ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਕੂਲੀ ਬੱਚਿਆਂ ਦੀ ਭਾਗੀਦਾਰੀ ਵਧਾਈ ਜਾਵੇ-ਡਿਪਟੀ ਕਮਿਸ਼ਨਰ
ਫਰੀਦਕੋਟ 3 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੀਤੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਮੂਹ ਵਿਭਾਗਾਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਕੀਤੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਸਮੂਹ ਵਿਭਾਗਾਂ ਨੂੰ ਗਤੀਵਿਧੀਆਂ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਲੋਕਾਂ ਨੂੰ ਹੇਠਲੇ ਪੱਧਰ ਤੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਕੂਲੀ ਬੱਚਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਦਸਵੀਂ ਅਤੇ ਬਾਰਵੀਂ ਜਮਾਤ ਦੇ ਬੱਚਿਆ ਨੂੰ ਮੋਨੀਟਰ ਬਣਾ ਕੇ ਅਤ...








