ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ
ਸੰਗਰੂਰ, 17 ਫਰਵਰੀ:- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂਬੱਧ ਢੰਗ ਨਾਲ ਕਰਨ ਲਈ ਬਣਾਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਇਕਾਈ ਵੱਲੋਂ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਕਿਲ੍ਹਾ ਮਾਰਕਿਟ ਵਿਖੇ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਗਈ। ਇਸ ਮੌਕੇ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਰੱਖੀਆਂ।
ਇਸ ਮੌਕੇ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਏ.ਡੀ.ਸੀ. ਅੰਕੁਰ ਮਹਿੰਦਰੂ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਵੀ ਮੌਜੂਦ ਸਨ।
ਇਸ ਮੌਕੇ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖ਼ੁਦ ਵਪਾਰੀਆਂ ਤੱਕ ਪੁੱਜ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਵਪਾਰ-ਪੱਖੀ ਨੀਤੀਆਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਪਾਰਦਰਸ਼ੀ ਸ਼ਿਕਾਇਤ ਨਿਵਾਰਨ ਪ੍ਰਣਾਲੀ ਮੁਹੱਈਆ ਕਰਵਾਉਣਾ ਹੈ। ਉਨ੍...








