Thursday, November 6Malwa News
Shadow

Local

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 360384 ਮੀਟਰਕ ਟਨ ਦੀ ਖਰੀਦ ਹੋਈ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 360384 ਮੀਟਰਕ ਟਨ ਦੀ ਖਰੀਦ ਹੋਈ

Local
ਬਟਾਲਾ, 21 ਅਕਤੂਬਰ (   )  ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 381138 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 360384 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 75 ਫੀਸਦ ਤੋਂ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਨਾਲੋਂ ਨਾਲ ਜਾਰੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 741 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਪਰਾਲੀ ਸਾੜਨ ਦੀ ਬਜਾਇ ਗੱਠਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਬਹੁਤ ਸਾਰੇ ਕਿਸਾਨ ਜਿਵੇਂ ਧਾਰੀਵਾਲ ਨੇੜੇ ਪਿੰਡ ਸੋਹਲ ਵਿਖੇ ਪਰਾਲੀ ਪ੍ਰਬੰਧਨ (ਗੱਠਾਂ ਬਣਾ ਕੇ ) ਰਾਹੀਂ ਆਪਣੀ ਆਰਥਿਕਤਾ ਵਿੱਚ ਵਾਧਾ ਕਰ ਰਹੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ 'ਤੇ ਹੀ ਕੀ...
ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੀਮਤੀ ਜਾਨਾਂ ਗਵਾਉਣ ਵਾਲਿਆਂ *ਤੇ ਸਾਨੂੰ ਮਾਣ -ਐਸ.ਐਸ.ਪੀ

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੀਮਤੀ ਜਾਨਾਂ ਗਵਾਉਣ ਵਾਲਿਆਂ *ਤੇ ਸਾਨੂੰ ਮਾਣ -ਐਸ.ਐਸ.ਪੀ

Local
ਫ਼ਾਜ਼ਿਲਕਾ, 21 ਅਕਤੂਬਰ- ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਪੁਲਿਸ ਲਾਈਨਜ਼ ਫ਼ਾਜ਼ਿਲਕਾ ਵਿਖੇ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਜੁਡੀਸ਼ਰੀ, ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਐਸ.ਐਸ.ਪੀ ਸ. ਗੁਰਮੀਤ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਜੀਤ ਪਾਲ,  ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ, ਸਾਬਕਾ ਵਿਧਾਇਕ ਸ੍ਰੀ ਅਰੁਨ ਨਾਰੰਗ ਵਿਸ਼ੇਸ਼ ਤੌਰ ’ਤੇ ਪੁੱਜੇ। ਡੀ.ਐਸ.ਪੀ. ਸ੍ਰੀ ਲਵਦੀਪ ਸਿੰਘ ਗਿਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਐਸ.ਐਸ.ਪੀ ਸ. ਗੁਰਮੀਤ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਖਾਤਰ ਆਪਣੀ ਜਾਨਾ ਗਵਾਉਣ ਵਾਲੇ ਸ਼ਹੀਦਾਂ *ਤੇ ਸਾਨੂੰ ਮਾਣ ਹੈ ਜੋ ਜਾਨ ਦੀ ਪਰਵਾਹ ਕੀਤੇ ਬਿਨਾਂ ਸਰਹੱਦਾਂ *ਤੇ ਰਹਿ ਕੇ ਦੇਸ਼ ਦੀ ਰਖਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਹੈ। ਉਨ੍ਹਾਂ ਕ...
ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ- ਐੱਸ.ਐੱਸ.ਪੀ,ਸੁਹੇਲ ਕਾਸਿਮ ਮੀਰ

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ- ਐੱਸ.ਐੱਸ.ਪੀ,ਸੁਹੇਲ ਕਾਸਿਮ ਮੀਰ

Local
ਬਟਾਲਾ, 21 ਅਕਤੂਬਰ ( ) ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ ਵਿਖੇ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਸ਼ਹੀਦੀ ਸਮਾਗਮ ਦੋਰਾਨ ਕੀਤਾ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ ਐਸ.ਪੀ (ਐੱਚ), ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ), ਡੀ.ਐੱਸ.ਪੀ ਰਾਜੇਸ਼ ਕੱਕੜ, ਉਂਕਾਰਦੀਪ ਸਿੰਘ ਮੱਲੀ ਡਿਪਟੀ ਜਿਲ੍ਹਾ ਅਟਾਰਨੀ, ਇੰਸਪੈਕਟਰ ਅਨਿਲ ਪਵਾਰ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਤੇ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਤੇ ਕਰਮਚਾਰੀ ਵੀ ਮੋਜੂਦ ਸਨ। ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾਂ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜ...
ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ: ਸਰਤਾਜ ਸਿੰਘ ਚਾਹਲ

ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ: ਸਰਤਾਜ ਸਿੰਘ ਚਾਹਲ

Local
ਸੰਗਰੂਰ, 21 ਅਕਤੂਬਰ- ਜ਼ਿਲ੍ਹਾ ਪੁਲਿਸ ਮੁਖੀ, ਸ਼੍ਰੀ ਸਰਤਾਜ ਸਿੰਘ ਚਾਹਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ, ਸੰਗਰੂਰ ਵਿਖੇ ਕਰਵਾਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਸ਼੍ਰੀ ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਚਾਹਲ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਭਾਰਤ-ਤਿੱਬਤ ਸਰਹੱਦ 'ਤੇ ਗਸ਼ਤ ਦੌਰਾਨ ਚੀਨੀ ਫੌਜ ਵੱਲੋਂ ਕੀਤੇ ਹਮਲੇ ਵਿੱਚ ਪੁਲਿਸ ਦੇ 10 ਜਵਾਨ ਸ਼ਹੀਦ ਹੋ ਗਏ ਸਨ, ਜਿ...
ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

Local
ਫਰੀਦਕੋਟ  21 ਅਕਤੂਬਰ  ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 13 ਦਸੰਬਰ 2025  ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ...
ਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ

ਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ

Local
ਕੋਟਕਪੂਰਾ, 19 ਅਕਤੂਬਰ – ਬਾਬਾ ਦੀਪ ਸਿੰਘ ਗਤਕਾ ਸੁਸਾਇਟੀ ਦੇ ਬੱਚਿਆਂ ਵੱਲੋਂ ਕੋਚ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਦਿੱਲੀ ਵਿਖੇ ਹੋਏ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ 22 ਰਾਜਾਂ ਦੇ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 9 ਗੋਲਡ ਮੈਡਲ ਅਤੇ 2 ਕਾਂਸੀ ਦੇ ਤਗਮੇ ਜਿੱਤੇ ਗਏ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਇਨ੍ਹਾਂ ਬੱਚਿਆਂ ਦਾ ਨਗਦ ਰਕਮ ਅਤੇ ਸਨਮਾਨ ਪੱਤਰ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਪੀਕਰ ਸੰਧਵਾਂ ਨੇ ਇਸ ਮੌਕੇ ਬੱਚਿਆਂ ਨੂੰ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਗਤਕਾ ਸਿਰਫ ਇਕ ਖੇਡ ਨਹੀਂ, ਬਲਕਿ ਸਾਡੀ ਪੁਰਾਤਨ ਮਾਰਸ਼ਲ ਆਰਟ ਕਲਾ ਹੈ, ਜੋ ਸਾਨੂੰ ਸਵੈ ਰੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਹਿੰਮਤ ਅਤੇ ਨੈਤਿਕਤਾ ਦਾ ਪਾਠ ਪੜਾਉਂਦੀ ਹੈ। ਉਹਨਾਂ ਨੇ ਗਤਕਾ ਕੋਚ ਗੁਰਪ੍ਰੀਤ ਸਿੰਘ ਖਾਲਸਾ ਅਤੇ ਸਮਾਜ ਸੇਵੀ ਬਲਤੇਜ ਸਿੰਘ ਖਾਲਸਾ ਦੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕੀਤੀ। ਸਪੀਕਰ ਨੇ ਕਿਹਾ ਕਿ ਬੱਚਿਆਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾ ਕੇ ਖੇਡਾਂ ਅਤੇ ਸੱਭਿਆਚਾਰ ਨਾਲ ਜੋ...
ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

Local
ਸ੍ਰੀ ਅਨੰਦਪੁਰ ਸਾਹਿਬ 19 ਅਕਤੂਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਵਿਭਾਗ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।      ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਸੱਚਾਈ ਅਤੇ ਅੱਛਾਈ ਦੇ ਮਾਰਗ ਤੇ ਚੱਲ ਕੇ ਆਪਣੀਆਂ ਪ੍ਰੰਮਪਰਾਵਾ ਅਤੇ ਮਰਿਆਦਾ ਦੀ ਪਾਲਣਾ ਦਾ ਪ੍ਰਤੀਕ ਹੈ। ਇਹ ਤਿਉਹਾਰ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।     ਉਨ੍ਹਾਂ ਨੇ ਕਿਹਾ ਕਿ ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਜੀ ਨੂੰ ਭਗਵਾਨ ਵਿਸ਼ਨੂੰ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ, ਜਿਨ੍ਹਾਂ ਨੇ ਕੁੱਲ ਸੰਸਾਰ ਨੂੰ ਅਜਿਹੇ ਸੰਦੇਸ਼ ਦਿੱਤੇ, ਜਿਨ੍ਹਾਂ ਤੇ ਚੱਲਣ ਦੀ ਪ੍ਰੇਰਨਾ ਸਾਡੇ ਸਮਾਜ ਵਿਚ ਹਰ ਸਾਲ ਇਹ ਤਿਉਹਾਰ ਮਨਾ ਕੇ ਦਿੱਤੀ ਜਾ ਰਹੀ ਹੈ। ਦੀਵਾਲੀ ਰੋਸ਼ਨੀ ਦਾ ਤ...
ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਰੋਕ-ਜ਼ਿਲ੍ਹਾ ਮੈਜਿਸਟ੍ਰੇਟ

ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਰੋਕ-ਜ਼ਿਲ੍ਹਾ ਮੈਜਿਸਟ੍ਰੇਟ

Local
ਮਾਨਸਾ, 19 ਅਕਤੂਬਰ :-            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਹੈ।             ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲੇਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਲੋਕ ਦੂਸਰੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ ਉਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਣਨਯੋਗ ਹੈ ਕਿ ਮੈਰਿਜ ਪੈਲੇਸਾਂ ਵਿੱਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ।  &nbs...
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ

Local
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ:- ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜਾ ਦੇਣ ਲਈ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਲੁਬਾਣਿਆਂਵਾਲੀ ਦੇ ਬਾਬਾ ਦਿਆਲ ਦਾਸ ਦੇ ਡੇਰੇ ਵਿਖੇ ਕਾਨਿਆਂਵਾਲੀ, ਬੂੜਾ ਗੁੱਜਰ, ਲੰਡੇਰੋਡੇ ਅਤੇ ਲੁਬਾਣਿਆਂਵਾਲੀ ਦੇ ਲਾਭਪਾਤਰੀਆਂ ਨੂੰ 21 ਲੱਖ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਲੈਟਰ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਦੌਰਾਨ ਜਿਨ੍ਹਾਂ ਪਿੰਡਾਂ ਵਿੱਚ ਫ਼ਸਲਾਂ ਦਾ ਜਾਂ ਮਕਾਨਾਂ ਦਾ ਜੋ ਨੁਕਸਾਨ ਹੋਇਆ ਸੀ ਉਨ੍ਹਾਂ ਨੂੰ ਮੁਆਵਾਜਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਸੋ ਉਸ ਲੜੀ ਤਹਿਤ ਇਨ੍ਹਾਂ ਪਿੰਡਾਂ ਦੇ 68 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ ਹੜ੍ਹਾਂ ਦੇ ਮੁਆਵਜੇ ਸਬੰਧੀ ਰਾਸ਼ੀ ਜਾਰੀ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਜੋ ਮਿਸ਼ਨ ‘ਚੜਦੀਕਲਾ’ ਸ਼ੁਰੂ ਕੀਤਾ ਗਿਆ ਸੀ, ਉਸ ਮਿਸ਼ਨ ਦਾ ਮਕਸਦ ਸੀ ਕਿ ਅਸੀਂ ਪ...
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

Local
ਸੁਨਾਮ, 18 ਅਕਤੂਬਰ:-ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਦੇ ਦਫਤਰ ਵਿਖੇ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ। ਇਹਨਾਂ ਹੜ੍ਹ ਪੀੜਤਾਂ ਵਿੱਚ ਪਿੰਡ ਉਭਾਵਾਲ ਦੇ ਜੀਤ ਸਿੰਘ ਤੇ ਨਿਰਮਲ ਸਿੰਘ, ਪਿੰਡ ਬਹਾਦਰਪੁਰ ਦੇ ਲਾਭ ਸਿੰਘ, ਪਿੰਡ ਦੁੱਗਾਂ ਦੇ ਗੁਲਜ਼ਾਰ ਸਿੰਘ ਤੇ ਚਮਕੌਰ ਸਿੰਘ ਅਤੇ ਪਿੰਡ ਕੁੰਨਰਾਂ ਦੇ ਕੁਲਜੀਤ ਸਿੰਘ, ਗੁਲਜ਼ਾਰ ਸਿੰਘ, ਪਰਮਜੀਤ ਕੌਰ ਅਤੇ ਸੁਖਦੀਪ ਸਿੰਘ ਸ਼ਾਮਲ ਹਨ। ਇਸ ਮੌਕੇ ਐੱਸ.ਡੀ.ਐੱਮ. ਵਾਲੀਆ ਨੇ ਦੱਸਿਆ ਕਿ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਦੀ ਮਦਦ ਲਈ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ...