Friday, September 25Malwa News
Shadow

Local

ਪੰਜੋਲੀ ਤੇ ਮਲਕਪੁਰ ਨਵੀਂ ਆਬਾਦੀ ਵਿਖੇ ਡਾਕੂਮੈਂਟਰੀ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦਾ ਸਮਾਨਤਾ ਤੇ ਮਨੁੱਖਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ

ਪੰਜੋਲੀ ਤੇ ਮਲਕਪੁਰ ਨਵੀਂ ਆਬਾਦੀ ਵਿਖੇ ਡਾਕੂਮੈਂਟਰੀ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦਾ ਸਮਾਨਤਾ ਤੇ ਮਨੁੱਖਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ

Local
ਰੂਪਨਗਰ, 03 ਸਤੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਰੂਪਨਗਰ ਬਲਾਕ ਦੇ ਪਿੰਡ ਪੰਜੋਲੀ ਅਤੇ ਮਲਕਪੁਰ ਨਵੀਂ ਆਬਾਦੀ ਵਿਖੇ ਪ੍ਰਚਾਰ ਵੈਨਾਂ ਰਾਹੀਂ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫਲਸਫ਼ੇ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਮਹਾਨ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਫ਼ਿਲਮ ਰਾਹੀਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਕ ਸਾਂਝ, ਸੇਵਾ ਭਾਵਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲਾ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ ਗਿਆ। ਇਸ ਦੇ ਨਾਲ ਹੀ ਹਾਜ਼ਰੀਨ ਨੂੰ ਗੁਰੂ ਸਾਹਿਬ ਦੀ ਬਾਣੀ ਵਿੱਚ ਦਰਸਾਏ ਸਰਬੱਤ ਦੇ ਭਲੇ ਅਤੇ ਮਨੁੱਖੀ ਏਕਤਾ ਦੇ ਸਿਧਾਂਤਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕ...
‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ: ਡਿਪਟੀ ਕਮਿਸ਼ਨਰ

‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ: ਡਿਪਟੀ ਕਮਿਸ਼ਨਰ

Local
ਹੁਸ਼ਿਆਰਪੁਰ, 3 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 12 ਸਤੰਬਰ 2026 ਤੱਕ, ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 26 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਇਸ ਸਾਲ 7 ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਵਾਰ ਟੈਨਿਸ ਕ੍ਰਿਕਟ ਨੂੰ ਵੀ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ 29 ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆ...
ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਸਰਪੰਚਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਸਰਪੰਚਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

Local
ਤਰਨ ਤਾਰਨ, 3 ਸਤੰਬਰ :       ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਜ਼ਿਲ੍ਹਾ ਪੱਧਰੀ ਟ੍ਰੇਨਿੰਗ/ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ 9 ਬਲਾਕਾਂ ਦੇ ਸਰਪੰਚ ਸਾਹਿਬਾਨ ਨੇ ਭਾਗ ਲਿਆ। ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਹਿਤੈਸ਼ੀ ਸਕੀਮਾਂ ਅਤੇ ਵਿਕਾਸ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਮੇਰਾ ਘਰ ਮੇਰੇ ਨਾਮ’ ਸਕੀਮ ਸਬੰਧੀ ਵੀ ਸਰਪੰਚਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਕੀਮ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਗ੍ਰਾਮ ਪੰਚਾਇਤਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਚਲਾਈ ਜਾ ਰਹੀ '12-ਵਾਟ ਐਲ.ਈ.ਡੀ ਬੇਸਡ ਸੋਲਰ ਸਟਰੀਟ ਲਾਈਟਸ ਸਕੀਮ' ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਰਪੰਚਾਂ ਨੂੰ ਪਿੰਡਾਂ ਵਿੱਚ ਸੋਲਰ ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਇਸ ਸਬੰਧੀ ਗ੍ਰ...
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ

Local
ਰੂਪਨਗਰ, 01 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਵੀ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਖੇਡ ਮੁਕਾਬਲੇ ਨਹੀਂ, ਸਗੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ ਤੇ ਟੀਮ ਭਾਵਨਾ ਪੈਦਾ ਕਰਨ ਦਾ ਇੱਕ ਅਹਿਮ ਮੰਚ ਹੈ। ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕ...
ਵਿਧਾਇਕ ਸ਼ੈਰੀ ਕਲਸੀ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

ਵਿਧਾਇਕ ਸ਼ੈਰੀ ਕਲਸੀ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

Local
ਬਟਾਲਾ, 1 ਸਤੰਬਰ  - ਪੰਜਾਬ ਭਰ ਵਿੱਚ ਸ਼ੁਰੂ ਕੀਤੇ 10 ਦਿਨਾ ਸੂਬਾ ਪੱਧਰੀ ਸਫਾਈ ਅਭਿਆਨ ਤਹਿਤ ਅੱਜ ਸਵੱਖਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਵੱਖ ਵੱਖ ਬਜਾਰਾਂ ਵਿੱਚ ਚੱਲ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਐਮ ਸੀ ਗੁਰਪ੍ਰੀਤ ਸਿੰਘ ਰਾਜੂ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਇਸ ਮੁਹਿੰਮ ਦਾ ਮੁੱਖ ਮਕਸਦ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਹਟਾਉਣਾ ਅਤੇ ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਆਪਕ ਪੱਧਰ ’ਤੇ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਜ਼ਿੰਮੇਵਾਰੀ ਨਾਲ ਕੂੜੇ ਦਾ ਨਿਪਟਾਰਾ ਕਰਨ ਅਤੇ ਸਾਫ਼-ਸਫ਼ਾਈ ਵਿੱਚ ਨਗਰ ਨਿਗਮ ਤੇ ਹੋਰ ਅਧਿਕਾਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਸ-ਪਾਸ ਦੀਆਂ ...
ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਲਈ ਵਚਨਬੱਧ: ਅਨਿਲ ਠਾਕੁਰ

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਲਈ ਵਚਨਬੱਧ: ਅਨਿਲ ਠਾਕੁਰ

Local
ਬਰਨਾਲਾ, 1 ਸਤੰਬਰ      ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਵਪਾਰੀਆਂ ਦੇ ਮਸਲਿਆਂ ਦੇ ਤਰਜੀਹੀ ਹੱਲ ਉੱਤੇ ਜ਼ੋਰ ਦਿੱਤਾ ਗਿਆ।        ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ, ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਸਮੇਤ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਓਹਨਾਂ ਜ਼ਿਲ੍ਹਾ ਬਰਨਾਲਾ ਵਿੱਚ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ।    ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਵਪਾਰੀਆਂ ਨਾਲ ਸਬੰਧਤ 157 ਸ਼ਿਕਾਇਤਾਂ ਹੁਣ ਤਕ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 137 ਹੱਲ ਕੀਤੀਆਂ ਜਾ ਚੁੱਕੀਆਂ ਹਨ। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬ...
 ਵਿਧਾਇਕ ਸੇਖੋਂ ਨੇ ਸ਼ਮਸ਼ਾਨਘਾਟ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ

 ਵਿਧਾਇਕ ਸੇਖੋਂ ਨੇ ਸ਼ਮਸ਼ਾਨਘਾਟ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ

Local
ਫ਼ਰੀਦਕੋਟ, 1 ਸਤੰਬਰ 2026   (  ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਹਿਰ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਹਲਕਾ ਫ਼ਰੀਦਕੋਟ ਦੇ ਵਾਰਡ ਨੰਬਰ 19 ਦੇ ਡਾ. ਬੀ.ਆਰ. ਅੰਬੇਡਕਰ ਨਗਰ, ਕੰਮੇਆਣਾ ਚੌਕ ਵਿਖੇ ਸਥਿਤ ਸ਼ਮਸ਼ਾਨਘਾਟ ਲਈ ਸ਼ੈੱਡ ਬਣਾਉਣ ਅਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਹ ਸ਼ਮਸ਼ਾਨਘਾਟ ਸ਼ਹਿਰ ਦਾ ਪੁਰਾਣਾ ਸ਼ਮਸ਼ਾਨਘਾਟ ਹੈ ਅਤੇ ਇੱਥੇ ਲੰਮੇ ਸਮੇਂ ਤੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਖਾਸ ਕਰਕੇ ਗਰਮੀ ਦੇ ਮੌਸਮ ਵਿੱਚ ਦੁਪਹਿਰ ਸਮੇਂ ਅੰਤਿਮ ਸੰਸਕਾਰ ਲਈ ਆਉਣ ਵਾਲੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੂੰ ਛਾਂ ਦੀ ਸਹੂਲਤ ਨਾ ਹੋਣ ਕਾਰਨ ਕਾਫ਼ੀ ਪਰੇਸ਼ਾਨੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾ...
ਡਿਪਟੀ ਕਮਿਸ਼ਨਰ ਨੇ ਸ਼ਾਨਦਾਰ ਕਾਰਗੁਜ਼ਾਰੀ ਲਈ ਬੂਥ ਲੈਵਲ ਅਫ਼ਸਰਾਂ ਨੂੰ ਕੀਤਾ ਸਨਮਾਨਿਤ

ਡਿਪਟੀ ਕਮਿਸ਼ਨਰ ਨੇ ਸ਼ਾਨਦਾਰ ਕਾਰਗੁਜ਼ਾਰੀ ਲਈ ਬੂਥ ਲੈਵਲ ਅਫ਼ਸਰਾਂ ਨੂੰ ਕੀਤਾ ਸਨਮਾਨਿਤ

Local
ਤਰਨ ਤਾਰਨ, 31 ਅਗਸਤ :             ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਨੂੰ ਉਨਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਰਾਹੁਲ ਨੇ ਉਨ੍ਹਾਂ ਬੂਥ ਲੈਵਲ ਅਫ਼ਸਰਾਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ 'ਜ਼ੀਰੋ ਨੋ-ਮੈਪਿੰਗ' ਅਤੇ 'ਜ਼ੀਰੋ ਲੋਜੀਕਲ ਡਿਸਕ੍ਰਿਪੈਂਸੀਜ਼' ਨਾਲ ਸਬੰਧਤ ਕੰਮ ਨੂੰ ਸਫਲਤਾਪੂਰਵਕ ਜ਼ੀਰੋ ਕੀਤਾ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਅਧਿਕਾਰੀਆਂ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਅਤੇ ਡਾਟਾ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਸਨਮਾਨਿਤ ਬੀ.ਐਲ.ਓਜ਼ ਨੂੰ ਉਨ੍ਹਾਂ ਦੀ ਮਿਹਨਤ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਸਮਰਪਣ ਨਾਲ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਸੁਚੱਜਾ ਬਣਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਚੋਣ ਤਹਿਸੀਲਦਾਰ, ਇੰਦਰਜੀਤ ਸਿੰਘ, ਚ...
ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਲਗਾਇਆ ਵਿਸ਼ੇਸ਼ ਕੈਂਪ

ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਲਗਾਇਆ ਵਿਸ਼ੇਸ਼ ਕੈਂਪ

Local
ਤਰਨ ਤਾਰਨ, 31 ਅਗਸਤ :          ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ। ਕੰਵਲਜੀਤ ਸਿੰਘ ਬਾਜਵਾ ਅਗਵਾਈ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ, ਤਰਨ ਤਾਰਨ ਵਿਖੇ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਤਰਨ ਤਰਨ ਦੇ ਸਹਿਯੋਗ ਨਾਲ ਲਗਾਏ ਗਏ ਇਸ ਦੋ ਰੋਜ਼ਾ ਕੈਂਪ ਦਾ ਮੁੱਖ ਉਦੇਸ਼ ਯੋਗ ਲਾਭਪਾਤਰੀਆਂ ਦੇ ਆਯੁਸ਼ਮਾਨ ਭਾਰਤ ਕਾਰਡ ਬਣਾਉਣਾ ਅਤੇ ਉਨ੍ਹਾਂ ਨੂੰ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਿਹਤ ਸਹੂਲਤ ਨਾਲ ਜੋੜਨਾ ਸੀ। ਇਸ ਮੌਕੇ ਜ਼ਿਲ੍ਹਾ ਕਚਹਿਰੀਆਂ, ਤਰਨ ਤਾਰਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ ਅਤੇ ਯੋਗ ਸਟਾਫ ਮੈਂਬਰਾਂ ਵੱਲੋਂ ਆਪਣੇ ਆਯੁਸ਼ਮਾਨ ਕਾਰਡ ਬਣਵਾਏ ਗਏ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਕੱਲ੍ਹ ਦੂਜੇ ਦਿਨ ਵੀ ਕੈਂਪ ਲੱਗੇਗਾ ਅਤੇ ਜੋ ਲਾਭਪਾਤਰੀ ਕਾਰਡ ਬਣਵਾਉਣ ਤੋਂ ਅੱਜ  ਰਹਿ ਗਏ ਹਨ, ਉਹ ਕੱਲ੍ਹ ਕੈਂਪ ਵਿੱਚ ਆਪਣਾ ਕਾਰਡ ਬਣਵਾ ਸਕਦੇ ਹਨ।...
ਸ੍ਰੀ ਕੀਰਤਪੁਰ ਸਾਹਿਬ ਦੇ ਸਕੂਲ ਆਫ ਐਮੀਨੈਸ਼ ਵਿਖੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਦੇ ਚਾਰ ਰੋਜਾ ਖੇਡ ਮੁਕਾਬਲੇ ਹੋਏ ਸ਼ੁਰੂ

ਸ੍ਰੀ ਕੀਰਤਪੁਰ ਸਾਹਿਬ ਦੇ ਸਕੂਲ ਆਫ ਐਮੀਨੈਸ਼ ਵਿਖੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਦੇ ਚਾਰ ਰੋਜਾ ਖੇਡ ਮੁਕਾਬਲੇ ਹੋਏ ਸ਼ੁਰੂ

Local
ਸ੍ਰੀ ਕੀਰਤਪੁਰ ਸਾਹਿਬ 31 ਅਗਸਤ ( )ਇੱਥੋਂ ਦੇ ਸਕੂਲ ਆਫ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਮੁਕਾਬਲੇ ਸ਼ੁਰੂ ਹੋ ਗਏ।ਜਿਨ੍ਹਾਂ ਦੀ ਸ਼ੁਰੂਆਤ ਜਿਲ੍ਹਾ ਸਕੂਲਜ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਅਤੇ ਸਕੂਲ ਆਫ ਐਮੀਨੈਸ਼ ਸ੍ਰੀ ਚਮਕੌਰ ਸਾਹਿਬ ਦੇ ਪ੍ਰਿੰਸੀਪਲ ਜਗਤਾਰ ਸਿੰਘ ਲੌਗੀਆ ਨੇ ਕੀਤੀ।ਉਨ੍ਹਾਂ ਖਿਡਾਰੀਆਂ ਨੂੰ ਅਨੁਸ਼ਾਸ਼ਨ ਭਾਵਨਾ ਨਾਲ ਖੇਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਦਾ ਖਿਡਾਰੀ ਕੱਲ ਦਾ ਵੱਡਾ ਖਿਡਾਰੀ ਬਣੇਗਾ।ਇਸ ਲਈ ਇਮਾਨਦਾਰੀ ਅਤੇ ਅਨੁਸ਼ਾਸ਼ਨ ਨਾਲ ਖੇਡ ਦਾ ਅਨੰਦ ਮਾਣਿਆ ਜਾਵੇ।ਇਸ ਤੋਂ ਪਹਿਲਾਂ ਸਕੂਲ ਦੀ ਇੰਚਾਰਜ ਪ੍ਰਿੰਸੀਪਲ ਸਿ਼ਖਾ ਅਰੋੜਾ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਇਹ ਟੂਰਨਾਮੈਂਟ ਹੋ ਰਹੇ ਹਨ।ਉਪ ਕਨਵੀਨਰ ਭੁਪਿੰਦਰ ਸਿੰਘ ਅਤੇ ਜੋਨਲ ਸਕੱਤਰ ਅਸ਼ੋਕ ਰਾਣਾ ਨੇ ਦੱਸਿਆ...