Monday, August 10Malwa News
Shadow

Local

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

Local
ਫਿਰੋਜ਼ਪੁਰ, 07 ਫਰਵਰੀ 2026: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਚ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵੱਧੀਕ ਡਿਪਟੀ ਕਮਿਸ਼ਨਰ (ਜ.) ਨਿਧੀ ਕੁਮੁਦ ਬੰਬਾਹ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।   ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਉਨ੍ਹਾਂ ਵੱਲੋਂ ਇਸ ਪ੍ਰੋਗਰਾਮ ਸਬੰਧੀ ਹੁਣ ਤੱਕ ਕੀਤੇ ਗਏ ਕੰਮਾਂ ਦੀ ਜਾਣਕਾਰੀ ਲਈ ਗਈ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 10 ਫ਼ਰਵਰੀ 2026 ਨੂੰ ਸਾਰਾਗੜ੍ਹੀ ਮੈਮੋਰੀਅਲ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਜਾਵੇਗੀ। ਇਸ ਦੌਰਾਨ ਪੰਜਾਬ ਦੇ ਰਾਜਪਾਲ ਲੋਕਾਂ ਦੇ ਨਾਮ ਆਪਣਾ ਸੰਦੇਸ਼ ਵੀ ਦੇਣਗੇ। ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ...
‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

Local
ਗੁਰਦਾਸਪੁਰ, 7 ਫਰਵਰੀ (   ) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਵੱਲੋਂ 'ਯੁਵਾ ਆਪਦਾ ਮਿੱਤਰ' ਟ੍ਰੇਨਿੰਗ ਪ੍ਰੋਗਰਾਮ ਐੱਸ.ਐੱਸ.ਐੱਮ ਕਾਲਜ, ਦੀਨਾਨਗਰ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਪ੍ਰੋਗਰਾਮ ਦੇ ਤੀਸਰੇ ਦਿਨ  ਰਜਿਸਟਰਡ ਕੀਤੇ ਹੋਏ 200 ਐੱਨ . ਐੱਸ.ਐੱਸ ਅਤੇ ਐੱਨ.ਵਾਈ.ਕੇ.ਐੱਸ ਦੇ ਵਲੰਟੀਅਰਜ਼ ਨੂੰ ਫਾਇਰ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਗੁਰਦਾਸਪੁਰ ਦੀ ਫਾਇਰ ਬਿਰਗੇਡ ਟੀਮ ਅਮਨਦੀਪ ਸਿੰਘ ਅਤੇ  ਜੋਧਾ ਸਿੰਘ ਪਹੁੰਚੇ। ਉਨਾਂ ਨੇ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ ਅਤੇ ਫਾਇਰ ਟੈਂਡਰ ਦੇ ਨਾਲ ਪ੍ਰੈਕਟੀਕਲ ਵੀ ਕਰਵਾਏ। ਇਸ ਦੇ ਨਾਲ ਹੀ ਮੈਗਸੀਪਾ ਦੇ ਯੁਵਾ ਆਪਦਾ ਮਿੱਤਰ ਪ੍ਰੋਜੈਕਟ ਦੇ ਹੈਡ ਕਰਨਲ ਦਲਬੀਰ ਸਿੰਘ ਅਤੇ ਮੈਡਮ ਨਿਤਿਕਾ ਸਿੰਘਲਾ ਪਹੁੰਚੇ ਜਿਨਾਂ ਨੇ ਵਲੰਟੀਅਰਾਂ ਨੂੰ ਟ੍ਰੇਨਿੰਗ ਦਾ ਹਿੱਸਾ ਬਣਨ ਤੇ ਮੋਟੀਵੇਸ਼ਨਲ ਲੈਕਚਰ ਦਿੱਤਾ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਅਤੇ ਉਹਨਾਂ ਦੀ ਟੀਮ ਦਾ ਵੀ ਧੰਨਵਾਦ ਕੀਤਾ ਕਿ ਉਹਨਾਂ ਨੇ ਵਲੰਟੀਅਰਾਂ ਨੂੰ ਬਹੁ...
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ

Local
ਫ਼ਰੀਦਕੋਟ 06 ਫਰਵਰੀ 2026- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਪਿੰਡ ਪੱਖੀ ਕਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸ. ਜਗਜੀਤ ਸਿੰਘ ਜੱਗੀ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨਾਲ ਮੁਲਾਕਾਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਮੈਡਮ ਬੇਅੰਤ ਕੌਰ ਸੇਖੋਂ ਧਰਮਪਤਨੀ ਵਿਧਾਇਕ ਸੇਖੋਂ, ਮੈਡਮ ਬਲਜੀਤ ਕੌਰ ਸੇਖੋਂ ਮਾਤਾ ਵਿਧਾਇਕ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਿੰਡ ਪੱਖੀ ਵਿਖੇ ਪਹੁੰਚਣ ਤੇ ਸਰਦਾਰਨੀ ਹਰਪਾਲ ਕੌਰ ਦਾ ਸਵਾਗਤ ਕੀਤਾ ਅਤੇ ਜੀ ਆਇਆ ਕਿਹਾ। ਇਸ ਤੋਂ ਉਪਰੰਤ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਪਿੰਡ ਪੱਖੀ ਕਲਾ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਮੌਕੇ ’ਤੇ ਜਾ ਕੇ ਜਾਇਜਾ ਲਿਆ। ਉਨ੍ਹਾਂ ਨੇ ਗਲੀਆਂ-ਨਾਲੀਆਂ, ਸੜਕਾਂ, ਸਾਫ਼-ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸੁਵਿਧਾਵਾ...
ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ

ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ

Local
ਜੰਡਿਆਲਾ ਗੁਰੂ/ਅੰਮ੍ਰਿਤਸਰ, 6 ਫਰਵਰੀ (           ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਚੌਹਾਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੌਕੇ ’ਤੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਰਜਿਸਟ੍ਰੇਸ਼ਨ ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਮੌਕੇ ਹਾਜ਼ਰ ਲੋਕਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਯੋਜਨਾ ਅਧੀਨ ਹਰ ਯੋਗ ਵਿਅਕਤੀ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਨੂੰ ਘਰ ਦੇ ਨੇੜੇ ਉੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ...
ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨ

ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨ

Local
ਹੁਸ਼ਿਆਰਪੁਰ, 6 ਫਰਵਰੀ:- ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 9ਵੀਂ ਜਮਾਤ ਵਿੱਚ ਦਾਖਲੇ ਲਈ ਜੇ.ਐਨ.ਵੀ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ-2026 7 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ, 7 ਫਰਵਰੀ, 2026 ਨੂੰ ਉਕਤ ਸਕੂਲ/ਕੇਂਦਰ ਵਿੱਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪ੍ਰੀਖਿਆ ਦੇ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਸੰਚਾਲਨ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਆਮ ਤੌਰ 'ਤੇ ਇਹ ਦੇਖਿਆ ਗਿਆ ਹੈ ਕਿ ਪ੍ਰੀਖਿਆ ਦੌਰਾਨ, ਉਮੀਦਵਾਰਾਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੁੰਦੇ ਹਨ, ਜਿਸ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੰਭਾਵਨਾ ਵੱਧ ਜਾਂਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਦੀ ਉਲੰਘਣਾ ਹੋ ਸਕਦੀ ਹੈ। ਇਨ੍ਹਾਂ ਹਾਲਾਤਾਂ ਨੂੰ...
ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ

Local
ਰੂਪਨਗਰ, 06 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਚ.ਈ.ਆਈ.ਐਸ. ਵਿਭਾਗ ਦੇ ਸਹਿਯੋਗ ਨਾਲ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।  ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਮੀਨਾ ਕੁਮਾਰੀ ਵੱਲੋਂ ਆਏ ਹੋਏ ਮਹਿਮਾਨਾਂ ਦੇ ਸਵਾਗਤ ਨਾਲ ਕੀਤੀ ਗਈ ਅਤੇ ਰੋਟਰੀ ਕਲੱਬ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕੀਤੀ ਗਈ।  ਇਸ ਪ੍ਰੋਗਰਾਮ ਦੇ ਮੌਕੇ ਮੁੱਖ ਵਕਤਾ ਰੋਟੇਰੀਅਨ ਡਾ. ਮਨਪ੍ਰੀਤ ਕੌਰ ਨੇ ਬ੍ਰੈਸਟ ਕੈਂਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਮਹੱਤਤਾ, ਸਵੈ-ਜਾਂਚ, ਸ਼ੁਰੂਆਤੀ ਪੜਾਅ ‘ਚ ਪਛਾਣ ਅਤੇ ਇਲਾਜ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਡਰ ਜਾਂ ਝਿਜਕ ਕਾਰਨ ਜਾਂਚ ਟਾਲਣੀ ਨਹੀਂ ਚਾਹੀਦੀ ਅਤੇ ਸਿਹਤਮੰਦ ਜੀਵਨਸ਼ੈਲੀ, ਸੰਤੁਲਿਤ ਖੁਰਾਕ ਤੇ ਨਿਯਮਿਤ ਮੈਡੀਕਲ ਚੈਕਅੱਪ ਅਪਣਾਉਣੇ ਚਾਹੀਦੇ ਹਨ।  ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਰੈੱਡ ਰਿਬਨ ਕਲੱਬ ਦੇ ਡਾ. ਅਨੂ ...
ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ

ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ

Local
ਫਾਜ਼ਿਲਕਾ 05 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਸਿਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਦੇਣ ਅਤੇ ਉਚਾਈਆਂ ਵੱਲ ਲਿਜਾਉਣ ਦੀ ਲੜੀ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਗਰੀਨ ਸਕੂਲ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਇਸ ਪ੍ਰੋਗਰਾਮ ਦੇ ਪ੍ਰੋਜੈਕਟ ਕੋਆਰਡੀਨੇਟਰ ਵਿਜੈ ਪਾਲ ਨੂੰ ਕੌਮੀ ਪੱਧਰ ਤੇ ਹੋਈ ਸਮਾਗਮ ਦੌਰਾਨ ਵਿਸੇਸ਼ ਤੌਰ ਤੇ ਸਨਮਾਨਤ ਕੀਤਾ ਗਿਆ ਹੈ।ਆਪਣੀ ਇਸੇ ਪ੍ਰਾਪਤੀ ਨੂੰ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ ਅਤੇ ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ) ਸ੍ਰੀ ਸਤੀਸ਼ ਕੁਮਾਰ ਅਤੇ ਸਟੇਟ ਪੱਧਰ ਤੋਂ ਕੁਲਬੀਰ ਸਿੰਘ ਬਾਠ ਸੰਯੁਕਤ ਡਾਇਰੈਕਟਰ, ਸਾਇੰਸ ਤੇ ਵਾਤਾਵਰਨ ਆਉਟਰਿਚ ਪ੍ਰੋਗਰਾਮ ਅਤੇ ਮੈਡਮ ਮੰਦਾਕਨੀ ਨੇ ਕੁਸ਼ਲ ਮਾਰਗਦਰਸ਼ਨ ਨੂੰ ਸਮਰਪਿਤ ਕਰਦਿਆਂ ਵਿਜੈ ਪਾਲ ਨੇ ਕਿਹਾ ਕਿ ਇਸ ਲਈ ਜ਼ਿਲ੍ਹੇ ਦੇ ਉਨ੍ਹਾਂ ਸਾਰੇ ਸਕੂਲਾਂ ਦਾ ਵੀ ਉਹ ਧੰਨਵਾਦ ਕਰਦੇ ਹਨ ਜਿੰਨ੍ਹਾ ਨੇ ਇਸ ਪ੍ਰੋਗਰਾਮ ਨੂੰ ਪ੍ਰਭਾਵੀ ਤ...
ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ

Local
ਲੰਬੀ, 05 ਫਰਵਰੀ- ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ ਲੋਕਾਂ ਦੇ ਕੰਮ ਕਰ ਰਹੀ ਹੈ। ਜਦੋਂ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵਿੱਚ ਵਿਰੋਧੀ ਪਾਰਟੀਆਂ ਦੇ ਵਰਕਰਾਂ ਦੇ ਕੰਮ ਬਹੁਤ ਹੀ ਘੱਟ ਹੁੰਦੇ ਸਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਪਿੰਡ ਸ਼ੇਰਾਂਵਾਲੀ, ਫਤਿਹਪੁਰ ਮਨੀਆਂ, ਥਰਾਜਵਾਲਾ ਅਤੇ ਮਿੱਡਾ ਵਿਖੇ ਪਿੰਡਾਂ ਦੇ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਟਾਂ ਦੇਣ ਦਾ ਐਲਾਨ ਕਰਨ ਮੌਕੇ ਕੀਤਾ ਗਿਆ। ਉਨਾਂ ਪਿੰਡ ਸ਼ੇਰਾਂਵਾਲੀ ਵਿੱਚ ਖੇਡ ਮੈਦਾਨ ਦੀ ਉਸਾਰੀ ਲਈ 30 ਲੱਖ, ਛੱਪੜ ਦਾ ਨਵੀਨੀਕਰਨ (ਥਾਪਰ ਸਕੀਮ ਤਹਿਤ) 5 ਲੱਖ, ਐਸਸੀ ਕਲੋਨੀ ਨੂੰ ਪਾਣੀ ਦੀ ਪਾਈਪ ਲਾਈਨ ਪਾਉਣ ਲਈ 15 ਲੱਖ, ਫਿਰਨੀ ਤੇ ਖਾਲ ਦੀ ਉਸਾਰੀ ਲਈ 5 ਲੱਖ, ਪਿੰਡ ਦੀ ਫਿਰਨੀ ਤੇ ਸ਼ਮਸਾਨਘਾਟ ਲਈ 9 ਲੱਖ 75ਹਜਾਰ, ਸ਼ੇਰਾਂਵਾਲਾ-ਖੇਮਾਖੇੜਾ ਲਿੰਕ ਸੜਕ ਵਾਸਤੇ 56 ਲੱਖ ਦੀ...

ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

Local
ਸ੍ਰੀ ਮੁਕਤਸਰ  ਸਾਹਿਬ, 05 ਫਰਵਰੀ: ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ...
ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ 

ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ 

Local
ਰੂਪਨਗਰ, 4 ਫਰਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਰੋਪੜ ਦੇ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ।  ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨਰਸਿੰਘ ਵਿਦਿਆਰਥੀਆਂ ਨੂੰ ਕੈਂਸਰ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਵਧਦੇ ਪ੍ਰਭਾਵ ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਕੈਂਸਰ ਦਾ ਮਤਲਬ ਮੌਤ ਨਹੀਂ ਹੈ ਜੇਕਰ ਇਸ ਦੀ ਪਛਾਣ ਪਹਿਲੀ ਸਟੇਜ ਤੇ ਹੋ ਜਾਵੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਰੀਰ ਵਿੱਚ ਹੋਣ ਵਾਲੀ ਕਿਸੇ ਵੀ ਅਸਾਧਾਰਨ ਗੰਢ ਲਗਾਤਾਰ ਖੰਘ ਜਾਂ ਭਾਰ ਘਟਣ ਵਰਗੇ ਲੱਛਣਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਤੰਬਾਕੂ ਸਿਗਰਟਨੋਸ਼ੀ ਅਤੇ ਸ਼ਰਾਬ ਦਾ ਸੇਵਨ ਕੈਂਸਰ ਦੇ ਮੁੱਖ ਕਾਰਨ ਹਨ। ਸਾਨੂੰ ਸੰਤੁਲਿਤ ਖੁਰਾਕ ਅਤੇ ਰੋਜ਼ਾਨਾ ਕਸਰਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।  ਡਾ. ਨਵਰੂਪ ...