ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੋਕਾ
ਬੁਢਲਾਡਾ/ਮਾਨਸਾ, 27 ਸਤੰਬਰ:
ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਪਿੰਡ ਦੋਦੜਾ, ਭਾਦੜਾ, ਬੀਰੋਕੇ ਕਲਾਂ, ਗੁੜੱਦੀ ਅਤੇ ਬੱਛੋਆਣਾ ਵਿਖੇ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦਾ ਹੋਕਾ ਦਿੱਤਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਅਤੇ ਕੁਦਰਤੀ ਸ੍ਰੋਤਾਂ ਦੀ ਸਾਂਭ ਸੰਭਾਲ ਬਹੁਤ ਲਾਜ਼ਮੀ ਹੈ। ਇਸ ਦੇ ਲਈ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਇਸ ਧਰਤੀ 'ਤੇ ਵਿਚਰਦਿਆਂ ਹਰ ਮਨੁੱਖ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਜ਼ਰੂਰ ਪਾਵੇ।
ਉਨ੍ਹਾਂ ਕਿਹਾ ਕਿ ਜਿਹੜ੍ਹੇ ਕਿਸਾਨਾਂ ਨੇ ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਉਨ੍ਹਾਂ ਨੂੰ ਜ਼...








