ਪਿੰਡ ਰੱਤੀ ਰੋੜੀ ਵਿਖੇ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਅਤੇ ਸੀ.ਆਰ.ਐਮ ਗਤੀਵਿਧੀਆਂ ਦਾ ਸਫਲ ਆਯੋਜਨ
ਫ਼ਰੀਦਕੋਟ, 9 ਅਕਤੂਬਰ ( ) ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰੱਤੀ ਰੋੜੀ (ਡੱਗੋ ਰੋਮਾਣਾ) ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਅਤੇ ਸਕੂਲੀ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।
ਇਸ ਸਮਾਗਮ ਵਿੱਚ 115 ਤੋਂ ਵੱਧ ਕਿਸਾਨ ਅਤੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤੀ, ਜਿਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ, ਪਾਣੀ ਅਤੇ ਮਿੱਟੀ ਦਾ ਪ੍ਰਦੂਸ਼ਣ ਵਧਦਾ ਹੈ ਅਤੇ ਖੇਤਾਂ ਦੀ ਉਪਜਾਊ ਸ਼ਕਤੀ ਘਟਦੀ ਹੈ। ਉਨ੍ਹਾਂ ਕਿਹਾ ਕਿ ਹਰ ਕਿਸਾਨ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸਮੁੱਚੀ ਸੰਭਾਲ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਇੱਕ ਕਿੱਲੇ ਵਿੱਚ ਲਗਭਗ 25 ਤੋਂ 30 ਕੁਇੰਟਲ ਪਰਾਲੀ ਪੈਦਾ ਹੁੰਦੀ ਹੈ ਅਤੇ ਇਸ ਵਿੱਚੋਂ 10 ਕੁਇੰਟਲ ਪਰਾਲੀ ਸਾੜਨ ਨਾਲ ਜੈਵਿਕ ਕਾਰਬਨ, ਨਾਈਟਰੋਜਨ,&n...








