ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰੇਗੰਢ ਨੂੰ ਸਮਰਪਿਤ ਕੱਢੇ ਜਾਣ ਵਾਲੇ ਨਗਰ ਕੀਰਤਨ/ਸਮਾਗਮਾਂ ਨੂੰ ਲੈ ਕੇ ਮੰਤਰੀਆਂ ਦੇ ਸਮੂਹ ਵੱਲੋਂ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਅਗੇਤੇ ਪ੍ਰਬੰਧਾਂ ਲਈ ਮੀਟਿੰਗ ਆਯੋਜਿਤ
ਫਰੀਦਕੋਟ 11 ਅਕਤੂਬਰ () ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਾਹਦਤ ਦੀ 350ਵੀਂ ਵਰੇਗੰਢ ਨੂੰ ਸਮਰਪਿਤ ਕੱਢੇ ਜਾਣ ਵਾਲੇ ਨਗਰ ਕੀਰਤਨਾਂ ਤੇ ਆਯੋਜਿਤ ਕੀਤੇ ਜਾਣ ਵਾਲੇ ਵੱਖ ਵੱਖ ਧਾਰਮਿਕ ਸਮਾਗਮਾਂ, ਨਗਰ ਕੀਰਤਨਾਂ ਲਾਈਟ ਐਂਡ ਸਾਊਂਡ ਸਾਊਂਡ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਰੀਵਿਊ ਮੀਟਿੰਗ ਡੀ.ਸੀ. ਦਫਤਰ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਸ. ਹਰਭਜਨ ਸਿੰਘ ਈ.ਟੀ.ਓ, ਸ. ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਸ੍ਰੀ ਸੰਜੀਵ ਤਿਵਾੜੀ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸ਼ਹੀਦੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆ ਸ. ਹਰਜੋਤ ਸਿੰਘ ਸਿੱਖਿ...








