਮ ਅਧੀਨ ਜਿਨ੍ਹਾਂ ਦੀ ਰਕਮ 10,50,000 ਰੁਪਏ (ਦੱਸ ਲੱਖ ਪੰਜਾ ਹਜਾਰ ਰੁਪਏ) ਅਤੇ 07 ਕੇਸ ਬੈਂਕ ਟਾਈ ਅੱਪ ਸਕੀਮ ਅਧੀਨ ਜਿਨ੍ਹਾਂ ਦੀ ਰਕਮ 7...
ਸਕੂਲ ਸਿੱਖਿਆ ਕੋਆਰਡੀਨੇਟਰ ਵਲੋਂ ਸਰਕਾਰੀ ਸਕੂਲਾਂ ਦਾ ਦੌਰਾ

ਸਕੂਲ ਸਿੱਖਿਆ ਕੋਆਰਡੀਨੇਟਰ ਵਲੋਂ ਸਰਕਾਰੀ ਸਕੂਲਾਂ ਦਾ ਦੌਰਾ

Local
ਰਾਜਪੁਰਾ 26 ਮਾਰਚ (ਦੀਪਕ ਕੁਮਾਰ) : ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਦਿਸ਼ਾ-ਨਿਰਦੇਸ਼, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਸਾਂਝੀ ਅਗਵਾਈ ਹੇਠ ਹਲਕਾ ਰਾਜਪੁਰਾ ਦੇ ਸਰਕਾਰੀ ਸਕੂਲਾਂ ਵਿੱਚ ਸਕੂਲ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਅਤੇ ਟੀਮ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਦੌਰੇ ਦੌਰਾਨ, ਟੀਮ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉੱਚ-ਗੁਣਵੱਤਾ ਸਿੱਖਿਆ ਪ੍ਰਦਾਨ ਕਰਨ ਦੀ ਪ੍ਰੇਰਣਾ ਦਿੱਤੀ। ਵਿਜੇ ਮੈਨਰੋ ਅਤੇ ਉਨ੍ਹਾਂ ਦੀ ਟੀਮ ਨੇ ਸਕੂਲ ਮੁਖੀਆਂ ਨਾਲ ਚਰਚਾ ਕਰਕੇ ਸਰਕਾਰੀ ਗ੍ਰਾਂਟਾਂ ਦੀ ਉਚਿਤ ਵਰਤੋਂ ਅਤੇ ਸਕੂਲ ਵਿਵਸਥਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਵਿਅਕਤੀਗਤ ਵਿਕਾਸ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਹੋਰ ਚੰਗੀਆਂ ਸਹੂਲਤਾਂ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ।ਇਸ ਦੌਰਾਨ, ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਪੁਰਾਣਾ (ਪਾਰਕ ਵਾਲਾ), ਕਾਲਕਾ ਰੋਡ, ਐਨ ਟੀ ਸੀ ਸਕ...
ਗੰਨੇ ਦੀ ਫਸਲ ਲਈ ਫਰੀਦਕੋਟ  ‘ਚ ਕਿਸਾਨ ਸਿਖਲਾਈ ਕੈਂਪ

ਗੰਨੇ ਦੀ ਫਸਲ ਲਈ ਫਰੀਦਕੋਟ ‘ਚ ਕਿਸਾਨ ਸਿਖਲਾਈ ਕੈਂਪ

Local
ਫਰੀਦਕੋਟ 24 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਰਣਵੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਦੇ ਸਹਿਯੋਗ ਸਦਕਾ ਪਿੰਡ ਕਿਲ੍ਹਾ ਨੌਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਨਵਿੰਦਰ ਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਨੂੰ ਖੇਤੀ ਵਿਭਿੰਨਤਾ ਅਧੀਨ ਬਿਜਾਈ ਕਰਨ ਲਈ ਤਕਨੀਕੀ ਜਾਣਕਾਰੀ ਦਿੱਤੀ। ਗੰਨੇ ਤੋਂ ਗੁੜ ਸ਼ੱਕਰ ਅਤੇ ਹੋਰ ਉਤਪਾਦ ਤਿਆਰ ਕਰਨ ਬਾਰੇ ਵੀ ਦੱਸਿਆ ਗਿਆ। ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਨੂੰ ਲੱਗਣ ਵਾਲੇ ਕੀੜੇ ਮਕੌੜੇ ਅਤੇ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ।ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਾਜਵੀਰ ਸਿੰਘ ਵੱਲੋਂ ਝੋਨੇ ਦੀਆਂ ਵੱਖ ਵੱਖ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਕਣਕ ਵੱਢਣ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ਗਿਆ।...
ਅਗਨੀਵੀਰ ਪ੍ਰੀਖਿਆ ਦੀ ਤਿਆਰੀ ਮੁਫਤ

ਅਗਨੀਵੀਰ ਪ੍ਰੀਖਿਆ ਦੀ ਤਿਆਰੀ ਮੁਫਤ

Local
ਫਰੀਦਕੋਟ 24 ਮਾਰਚ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਰਿਟਾਰਿਡ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫੋਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 12 ਮਾਰਚ 2025 ਤੋਂ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ। ਇਸ ਵਾਰ ਇਹ ਪੇਪਰ ਪੰਜਾਬੀ ਵਿੱਚ ਹੋਣਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਆਨਲਾਈਨ www.joinindianarmy.nic.in ਤੇ ਰਜਿਸਟ੍ਰੇ੍ਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਚਾਹਵਾਨ ਯੁਵਕ ਕੈਂਪ ਵਿੱਚ ਆਉਣ ਸਮੇਂ, ਆਨਲਾਈਨ ਅਪਲਾਈ ਫਾਰਮ ਦੀ ਇੱਕ ਕਾਪੀ, ਦਸਵੀ ਦਾ ਅਸਲ ਸਰਟੀਫਿਕੇਟ, ਦਸਵੀ ਦੇ ਸਰਟੀਫਿਕੇਟ ਦ...
ਸੰਗੀਤਾ ਵਰਮਾਂ ਦੀ ਤਰੱਕੀ ਨਾਲ ਸਟਾਫ ‘ਚ ਖੁਸ਼ੀ

ਸੰਗੀਤਾ ਵਰਮਾਂ ਦੀ ਤਰੱਕੀ ਨਾਲ ਸਟਾਫ ‘ਚ ਖੁਸ਼ੀ

Local
ਰਾਜਪੁਰਾ, 24 ਮਾਰਚ(ਦੀਪਕ ਕੁਮਾਰ) ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸਕੂਲ ਸਟਾਫ ਵੱਲੋਂ ਨਵੇਂ ਪਦ-ਉੱਨਤ ਹੋਏ ਹੈੱਡ ਮਿਸਟ੍ਰੈਸ ਸੰਗੀਤਾ ਵਰਮਾ ਦਾ ਗਰਮਜੋਸ਼ੀ ਨਾਲ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਅਧਿਆਪਕਾਂ ਨੇ ਉਨ੍ਹਾਂ ਨੂੰ ਬਤੌਰ ਹੈੱਡ ਮਿਸਟ੍ਰੈਸ ਤਰੱਕੀ ਮਿਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ।ਹਰਜੀਤ ਕੌਰ ਅਤੇ ਰਾਜਿੰਦਰ ਸਿੰਘ ਚਾਨੀ ਨੇ ਉਨ੍ਹਾਂ ਦੇ ਬਤੌਰ ਸਾਇੰਸ ਅਧਿਆਪਕ ਕਾਰਜ ਕਰਦਿਆਂ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਦਿੱਤੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਉਮੀਦ ਜਤਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਦੀ ਤਰੱਕੀ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ।ਨਵੇਂ ਪਦ-ਉੱਨਤ ਹੋਏ ਹੈੱਡ ਮਿਸਟ੍ਰੈਸ ਸੰਗੀਤਾ ਵਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦਾ ਮਾਸਟਰ ਕਾਡਰ ਤੋਂ ਹੈੱਡ ਮਿਸਟ੍ਰੈਸ ਤਰੱਕੀ ਕਰਨ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਤਰੱਕੀ ਦੇ ਹੁਕਮਾਂ ਅਨੁਸਾਰ ਹਾਲ ਦੀ ਘੜੀ ਉਹ ਇਸ ਸਕੂਲ ਵਿੱਚ ਹਾਜ਼ਰੀ ਦੇਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਜਿਸ ਸਕੂਲ ਵਿੱਚ ਪੋਸਟਿੰਗ ਦੇ ਹੁਕਮ ਹੋਣਗੇ ਉਹ ਆਪ...
ਫਰੀਦਕੋਟ ਪੁਲੀਸ ਨੇ ਕੀਤੇ ਚਾਰ ਨਸ਼ਾ ਤਸਕਰ ਕਾਬੂ

ਫਰੀਦਕੋਟ ਪੁਲੀਸ ਨੇ ਕੀਤੇ ਚਾਰ ਨਸ਼ਾ ਤਸਕਰ ਕਾਬੂ

Local
ਫਰੀਦਕੋਟ 23 ਮਾਰਚ (ਜਗਮੀਤ ਸੁੱਖਣਵਾਲਾ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਨਸ਼ਿਆ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 07 ਮਹੀਨਿਆ ਦੌਰਾਨ 229 ਮੁਕੱਦਮੇ ਦਰਜ ਕਰਕੇ 422 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਨਸ਼ਿਆ ਖਿਲਾਫ ਕਾਰਵਾਈ ਕਰਦੇ ਹੋਏ 03 ਮੁਕੱਦਮੇ ਦਰਜ ਕਰਕੇ 04 ਨਸ਼ਾ ਤਸਕਰਾਂ ਨੂੰ 263 ਗ੍ਰਾਮ ਹੈਰੋਇਨ ਅਤੇ 12 ਗ੍ਰਾਮ 12 ਮਿਲੀਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਤੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਨੇੜੇ ਵੇਅਰ ਹਾਊਸ ਗਡਾਊਨ ਵੀਰੇ ਵਾਲਾ ਰੋਡ, ਫਰੀਦਕੋਟ ਪਾਸ ਮੌਜੂਦ ਸੀ ਤਾਂ ਦੋਸ਼ੀ ਸੰਜੀਵ ਕੁਮਾਰ ਉਰਫ ਟੀਟੂ ਪੁੱਤਰ ਪੰਨਾ ਲਾਲ ਵਾਸੀ ਨੇੜੇ ਤਪ ਸਥਾਨ, ਗੁਰਦੁਆਰਾ ਸਾਹਿਬ, ਗਲੀ ਨੰਬਰ.08, ਨਿਊ ਕੈਟ ਰੋਡ, ਫਰੀਦਕੋਟ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ...
ਫਰੀਦਕੋਟ ਦੇ ਸਕੂਲਾਂ ‘ਤੇ ਖਰਚੇ ਜਾਣਗੇ ਇਕ ਕਰੋੜ ਰੁਪਏ

ਫਰੀਦਕੋਟ ਦੇ ਸਕੂਲਾਂ ‘ਤੇ ਖਰਚੇ ਜਾਣਗੇ ਇਕ ਕਰੋੜ ਰੁਪਏ

Local
ਫ਼ਰੀਦਕੋਟ 14 ਮਾਰਚ : ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ,ਉਥੇ ਹੀ ਰਾਜ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਤਰਜੀਹੀ ਤੌਰ ਤੇ ਵਿਕਾਸ ਕੀਤਾ ਜਾ ਰਿਹਾ ਹੈ ।ਇਹ ਪ੍ਰਗਟਾਵਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਪੰਜਾਬ ਸਰਕਾਰ ਵੱਲੋਂ ਜਿਲੇ ਦੇ ਸੈਕੈਂਡਰੀ ਅਤੇ ਹਾਈ ਸਕੂਲਾਂ ਦੇ ਵਿਕਾਸ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਖਰਚਣ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ ।ਵਿਧਾਇਕ ਸ. ਸੇਖੋ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲੇ ਦੇ ਹਾਈ ਤੇ ਸਕੈਂਡਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇਕ ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਬਾਰਡ ਪ੍ਰੋਜੈਕਟ ਆਰ.ਆਈ.ਡੀ.ਐਫ ਅਧੀਨ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਲਈ 1 ਕਰੋੜ 8 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਹੋਰ ਸੁੰਦਰ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਰਾਈਆਂ...
ਜਨਤਾ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ

ਜਨਤਾ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ

Local
ਫਰੀਦਕੋਟ, 12 ਮਾਰਚ : ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ਼੍ਰੀ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਵੀ ਪੁੱਛਿਆ ਅਤੇ ਮਰੀਜਾਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜਾ ਲਿਆ। ਹਸਪਤਾਲ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਹਾਜਰ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਜਿਲ੍ਹੇ ਵਿੱਚ ਚੱਲਦੇ ਨਸ਼ਾ ਛੁਡਾਊ ਕੇਂਦਰਾਂ, ਆਯੂਸ਼ਮਾਨ ਆਰੋਗਿਆ ਕੇਂਦਰਾਂ, ਜੱਚਾ ਬੱਚਾ ਸੇਵਾਵਾਂ ਅਤੇ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਬਾਰੇ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਕਾਰਡ ਬਣਵਾਏ ਜਾਣ ਅਤੇ ਆਭਾ ਆਈਡੀ ਬਣਾਈਆਂ ਜਾਣ। ਉਨ੍ਹਾਂ ਆਖਿਆ ਕਿ ਮਰੀਜਾਂ ਨੂੰ ਦ...
ਚੋਣ ਕਮਿਸ਼ਨ ਦਾ ਸਿਆਸੀ ਪਾਰਟੀਆਂ ਨੂੰ ਸੱਦਾ

ਚੋਣ ਕਮਿਸ਼ਨ ਦਾ ਸਿਆਸੀ ਪਾਰਟੀਆਂ ਨੂੰ ਸੱਦਾ

Local
ਫਰੀਦਕੋਟ, 12 ਮਾਰਚ: ਭਾਰਤ ਦੇ ਚੋਣ ਕਮਿਸ਼ਨ ਨੇ 30 ਅਪ੍ਰੈਲ, 2025 ਤੱਕ ਸਾਰੀਆਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਤੋਂ ਈ.ਆਰ.ਓ., ਡੀ.ਈ.ਓ. ਜਾਂ ਸੀ.ਈ.ਓ. ਪੱਧਰ 'ਤੇ ਹੱਲ ਨਾ ਹੋਏ ਮੁੱਦਿਆਂ ਲਈ ਸੁਝਾਅ ਮੰਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ, ਕਮਿਸ਼ਨ ਨੇ ਸਥਾਪਤ ਕਾਨੂੰਨ ਅਨੁਸਾਰ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਪਾਰਟੀ ਦੇ ਸੀਨੀਅਰ ਮੈਂਬਰਾਂ ਨਾਲ ਗੱਲਬਾਤ ਦਾ ਸੱਦਾ ਦਿੰਦਿਆਂ ਆਪਸੀ ਸਹਿਮਤੀ ਨਾਲ ਕੋਈ ਦਿਨ ਅਤੇ ਸਮਾਂ ਮਿੱਥਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਭਾਰਤੀ ਚੋਣ ਕਮਿਸ਼ਨ ਦੀ ਕਾਨਫਰੰਸ ਦੌਰਾਨ  ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਨੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀ.ਈ.ਓਜ਼, ਡੀ.ਈ.ਓਜ਼  ਅਤੇ ਈ.ਆਰ.ਓ.ਐਸ. ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਰਾਜਨੀਤਿਕ ਪਾਰਟੀਆਂ ਨਾਲ ਬਾਕਾਇਦਾ ਗੱਲਬਾਤ ਕਰਨ ਅਤੇ ਮੀਟਿੰਗਾਂ ਵਿੱਚ ਪ੍ਰਾਪਤ ਕਿਸੇ ਵੀ...
ਹੁਣ ਪੰਚ ਸਰਪੰਚ ਆਨਲਾਈਨ ਕਰਨਗੇ ਫਾਰਮ ਅਟੈਸਟਡ

ਹੁਣ ਪੰਚ ਸਰਪੰਚ ਆਨਲਾਈਨ ਕਰਨਗੇ ਫਾਰਮ ਅਟੈਸਟਡ

Local
ਫ਼ਰੀਦਕੋਟ 5 ਮਾਰਚ : ਸੇਵਾ ਕੇਂਦਰ ਵਿਚ ਸਰਟੀਫਿਕੇਟ ਅਪਲਾਈ ਕਰਨ ਲਈ ਪਟਵਾਰੀ, ਸਰਪੰਚ, ਨੰਬਰਦਾਰ ਜਾਂ ਐੱਮ. ਸੀ. ਵਲੋਂ ਅਰਜ਼ੀ ਫਾਰਮ ਦੀ ਦਸਤੀ ਤਸਦੀਕ/ਰਿਪੋਰਟ ਕਰਵਾਉਣ ਜਾਣ ਦੀ ਲੋੜ ਨਹੀਂ ਹੈ, ਕਿਉ ਕਿ ਹੁਣ ਪਟਵਾਰੀ, ਸਰਪੰਚ, ਨੰਬਰਦਾਰ, ਐਮ.ਸੀ ਖੁਦ ਆਨਲਾਈਨ ਹੀ ਤਸਦੀਕ ਕਰ ਦੇਣਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆ ਨੂੰ ਹੁਣ ਸੇਵਾ ਕੇਂਦਰ ਵਿੱਚੋਂ ਕੋਈ ਸੇਵਾ ਲੈਣ ਲਈ ਪਟਵਾਰੀ, ਸਰਪੰਚ, ਨੰਬਰਦਾਰ ਜਾਂ ਐੱਮ. ਸੀ. ਵਲੋਂ ਅਰਜ਼ੀ ਫਾਰਮ ਦੀ ਦਸਤੀ ਤਸਦੀਕ/ਰਿਪੋਰਟ ਕਰਵਾਉਣ ਜਾਣ ਦੀ ਲੋੜ ਨਹੀਂ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਘਰ ਬੈਠੇ ਸਰਟੀਫਿਕੇਟ ਜਾ ਹੋਰ ਸੇਵਾ ਪ੍ਰਾਪਤ ਕਰਨ ਲਈ 1076 ਤੇ ਕਾਲ ਕੀਤੀ ਜਾ ਸਕਦੀ ਹੈ ਜਾਂ ਨਜ਼ਦੀਕੀ ਸੇਵਾ ਕੇਂਦਰ ਤੇ ਜਾ ਕੇ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਰਟੀਫਿਕੇਟ ਅਪਲਾਈ ਕਰਨ ਵਿੱਚ ਆਉਣ ਵਾਲੀ ਪਰੇਸ਼ਾਨੀ, ਸੇਵਾ ਕੇਂਦਰਾਂ 'ਚ ਸੇਵਾਵਾਂ ਪ੍ਰਾਪਤ ਕਰਨ 'ਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਆਉਣ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 'ਤੇ...