ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ
ਬਾਲੀਆਂ/ਮੂਲੋਵਾਲ (ਧੂਰੀ), 21 ਸਤੰਬਰ (000) - ਪੰਜਾਬ ਸਰਕਾਰ ਵੱਲੋਂ ਹਰੇਕ ਸੂਬਾ ਵਾਸੀ ਨੂੰ ਸ਼ੁੱਧ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਦੋਵੇਂ ਕੰਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਰਵਾਈ। ਇਹਨਾਂ ਦੋਵੇਂ ਪ੍ਰੋਜੈਕਟਾਂ ਉੱਤੇ 3.69 ਕਰੋੜ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਗੱਲਬਾਤ ਕਰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਵੇਂਕਿ ਇਹਨਾਂ ਦੋਵਾਂ ਪਿੰਡਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਤਾਂ ਪਹਿਲਾਂ ਹੀ ਸੀ ਪਰ ਹੁਣ ਇਹਨਾਂ ਦਾ ਦਾਇਰਾ ਹੋਰ ਵਧਾਉਣ ਦੇ ਨਾਲ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਦੋਵੇਂ ਪਿੰਡਾਂ ਦੇ 1350 ਤੋਂ ਵਧੇਰੇ ਘਰਾਂ ਨੂੰ ਨਵੇਂ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਜਿਸ ਨਾਲ ਇਹਨਾਂ ਪਿੰਡਾਂ ਵਿੱਚ ਪਹਿਲਾਂ ਤੋਂ ਮੌਜੂਦ ਜਲ ਸਪਲਾਈ ਸਕੀਮ...








