Thursday, November 6Malwa News
Shadow

Local

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਗੜਸ਼ੰਕਰ, ਸੈੱਲਾ ਤੇ ਮਾਹਿਲਪੁਰ ਦਾਣਾ ਮੰਡੀਆਂ ਦਾ ਦੌਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਗੜਸ਼ੰਕਰ, ਸੈੱਲਾ ਤੇ ਮਾਹਿਲਪੁਰ ਦਾਣਾ ਮੰਡੀਆਂ ਦਾ ਦੌਰਾ

Local
ਗੜਸ਼ੰਕਰ, 26 ਅਕਤੂਬਰ:- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜਸ਼ੰਕਰ ਹਲਕੇ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਬਲਦੀਪ ਸਿੰਘ ਸੈਣੀ, ਚੇਅਰਮੈਨ ਮਾਰਕੀਟ ਕਮੇਟੀ ਗੜਸ਼ੰਕਰ,  ਨਾਲ ਦਾਣਾ ਮੰਡੀ ਗੜਸ਼ੰਕਰ, ਸੈੱਲਾ ਅਤੇ ਮਾਹਿਲਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਮੰਡੀ ਵਿੱਚ ਆਏ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਡਿਪਟੀ ਸਪੀਕਰ ਰੌੜੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚੱਲਦੀ ਰਹੇ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਹਰ ਮੰਡੀ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਤੇ ਆਧੁਨਿਕ ਬਣਾਉਣ ਲਈ ਯਤਨ ਜਾਰੀ ਹਨ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ...
ਦਿੜ੍ਹਬਾ ਹਲਕੇ ਦੇ 134 ਹੈਕਟੇਅਰ ਰਕਬੇ ਨੂੰ ਜਲਦ ਮਿਲੇਗਾ ਨਹਿਰੀ ਪਾਣੀ, ਪਿੰਡ ਗੁੱਜਰਾਂ ਵਿਖੇ ਬਣੇਗਾ ਨਵਾਂ ਪੰਚਾਇਤ ਘਰ

ਦਿੜ੍ਹਬਾ ਹਲਕੇ ਦੇ 134 ਹੈਕਟੇਅਰ ਰਕਬੇ ਨੂੰ ਜਲਦ ਮਿਲੇਗਾ ਨਹਿਰੀ ਪਾਣੀ, ਪਿੰਡ ਗੁੱਜਰਾਂ ਵਿਖੇ ਬਣੇਗਾ ਨਵਾਂ ਪੰਚਾਇਤ ਘਰ

Local
ਦਿੜ੍ਹਬਾ, 26 ਅਕਤੂਬਰ (000) - ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਪਿੰਡ ਮੌੜਾਂ ਵਿੱਚ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਉਹਨਾਂ ਨੇ ਪਿੰਡ ਗੁੱਜਰਾਂ ਵਿਖੇ ਪੰਚਾਇਤ ਘਰ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਅੱਜ ਸਾਂਝਾ ਜ਼ਮੀਨਦੋਜ਼ ਪਾਈਪਲਾਈਨ ਦੇ ਸਿੰਚਾਈ ਪ੍ਰੋਜੈਕਟ ਮੋਘਾ ਨੰਬਰ 14428/ਟੀ.ਆਰ., ਪਿੰਡ ਮੌੜਾ, ਤਹਿਸੀਲ ਦਿੜ੍ਹਬਾ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਪ੍ਰੋਜੈਕਟ ਦੀ ਉਸਾਰੀ ਉਤੇ ਕੁੱਲ ਲਾਗਤ 143.45 ਲੱਖ ਰੁਪਏ ਖਰਚ ਆਵੇਗੀ। ਜਿਸ ਵਿੱਚੋਂ 143.45 ਲੱਖ ਰੁਪਏ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਇਸ ਪ੍ਰੋਜੈਕਟ ਅਧੀਨ 134.80 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਜਾਵੇਗਾ, ਜਿਹਨਾਂ ਨਾਲ 125 ਪਰਿਵਾਰਾਂ ਨੂੰ ਲਾਭ ਮਿਲੇਗਾ। ਉਹਨਾਂ ਕਿਹਾ ਕਿ ਖੇਤਾਂ ਦੀ ਸਿੰਚਾਈ ਅਤੇ ਫਸਲਾਂ ਦੀ ਪੈਦਾਵਾਰ ...
ਪਰਾਲੀ ਪ੍ਰਬੰਧਨ- ਡਿਪਟੀ ਕਮਿਸ਼ਨਰ ਵੱਲੋਂ ਪਿੰਡ ਚੰਨਣਵਾਲ ਵਿਖੇ ਡੰਪ ਸਾਈਟ ਦਾ ਦੌਰਾ

ਪਰਾਲੀ ਪ੍ਰਬੰਧਨ- ਡਿਪਟੀ ਕਮਿਸ਼ਨਰ ਵੱਲੋਂ ਪਿੰਡ ਚੰਨਣਵਾਲ ਵਿਖੇ ਡੰਪ ਸਾਈਟ ਦਾ ਦੌਰਾ

Local
ਬਰਨਾਲਾ, 25 ਅਕਤੂਬਰ- ਪੰਜਾਬ ਸਰਕਾਰ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਅਣਥੱਕ ਪ੍ਰਯਾਸ ਕੀਤੇ ਜਾ ਰਹੇ ਹਨ । ਜ਼ਿਲ੍ਹੇ ਵਿੱਚ ਇਸ ਵੇਲੇ 85 ਬੇਲਰ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਲਈ ਕੰਮ ਕਰ ਰਹੇ ਹਨ ਤਾਂ ਜੋ 14 ਡੰਪ ਸਾਈਟਾਂ 'ਤੇ ਪਰਾਲੀ ਸਟੋਰ ਕੀਤੀ ਜਾ ਸਕੇ।  ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਨੇ ਪਿੰਡ ਚੰਨਣਵਾਲ ਵਿਖੇ ਸਥਿਤ ਡੰਪ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਪੁਲਿਸ ਅਤੇ ਸਿਵਲ ਅਧਿਕਾਰੀ ਖੇਤਾਂ ਦਾ ਦੌਰਾ ਕਰ ਰਹੇ ਹਨ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰ ਰਹੇ ਨੇ। ਉਨ੍ਹਾਂ ਅੱਗੇ ਕਿਹਾ ਕਿ ਇਸ ਵੇਲੇ 85 ਬੇਲਰ ਝੋਨੇ ਦੀਆਂ ਗੱਠਾਂ ਬਣਾਉਣ ਤੇ ਲੱਗੇ ਹਨ ਅਤੇ ਇਨ੍ਹਾਂ ਗੱਠਾਂ ਨੂੰ 14 ਨਿਰਧਾਰਤ ਡੰਪਿੰਗ ਸਾਈਟਾਂ 'ਤੇ ਸਟੋਰ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਬਰਨਾਲਾ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਡੰਪ ਸਥਾਪਿਤ ਕੀਤੇ ਹਨ ਅਤੇ ਨੇੜਲੇ ਜ਼ਿਲ੍ਹਿਆਂ ਵਿੱਚ ਡੰਪ ਸਾ...
6.5 ਕਰੋੜ ਨਾਲ ਬਦਲੇਗੀ ਹੁਸ਼ਿਆਰਪੁਰ ਦੇ ਪਿੰਡਾਂ ਦੀ ਨੁਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

6.5 ਕਰੋੜ ਨਾਲ ਬਦਲੇਗੀ ਹੁਸ਼ਿਆਰਪੁਰ ਦੇ ਪਿੰਡਾਂ ਦੀ ਨੁਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

Local
ਹੁਸ਼ਿਆਰਪੁਰ, 25 ਅਕਤੂਬਰ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ 6.5 ਕਰੋੜ ਰੁਪਏ ਦੀ ਲਾਗਤ ਨਾਲ 38 ਕਿਲੋਮੀਟਰ ਲੰਬੀਆਂ 23 ਸੜਕਾਂ ਦਾ ਨਿਰਮਾਣ ਕਾਰਜ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਧਾਨ ਸਭਾ ਹਲਕੇ ਦੇ ਗ੍ਰਾਮੀਣ ਕਨੈਕਟਿਵਿਟੀ ਵਿਚ ਵੱਡਾ ਸੁਧਾਰ ਆਵੇਗਾ।ਵਿਧਾਇਕ ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਕਰੀਬ ਸਾਰੇ ਪਿੰਡਾਂ ਦੀਆਂ ਸੜਕਾਂ ਨੂੰ ਕਵਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਸਾਲ 2015-16 ਤੋਂ ਪੈਂਡਿੰਗ ਸਨ, ਜਿਸ ’ਤੇ ਇਸ ਦੌਰਾਨ ਦੋ ਸਰਕਾਰਾਂ ਬਦਲ ਜਾਣ ਦੇ ਬਾਵਜੂਦ ਕਿਸੇ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਦੀ ਹਰ ਸਮੱਸਿਆ ਦਾ ਧਿਆਨ ਰੱਖ ਕੇ ਉਨ੍ਹਾਂ ਦਾ ਹੱਲ ਪਹਿਲ ਦੇ...
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

Local
ਫਾਜ਼ਿਲਕਾ, 25 ਅਕਤੂਬਰ- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਗੁਰਮੀਤ ਸਿੰਘ ਵੱਲੋਂ ਸਾਂਝੇ ਤੌਰ *ਤੇ  ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਤੇ ਫਸਲਾਂ ਦੀ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ  ਕੀਤਾ ।ਇਸੇ ਲੜੀ ਤਹਿਤ ਉਨ੍ਹਾਂ ਪਿੰਡਾਂ -ਦਲਮੀਰਖੇੜਾ,ਪੱਟੀ ਬਿੱਲਾ, ਦੌਲਤਪੁਰਾ ਅਤੇ ਆਲਮਗੜ੍ਹ---------   ਵਿਖੇ ਪਹੁੰਚ ਕੀਤੀ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨਾਲ ਤਾਲਮੇਲ ਕਾਇਮ ਕੀਤਾ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਖੇਤੀਬਾੜੀ ਸੰਦ ਉਪਲਬਧ ਕਰਵਾਏ ਗਏ ਹਨ, ਕਿਸਾਨ ਵੀਰ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨਾ ਅੱਗ ਲਗਾਏ ਜਮੀਨ ਵਿਚ ਹੀ ਵਾਹ ਸਕਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਹਿੱਤ ਆਪਣਾ ਯੋਗਦਾਨ ਪਾਉਂਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡਾ ਸਾਰਿਆਂ ਦਾ ਅਹਿਮ ਫ਼ਰਜ਼ ਹੈ ।ਜਿਸ ਲਈ ਸਾਨੂੰ ਸਭ ਨੂੰ ਇਕਜੁਟ ਹੋ ਕੇ ਬਚਾਉਣ ਦੀ ਲੋੜ ਹੈ। ਜ...
ਪਰਾਲੀ ਦੀ ਅੱਗ ਨੂੰ ਰੋਕਣ ਲਈ ਖਡੂਰ ਸਾਹਿਬ ਤਹਿਸੀਲ ਦੇ ਸਾਰੇ ਪਿੰਡਾਂ ਦੇ ਆਲੇ ਦੁਆਲੇ ਚੈਕਿੰਗ ਟੀਮਾਂ ਨੇ ਗਸ਼ਤ ਵਧਾਈ

ਪਰਾਲੀ ਦੀ ਅੱਗ ਨੂੰ ਰੋਕਣ ਲਈ ਖਡੂਰ ਸਾਹਿਬ ਤਹਿਸੀਲ ਦੇ ਸਾਰੇ ਪਿੰਡਾਂ ਦੇ ਆਲੇ ਦੁਆਲੇ ਚੈਕਿੰਗ ਟੀਮਾਂ ਨੇ ਗਸ਼ਤ ਵਧਾਈ

Local
ਖਡੂਰ ਸਾਹਿਬ/ਤਰਨ ਤਾਰਨ, 25 ਅਕਤੂਬਰ (        ) - ਝੋਨੇ ਦੀ ਪਰਾਲੀ ਦੀ ਅੱਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਸਹੀ ਉਪਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਰਿਹਾ ਹੈ। ਇਸ ਤੋਂ ਇਲਾਵਾ ਪਰਾਲੀ ਦੀ ਅੱਗ ਨੂੰ ਰੋਕਣ ਲਈ ਚੈਕਿੰਗ ਟੀਮਾਂ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਖੁਸ਼ਪ੍ਰੀਤ ਸਿੰਘ, ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਨੇ ਦੱਸਿਆ ਕਿ ਸਟੱਬਲ ਬਰਨਿੰਗ ਨੂੰ ਰੋਕਣ ਲਈ ਖਡੂਰ ਸਾਹਿਬ ਸਬ ਡਵੀਜ਼ਨ ਵਿੱਚ ਖੇਤੀਬਾੜੀ ਵਿਭਾਗ, ਬਿਜਲੀ ਵਿਭਾਗ, ਪੰਜਾਬ ਮੰਡੀ ਬੋਰਡ, ਸਹਿਕਾਰੀ ਵਿਭਾਗ ਆਦਿ ਦੇ ਅਧਿਕਾਰੀ/ਕਰਮਚਾਰੀ ਬਤੌਰ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਸਾਰੇ ਪਿੰਡਾਂ ਵਿੱਚ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 6:00 ਵਜੇ ਤੱਕ ਸਟੱਬਲ ਬਰਨਿੰਗ ਨੂੰ ਰੋਕਣ ਲਈ ਗਸ਼ਤ ਕਰ ਰਹੀਆਂ ਹਨ ਕਿ ਪਿੰਡਾਂ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲੱਗੇ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਵਾਂ ‘ਤੇ ਕਰਵਾਈ ਗਈ ਫੋਗਿੰਗ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਵਾਂ ‘ਤੇ ਕਰਵਾਈ ਗਈ ਫੋਗਿੰਗ

Local
ਬਰਨਾਲਾ, 23 ਅਕਤੂਬਰ- ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰਾਂ ਅਤੇ ਪਿੰਡਾਂ 'ਚ ਫੋਗਿੰਗ ਕੀਤੀ ਜਾ ਰਹੀ ਹੈ। ਨਾਲ ਹੀ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ 'ਚ ਖੜ੍ਹੇ ਪਾਣੀ ਦੇ ਸੋਮਿਆਂ ਨੂੰ ਖ਼ਾਲੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ 'ਚ ਮੱਛਰ ਨਾਲ ਹੋਣ ਵਾਲੇ ਰੋਗਾਂ ਦੇ ਪ੍ਰਸਾਰ ਖਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਨਾਲ ਹੀ ਲੋਕਾਂ ਨੂੰ ਮੁਫ਼ਤ ਇਲਾਜ, ਉਨ੍ਹਾਂ ਦੇ ਘਰਾਂ ਦੇ ਆਲੇ ਦੁਆਲੇ ਫੋਗਿੰਗ, ਸਫਾਈ ਅਤੇ ਹੋਰ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੇ ਪ੍ਰਸਾਰ ਉੱਤੇ ਠੱਲ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਪਿੰਡਾਂ 'ਚ ਮਲੇਰਿਆ ਦੇ ਪ੍ਰਸਾਰ ਨੂੰ ਰੋਕਣ ਲਈ ਜੰਗੀ ਪੱਧਰ ਉੱਤੇ ਇਨ੍ਹਾਂ ਪਿੰਡਾਂ ਦੇ ਛੱਪੜਾਂ 'ਚ ਗਮਬੂਸੀਆ ਮੱਛੀ ਛੱਡੀ ਗਈ ਹੈ ਜੋ ਕਿ ਮਲੇਰੀਆ ਦੇ ਲਾਰਵੇ ਨੂੰ ਨਸ਼ਟ ਕਰਦੀ ਹੈ। ਨਾਲ ਹੀ ਜਿਨ੍ਹਾਂ ਪਿੰਡਾਂ ਵਿੱਚੋਂ ਕੇਸ ਆ ਰਹੇ ਹਨ ਉਨ੍ਹਾਂ ਪਿੰਡਾਂ 'ਚ ਮੁਕੰਮਲ ਫੋਗਿੰਗ ਕਰਵਾਈ ਜਾ ਰ...
ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ

ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ

Local
ਮਾਨਸਾ, 23 ਅਕਤੂਬਰ:-             ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਸਥਾਨਕ ਬੱਚਤ ਭਵਨ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡੀ.ਸੀ. ਨਵਜੋਤ ਕੌਰ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ।             ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਬਰਸਾਤ ਜਾਂ ਹੜ੍ਹਾਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ, ਉਸਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸੇ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਹਲਕਾ ਸਰਦੂਲਗੜ੍ਹ...
ਵਧੀਕ ਡਿਪਟੀ ਕਮਿਸ਼ਨਰ ਜਨਰਲ ਵੱਲੋਂ ਨਗਰ ਕੌਂਸਲ ਦੁਆਰਾ ਚਲਾਈ ਜਾ ਰਹੀ ਸਾਫ ਸਫਾਈ ਅਤੇ ਫੋਗਿੰਗ ਮੁਹਿੰਮ ਦਾ ਲਿਆ ਜਾਇਜ਼ਾ 

ਵਧੀਕ ਡਿਪਟੀ ਕਮਿਸ਼ਨਰ ਜਨਰਲ ਵੱਲੋਂ ਨਗਰ ਕੌਂਸਲ ਦੁਆਰਾ ਚਲਾਈ ਜਾ ਰਹੀ ਸਾਫ ਸਫਾਈ ਅਤੇ ਫੋਗਿੰਗ ਮੁਹਿੰਮ ਦਾ ਲਿਆ ਜਾਇਜ਼ਾ 

Local
ਫਾਜ਼ਿਲਕਾ 23 ਅਕਤੂਬਰ - ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੇਂਗੁ ਦੇ ਮਦੇਨਜਰ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਸਾਫ ਸਫਾਈ ਅਤੇ ਫੋਗਿੰਗ ਕਰਵਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ  ਹੈ|  ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਵੱਲੋਂ ਮਲਕਾਣਾ ਮਹਲਾ, ਗਾਂਧੀ ਨਗਰ ਅਤੇ ਐਮਸੀ ਕਲੋਨੀ ਵਿਖੇ ਅਚਨਚੇਤ ਪਹੁੰਚ ਕੇ ਨਗਰ ਕੌਂਸਲ ਦੁਆਰਾ ਕਰਵਾਈ ਜਾ ਰਹੀ ਸਾਫ ਸਫਾਈ ਅਤੇ ਫੋਗਿੰਗ ਦਾ ਜਾਇਜ਼ਾ ਲਿਆ|  ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਨਗਰ ਕੌਂਸਲ ਵੱਲੋਂ ਸ਼ਹਿਰਦੇ ਵੱਖ ਵੱਖ ਇਲਾਕਿਆਂ ਵਿਚ ਸਾਫ ਸਫਾਈ ਰੱਖਣ ਅਤੇ ਫੋਗਿੰਗ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਉਨਾਂ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ਹਿਰ ਵਿਖੇ ਕਿਤੇ ਵੀ ਕੂੜਾ ਕਰਕਟ ਦੇ ਢੇਰ ਨਜ਼ਰ ਨਾ ਆਉਣ, ਨਾਲੋ- ਨਾਲ ਸਾਫ ਸਫਾਈ ਕੀਤੀ ਜਾਵੇ, ਤਾਂ ਜੋ ਕਿਸੇ ਕਾਰਨ ਵੀ ਡੇਂਗੂ ਆਦਿ ਬਿਮਾਰੀਆਂ ਦਾ ਪਸਾਰ ਨਾ ਹੋ ਸਕੇ |  ਵਧੀਕ ਡਿਪਟੀ ਕਮਿਸ...
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਡੀ.ਆਰ. ਐਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਡੀ.ਆਰ. ਐਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ

Local
ਲਹਿਰਾਗਾਗਾ, 21 ਅਕਤੂਬਰ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਬਰਿੰਦਰ ਕੁਮਾਰ ਗੋਇਲ, ਨੇ ਅੱਜ ਇਥੇ ਲਹਿਰਾਗਾਗਾ ਰੇਲਵੇ ਸਟੇਸ਼ਨ 'ਤੇ ਡੀ.ਆਰ.ਐਮ. ਰੇਲਵੇ, ਅੰਬਾਲਾ ਡਿਵੀਜ਼ਨ, ਸ਼੍ਰੀ ਵਿਨੋਦ ਕੁਮਾਰ ਭਾਟੀਆ ਨਾਲ ਮੁਲਾਕਾਤ ਕਰ ਕੇ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਦੀਆਂ ਰੇਲਵੇ ਨਾਲ ਸਬੰਧਤ ਮੰਗਾਂ ਰੱਖੀਆਂ ਕਿ ਰੇਲਵੇ ਪਲੇਟਫਾਰਮ 'ਤੇ ਸ਼ੈੱਡ ਪਾਇਆ ਜਾਵੇ ਅਤੇ ਓਬਰਬ੍ਰਿਜ ਨੂੰ ਪਲੇਟਫਾਰਮ ਤੇ ਉਸ ਤੋਂ ਬਾਹਰ ਤਕ ਲੋਕਾਂ ਦੀ ਸਹੂਲਤ ਮੁਤਾਬਕ ਖੋਲ੍ਹਿਆ ਜਾਵੇ। ਇਸ ਦੇ ਨਾਲ- ਨਾਲ ਰੇਲ ਲਾਈਨ ਸਬੰਧੀ ਪ੍ਰਸਤਾਵਿਤ ਕੰਧਾਂ ਬਾਬਤ ਲੋਕਾਂ ਨੂੰ ਲਾਂਘੇ ਦੀ ਸਹੂਲਤ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰੇਲਵੇ ਲਾਈਨ ਕਰ ਕੇ ਸ਼ਹਿਰ 02 ਹਿੱਸਿਆਂ ਵਿੱਚ ਵੰਡਿਆ ਹੋਇਆ ਹੈ। ਇੱਕ ਪਾਸੇ 08 ਵਾਰਡ ਹਨ ਤੇ ਦੂਜੇ ਪਾਸੇ 07 ਵਾਰਡ ਹਨ। ਬੈਂਕਾਂ ਸਮੇਤ ਕਈ ਅਦਾਰੇ ਇੱਕ ਪਾਸੇ ਅਤੇ ਕਈ ਹੋਰ ਅਹਿਮ ਅਦਾਰੇ ਦੂਜੇ ਪਾਸੇ ਹਨ। ਇਸ ਲਈ ਜ਼ਰੂਰੀ ਹੈ ਕਿ ਲੋਕ ਜਿਵੇਂ ਪਿਛਲੇ 50-60 ਸਾਲ ਤੋਂ ਇੱਕ-ਦੂਜੇ ਪਾਸੇ ਜਾ ਕੇ ਆਪਣੇ ਕੰਮ ਕਰਦੇ ਰਹੇ ਹਨ, ਓਵੇਂ ਵੀ ਰੇਲਵੇ ਵੱਲੋਂ ਪ੍ਰਸਤਾਵਿਤ ਕੰਧਾਂ ਬ...