ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ
ਸੰਗਰੂਰ, 25 ਸਤੰਬਰ (000) - ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸੰਗਰੂਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਆਡੀਟੋਰੀਅਮ ਵਿੱਚ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਇਸ ਵਿੱਚ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਟੇਜ ਸਕੱਤਰ ਅਮਰੀਕ ਸਿੰਘ ਨੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੱਤੀ, ਉਸ ਉਪਰੰਤ ਸਾਬਕਾ ਏਡੀਸੀ ਸੰਗਰੂਰ ਪ੍ਰੀਤਮ ਸਿੰਘ ਜੌਹਲ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰੀਆਂ ਸਮਾਜਿਕ ਜਥੇਬੰਦੀਆਂ ਨੂੰ ਵੀ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ, ਇਸ ਉਪਰੰਤ ਸਾਬਕਾ ਏਡੀਸੀ ਵਿਜੇ ਸਿਆਲ ਨੇ ਦੱਸਿਆ ਕਿ ਬਾਰਡਰ ਬੈਲਟ ਬਹੁਤ ਜਿਆਦਾ ਨਸ਼ਿਆਂ ਦੀ ਗ੍ਰਿਫਤ ਵਿੱਚ ਹੈ, ਇਸ ਉਪਰੰਤ ਸਮਾਜ ਸੇਵੀ ਮੋਹਨ ਸ਼ਰਮਾ ਨੇ ਆਪਣੇ ਭਾਸ਼ਣ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੇ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ...








