ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੁਰਦਾਸਪੁਰ, 22 ਸਤੰਬਰ ( ) - ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਉੱਪਰ 2.81 ਕਰੋੜ ਰੁਪਏ ਖ਼ਰਚੇ ਜਾਣਗੇ।
ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਨੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਹਯਾਤ ਨਗਰ ਵਿਖੇ 2.81 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ, ਜਿਨ੍ਹਾਂ ਵਿੱਚ 1.34 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ। 17.03 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਪਾਰਕ ਬਣਾਈ ਜਾਵੇਗੀ। ਪਿੰਡ ਦੇ ਛੱਪੜ ਦੀ ਰੀਟੇਨਿੰਗ ਵਾਲ, ਛੱਪੜ ਦੇ ਆਲੇ-ਦੁਆਲੇ ਇੰਟਰਲਾਕ ਟਾਈਲਾਂ ਅਤੇ ਲਾਈਟਾਂ ਲਗਾਉਣ ਉੱਪਰ 50 ਲੱਖ ਰੁਪਏ, ਪਿੰਡ ਦੀ ਡਿਸਪੈਂਸਰੀ ਵਿੱਚ ਇੱਕ ਨਵਾਂ ਕਮਰਾ ਬਣਾਉਣ ਲਈ 5 ਲੱਖ ਰੁਪ...








