ਨਸ਼ਿਆਂ ਦੇ ਖਾਤਮੇ ਲਈ ਸੁਹਿਰਦ ਯਤਨ ਜਾਰੀ ਰਹਿਣਗੇ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 21 ਅਕਤੂਬਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ ਵਿੱਚ ਇਸ ਅਲਾਮਤ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ, ਖੇਡਾਂ ਅਤੇ ਰੁਜ਼ਗਾਰ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਹੈ।
ਨਸ਼ਿਆਂ ਦੇ ਖਾਤਮੇ ਲਈ ਅਧਿਕਾਰੀਆਂ ਵੱਲੋਂ ਸੰਬੰਧਤ ਵਿਭਾਗਾਂ ਦੀਆਂ ਟੀਮਾਂ ਸਮੇਤ ਵੱਖ-ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਪਹਿਲਾਂ ਹੀ ਨਸ਼ਾ ਪ੍ਰਭਾਵਿਤ ਖੇਤਰਾਂ ਨੂੰ ਇਸ ਬੁਰਾਈ ਤੋਂ ਮੁਕਤ ਕਰਾਇਆ ਜਾ ਸਕੇ। ਜ਼ਿਲਾ ਪ੍ਰਸ਼ਾਸਨ ਵੱਲੋਂ ਇੱਕ ਵਿਆਪਕ 60 ਦਿਨਾਂ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਅਧਿਕਾਰੀ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਸਿਹਤ ਅਤੇ ਸਮਾਜ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਤਾਲਮੇਲ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਸ਼ਾ ਪ੍ਰਭਾਵਿਤ...








