Saturday, September 26Malwa News
Shadow

Local

ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

Local
ਫਿਰੋਜ਼ਪੁਰ,27 ਫ਼ਰਵਰੀ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆਂ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋਂ 24 ਘੰਟੇ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।  ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਸ਼ਿਤ ਪਾਣੀ ਨਾਲ ਬੀਮਾਰ ਹੋਏ ਬੱਚੇ, ਜੋ ਸਿਵਲ ਹਸਪਤਾਲ ਵਿਚ ਦਾਖਲ ਹਨ, ਉਨ੍ਹਾਂ ਦੀ ਸਿਹਤ ਹੁਣ ਸਥਿਰ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਮਹਿਰ ਡਾਕਟਰਾਂ ਵੱਲੋਂ ਪਿੰਡ ਦੇ ਕੁੱਲ 277 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ, 250 ਲੈਬ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੁਲ 146 ਓਆਰਐਸ ਅਤੇ 2200 ਕਲੋਰੀਨ ਦੀਆਂ ਗੋਲੀਆਂ ਸਿਹਤ ਵਿਭਾਗ ਵੱਲੋਂ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਪੰਜ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।...
ਗਰੀਨ ਹੋਲਾ ਮਹੱਲਾ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸ਼ੇਸ਼ ਬੈਠਕ

ਗਰੀਨ ਹੋਲਾ ਮਹੱਲਾ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸ਼ੇਸ਼ ਬੈਠਕ

Local
ਸ੍ਰੀ ਅਨੰਦਪੁਰ ਸਾਹਿਬ 01 ਮਾਰਚ:  ਗਰੀਨ ਹੋਲਾ ਮਹੱਲਾ ਮਨਾਉਣ ਦੇ ਮਕਸਦ ਨਾਲ ਪਲਾਸਟਿਕ ਮੁਕਤ ਵਾਤਾਵਰਣ ਤਿਆਰ ਕਰਨ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਪੰਜਾਬ ਦੀ ਚੇਅਰਪਰਸਨ ਰੀਨਾ ਗੁਪਤਾ, ਮੈਂਬਰ ਸੈਕਟਰੀ ਲਵਨੀਤ ਦੂਬੇ, ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਮੇਲਾ ਅਫਸਰ ਸੁਖਪਾਲ ਸਿੰਘ ਅਤੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਮੀਤ ਮੈਨੇਜਰ ਹਰਦੇਵ ਸਿੰਘ ਅਤੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।      ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਇੱਕ ਅਹਿਮ ਮੁੱਦਾ ਹੈ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਗਰੀਨ ਹੋਲਾ ਮਹੱਲਾ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਲੰਗਰਾਂ ਵਿੱਚ ਸਟੀਲ ਦੇ ਭਾਂਡੇ ...
ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

Local
ਰੂਪਨਗਰ, 01 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਚੇਅਰਪਰਸਨ ਸਰ.ਸੀ.ਵੀ.ਰਮਨ ਸਾਇੰਸ ਸੁਸਾਇਟੀ ਡਾ. ਦਲਵਿੰਦਰ ਸਿੰਘ ਦੀ ਅਗਵਾਈ ਅਧੀਨ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।  ਇਸ ਪ੍ਰੋਗਰਾਮ ਵਿੱਚ ਡੀਨ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬਲਰਾਜ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਕਾਲਜ ਦੇ ਪੁਰਾਣੇ ਅਲੁਮਨਾਈ ਗਣਿਤ ਲੈਕਚਰਾਰ ਸ. ਜਗਜੀਤ ਸਿੰਘ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਰਹੇ।  ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬ ਦੇ ਪ੍ਰਸਿੱਧ ਵਿਗਿਆਨੀਆਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਸਾਲ ਦੀ ਥੀਮ “ਕੱਲ੍ਹ ਲਈ ਵਿਗਿਆਨ: ਕ੍ਰਿਤ੍ਰਿਮ ਬੁੱਧਿਮਤਾ (ਏਆਈ), ਸਥਾਨਕ ਗਿਆਨ ਅਤੇ ਟਿਕਾਊ ਵਿਕਾਸ” ਉੱਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਟੈਕਨੋਲੋਜੀ ਦੀ ਸਹੀ ਵਰਤੋਂ ਕਰਕੇ ਤਰੱਕੀ ਦੇ ਰਾਹ ‘ਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਡਾ. ਬਲਰਾਜ ਸੈਣੀ ਨੇ ਵਿਦਿਆਰਥੀਆਂ ਨੂੰ ਖਗੋਲ ਵਿ...
ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਚਾਰ ਥਾਵਾਂ ‘ਤੇ ਆਮ ਆਦਮੀ ਕਲੀਨਿਕ ਸਥਾਪਿਤ

ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਚਾਰ ਥਾਵਾਂ ‘ਤੇ ਆਮ ਆਦਮੀ ਕਲੀਨਿਕ ਸਥਾਪਿਤ

Local
ਕੀਰਤਪੁਰ ਸਾਹਿਬ 01 ਮਾਰਚ: ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸੁਵਿਧਾ ਲਈ ਚਾਰ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਇਹ ਕਲੀਨਿਕ ਵਿਸ਼ੇਸ਼ ਤੌਰ ‘ਤੇ ਸਮਾਗਮ ਦੇ ਦੌਰਾਨ ਤੁਰੰਤ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਚਾਲੂ ਕੀਤੇ ਗਏ ਹਨ।    ਇਹ ਕਲੀਨਿਕ ਗੁਰਦੁਆਰਾ ਸ਼੍ਰੀ ਪਤਾਲਪੁਰੀ ਸਹਿਬ, ਕੀਰਤਪੁਰ ਸਾਹਿਬ ਬੱਸ ਸਟੈਂਡ , ਬਾਬਾ ਗੁਰਦਿੱਤਾ ਜੀ ਗੁਰਦੁਆਰਾ ਸਾਹਿਬ ਅਤੇ ਕੀਰਤਪੁਰ ਸਾਹਿਬ ਪੁਲਿਸ ਸਟੇਸ਼ਨ ਵਿਖੇ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਰਾਹੀਂ ਆਮ ਬਿਮਾਰੀਆਂ ਦਾ ਮੁਫ਼ਤ ਇਲਾਜ, ਲੋੜੀਂਦੀ ਜਾਂਚ ਅਤੇ ਦਵਾਈਆਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਿਹਤ ਸੰਬੰਧੀ ਤਕਲੀਫ਼ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।   ਇਸ ਮੌਕੇ ‘ਤੇ ਸੀਨੀਅਰ ਮੈਡੀਕਲ ਅਫਸਰ ਡਾ.ਸੁਰਜੀਤ ਸਿੰਘ ਨੇ ਕਿਹਾ ਕਿ ਹੋਲਾ ਮਹੱਲਾ ਦੌਰਾਨ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਸਿਹਤ ਵਿਭਾਗ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ...
ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ

Local
ਬਠਿੰਡਾ, 1 ਮਾਰਚ : ਖੇਤਰੀ ਖੋਜ ਕੇਂਦਰ ਬਠਿੰਡਾ ਅਤੇ ਆਈ.ਸੀ.ਏ.ਆਰ.- ਸੀ.ਆਈ.ਸੀ.ਆਰ.ਆਰ.ਐਸ., ਸਿਰਸਾ ਵੱਲੋਂ ਪਿੰਡ ਜੋਧਪੁਰ ਰੋਮਾਣਾ (ਜ਼ਿਲ੍ਹਾ ਬਠਿੰਡਾ) ਵਿਖੇ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਅਤੇ ਹੋਰ ਸਮੱਸਿਆਵਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।          ਇਸ ਮੌਕੇ ਖੇਤਰੀ ਖੋਜ ਕੇਂਦਰ ਬਠਿੰਡਾ ਦੇ ਡਾਇਰੈਕਟਰ ਡਾ. ਕਰਮਜੀਤ ਸਿੰਘ ਸੇਖੋਂ ਸਮੇਤ ਰਿਸਰਚ ਸਟੇਸ਼ਨ, ਬਠਿੰਡਾ ਦੇ ਵੱਖ-ਵੱਖ ਵਿਗਿਆਨੀਆਂ ਨੇ ਸ਼ਿਰਕਤ ਕੀਤੀ। ਡਾ. ਸੇਖੋਂ ਨੇ ਨਰਮੇ ਦੀ ਫ਼ਸਲ ਤੋਂ ਵੱਧ ਝਾੜ ਪ੍ਰਾਪਤ ਕਰਨ ਲਈ ਅਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਦੇ ਤਰੀਕੇ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਦਾ ਖੇਤੀ ਵਲ ਰੁਝਾਨ ਵਧਾਉਣ ਲਈ ਅਤੇ ਆਧੁਨਿਕ ਢੰਗ ਅਪਣਾਕੇ ਵੱਧ ਮੁਨਾਫਾ ਕਮਾਉਣ ਲਈ ਪ੍ਰੇਰਿਤ ਕੀਤਾ।          ਡਾ. ਹਰਜੀਤ ਸਿੰਘ ਬਰਾੜ ਨੇ ਨਰਮੇ ਦੀ ਬੀਜਾਈ ਅਤੇ ਸਹੀ ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ।...
ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

Local
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜਿਲ੍ਹਾਂ ਪ੍ਰਸਾਸ਼ਨ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਵਿੱਚ ਨਿਰੰਤਰ ਮੇਲਾ ਖੇਤਰ ਵਿੱਚ ਕੀਤੇ ਜਾ ਰਹੇ ਸੁਚਾਰੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।     ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿੱਚ 2 ਤੋ 4 ਮਾਰਚ ਤੱਕ ਮਨਾਇਆ  ਜਾ ਰਿਹਾ ਹੈ, ਜਿਸ ਵਿੱਚ ਲੱਖਾਂ ਸੰਗਤਾਂ ਗੁਰੂ ਨਗਰੀ ਪੁੱਜਦੀਆਂ ਹਨ, ਜਿਨ੍ਹਾਂ ਲਈ ਪ੍ਰਸਾਸ਼ਨ ਵੱਲੋਂ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਸੁਖਪਾਲ ਸਿੰਘ ਮੇਲਾ ਅਫਸਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਸੁਚਾਰੂ ਕਰਨ ਲਈ ਖੁਦ ਦੌਰਾ ਕੀਤਾ ਗਿਆ ਹੈ ਤਾਂ ਕਿ ਹੋਲਾ ਮਹੱਲਾ ਦੌਰਾਨ ਗੁਰੂ ਨਗਰੀ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸਵੱਛ ਵਾਤਾਵਰਣ ਮੁਹੱਇਆ ਕਰਵਾਇਆ ਜਾ ਸਕੇ।     ਹੋਲਾ ਮਹੱਲਾ ਦੌਰਾਨ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਖਰੀ ਦਿਨ ਮਹੱਲਾ ਕੱਢਿਆ ਜਾਂਦਾ ਹ...
ਮਾਨਸਿਕ ਤਣਾਅ, ਡਿਪ੍ਰੈਸ਼ਨ, ਚਿੰਤਾ ਜਾਂ ਹੋਰ ਮਨੋਵਿਗਿਆਨਕ ਦਿੱਕਤਾਂ ਸਬੰਧੀ ਮਦਦ ਲਈ 1800-89-14416 ਜਾਂ 14416 ਤੇ ਕੀਤਾ ਜਾਵੇ ਸੰਪਰਕ 

ਮਾਨਸਿਕ ਤਣਾਅ, ਡਿਪ੍ਰੈਸ਼ਨ, ਚਿੰਤਾ ਜਾਂ ਹੋਰ ਮਨੋਵਿਗਿਆਨਕ ਦਿੱਕਤਾਂ ਸਬੰਧੀ ਮਦਦ ਲਈ 1800-89-14416 ਜਾਂ 14416 ਤੇ ਕੀਤਾ ਜਾਵੇ ਸੰਪਰਕ 

Local
ਮਾਲੇਰਕੋਟਲਾ, 28 ਫਰਵਰੀ -            ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੈਲੀ-ਮਾਨਸ ਪ੍ਰੋਜੈਕਟ ਦਾ ਮਕਸਦ ਲੋਕਾਂ ਨੂੰ ਲੋੜ ਪੈਣ ਤੇ ਜਲਦ ਤੋਂ ਜਲਦ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਲੇਰਕੋਟਲਾ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਇਹ ਸੇਵਾ ਪੰਜਾਬ ਵਿੱਚ 20 ਤੋਂ ਵੱਧ ਭਾਸ਼ਾਵਾਂ ਵਿੱਚ 24 ਘੰਟੇ ਉਪਲੱੱਬਧ ਹੈ, ਤਾਂ ਜੋ ਲੋੜ ਪੈਣ ਤੇ ਵਰਗ ਦੇ ਲੋਕ ਇਸ ਦਾ ਲਾਭ ਲੈ ਸਕਣ।              ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਮਾਨਸਿਕ ਤਣਾਅ, ਡਿਪ੍ਰੈਸ਼ਨ, ਚਿੰਤਾ, ਘਬਰਾਹਟ, ਨਸ਼ੇ ਦੀ ਆਦਤ, ਪਰਿਵਾਰਕ ਸਮੱਸਿਆਵਾਂ ਜਾਂ ਹੋਰ ਮਨੋਵਿਗਿਆਨਕ ਦਿੱਕਤਾਂ ਸਬੰਧੀ ਮਦਦ ਲਈ ਟੋਲ-ਫ੍ਰੀ ਨੰਬਰ 1800-89-14416 ਜਾਂ 14416 ‘ਤੇ ਸੰਪਰਕ ਕਰ ਸਕਦਾ ਹੈ। ਕਾਲ ਕਰਨ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਪ੍ਰਸ਼ਿਕਸ਼ਿਤ ਕੌਂਸਲਰ ਤੁਰੰਤ ਸਲਾਹ ਅਤੇ ਮਾਰਗਦਰਸ਼ਨ ਪ੍ਰਦਾਨ ਕਰਦੇ ਹਨ।                  ਡਾ. ਸਿੰਗਲਾ ਨੇ ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

Local
ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ, 28 ਫਰਵਰੀ:- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 53 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਹਲਕਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨਵੀਂਆਂ ਸੜਕਾਂ ਦਾ ਨਿਰਮਾਣ, ਸੜਕਾਂ ਦੀ ਮਜ਼ਬੂਤੀ, ਅਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਮੁੱਚੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਸ੍ਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਨਮੋਲ ਤੋਂ ਕੀਤੀ ਜਿੱਥੇ ਉਨ੍ਹਾਂ ਨੇ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੜਾਕੇ ਵਾਲੀ ਸੜਕ, 84 ਲੱਖ ਦੀ ਲ...
ਐਚ.ਪੀ.ਵੀ. ਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ – ਸਿਵਲ ਸਰਜਨ 

ਐਚ.ਪੀ.ਵੀ. ਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ – ਸਿਵਲ ਸਰਜਨ 

Local
ਰੂਪਨਗਰ, 28 ਫ਼ਰਵਰੀ: ਜ਼ਿਲ੍ਹਾ ਰੂਪਨਗਰ ਵਿੱਚ ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਸੁਰੱਖਿਆ ਵੱਲ ਇਕ ਅਹਿਮ ਕਦਮ ਚੁੱਕਦੇ ਹੋਏ ਅੱਜ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।  ਇਹ ਮੁਹਿੰਮ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਹੈ, ਜਿਸਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ ਹੈ। ਇਸ ਮੁਹਿੰਮ ਦਾ ਉਦਘਾਟਨ ਜ਼ਿਲ੍ਹਾ ਰੂਪਨਗਰ ਵਿੱਚ ਸਿਵਲ ਸਰਜਨ ਡਾ. ਨਵਰੂਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਚ.ਪੀ.ਵੀ. ਇਕ ਵਾਇਰਸ ਹੈ ਜੋ ਮੁੱਖ ਤੌਰ ‘ਤੇ ਸਰਵਾਈਕਲ ਕੈਂਸਰ ਦਾ ਕਾਰਨ ਬਣਦਾ ਹੈ। ਇਹ ਟੀਕਾ ਲਗਵਾਉਣ ਨਾਲ ਕਿਸ਼ੋਰੀਆਂ ਨੂੰ ਭਵਿੱਖ ਵਿੱਚ ਇਸ ਖਤਰਨਾਕ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਮਰ ਦੇ 14 ਸਾਲ ਪੂਰੇ ਕਰ ਚੁੱਕੀਆਂ ਅਤੇ 15 ਸਾਲ ਤੋਂ ਘੱਟ ਦੀ ਉਮਰ ਦੀਆਂ ਲੜਕੀਆਂ ਲਈ ਇਹ ਟੀਕਾ ਸਰਕਾਰੀ ਸਿਹਤ ਕੇਂਦਰਾਂ ‘ਤੇ ਮੁਫ਼ਤ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ...
ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ

ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ

Local
ਰੂਪਨਗਰ, 28 ਫਰਵਰੀ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਅੱਜ ਰੋਪੜ ਸ਼ਹਿਰ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੀ ਹਾਜ਼ਰ ਸਨ। ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਇਹ ਓਪਨ ਜ਼ਿੰਮ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਓਪਨ ਜ਼ਿੰਮ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ ਤੇ ਆਮ ਲੋਕਾਂ ਲਈ ਵੀ ਸਹਾਈ ਸਿੱਧ ਹੋਣਗੇ ਅਤੇ ਲੋਕ ਰੋਜ਼ਾਨਾ ਕਸਰਤ ਨਾਲ ਸਿਹਤਮੰਦ ਹੋਣਗੇ। ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਤੰਦਰੁਸਤੀ ਹੀ ਸਭ ਤੋਂ ਵੱਡਾ ਧਨ ਹੈ ਅਤੇ ਓਪਨ ਜ਼ਿੰਮਾ ਰਾਹੀਂ ਨੌਜਵਾਨਾਂ ਨੂੰ ਰੋਜ਼ਾਨਾ ਵਰਜ਼ਿਸ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਜਿਸ ਨਾਲ ਨਾ ਕੇਵਲ ਸਰੀਰਕ ਤੰਦਰੁਸਤੀ, ਸਗੋਂ ਮਾਨਸਿਕ ਤੰਦਰੁਸਤੀ ਵੀ ਸੁਧਰੇਗੀ। ...