Saturday, September 26Malwa News
Shadow

Local

ਸਰਕਾਰੀ ਕਾਲਜ ਰੋਪੜ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ 

ਸਰਕਾਰੀ ਕਾਲਜ ਰੋਪੜ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ 

Local
ਰੂਪਨਗਰ, 25 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਠ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸਮੂਹ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਨੈਤਿਕ ਕਦਰਾਂ ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।    ਗੁਰਮਤਿ ਸਮਾਗਮ ਵਿੱਚ ਉਚੇਚੇ ਤੌਰ 'ਤੇ ਸੰਤ ਬਾਬਾ ਅਵਤਾਰ ਸਿੰਘ ਜੀ, ਗੁਰਦੁਆਰਾ ਹੈੱਡ ਦਰਬਾਰ, ਕੋਟ ਪੁਰਾਣ, ਟਿੱਬੀ ਸਾਹਿਬ ਹਾਜ਼ਰ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਤੋਂ ਸੇਧ ਲੈ ਕੇ ਜਿੰਦਗੀ ਵਿੱਚ ਨਿਮਰਤਾ, ਸਾਦਗੀ ਧਾਰਨ ਕਰਦਿਆਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਨੂੰ ਲਾਗੂ ਕਰਨ ਲਈ ਕਿਹਾ।  ਇਸ ਮੌਕੇ ਤੇ ਲੇਮਰਿਨ ਟੈੱਕ ਸਕਿੱਲ ਯੂਨਿਵਰਸਿਟੀ ਦੇ ਰਜਿਸਟਰਾਰ ਪ੍ਰੋ. ਬੀ. ਐੱਸ.ਸਤਿਆਲ ਨੇ ਵਿਦਿਆਰਥੀਆਂ ਨੂੰ ਧਾਰਮਿਕ ਅਕੀਦੇ ਵਿੱਚ ਰਹਿਣ ਦੀ ਪ੍ਰੇਰਨਾ ਦਿੱਤੀ।  ...
ਦਿਵਿਆਂਗਜਨਾਂ ਦੀ ਭਲਾਈ ਲਈ ਮਹੱਤਵਪੂਰਨ ਕੈਂਪ 7 ਮਾਰਚ ਨੂੰ

ਦਿਵਿਆਂਗਜਨਾਂ ਦੀ ਭਲਾਈ ਲਈ ਮਹੱਤਵਪੂਰਨ ਕੈਂਪ 7 ਮਾਰਚ ਨੂੰ

Local
ਹੁਸ਼ਿਆਰਪੁਰ, 25 ਫਰਵਰੀ :ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਦਿਵਿਆਂਗਜਨਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸੁਸਾਇਟੀ ਵੱਲੋਂ ਬਹੁਤ ਜਲਦ ਹੀ ਇੱਕ ਮੈਗਾ ਕੈਂਪ ਲਗਾਇਆ  ਜਾ ਰਿਹਾ ਹੈ। ਜਿਸ ਵਿੱਚ ਸਰੀਰਕ ਤੌਰ ‘ਤੇ ਅਪੰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਜਿਵੇਂ ਕਿ ਵੀਲ੍ਹ ਚੇਅਰਜ਼, ਕੰਨਾ ਦੀਆਂ ਮਸ਼ੀਨਾਂ, ਕੈਲੀਪਰ ਫਾਰ ਪੋਲੀਓ ਪੇਸ਼ੈਂਟ, ਬੈਸਾਖੀਆਂ, ਕੂਹਣੀ ਬੈਸਾਖੀਆਂ ਅਤੇ ਬਨਾਵਟੀ ਅੰਗ ਜਿਵੇਂ ਬਨਵਾਟੀ ਹੱਥ ਅਤੇ ਬਨਾਵਟੀ ਲੱਤਾ ਆਦਿ ਮੁਫ਼ਤ ਵੰਡੇ ਜਾਣਗੇ।            ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਕਿਹਾ ਕਿ  ਜਿਹੜੇ ਦਿਵਿਆਂਗ ਵਿਅਕਤੀ ਇਸ ਕੈਂਪ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਮਿਤੀ 07 ਮਾਰਚ ਤੱਕ ਆਪਣੀਆਂ ਅਰਜੀਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ (ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ) ਨਿੱਜੀ ਤੌਰ ‘ਤੇ ਹਾਜਰ ਹੋ ਕੇ ਜਮ੍ਹ...
ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ

ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ

Local
ਤਰਨ ਤਾਰਨ, 25 ਫਰਵਰੀ :  -          2025 ਬੈਚ ਦੇ ਪੀ. ਸੀ. ਐਸ ਅਫ਼ਸਰ ਡਾ. ਕਰਨਵੀਰ ਸਿੰਘ ਨੇ ਅੱਜ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਹੀ ਮੁੱਖ ਮੰਤਰੀ ਫੀਲਡ ਅਫ਼ਸਰ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੇ ਹਨ। ਆਪਣੇ ਨਵੇਂ ਅਹੁਦੇ ਦਾ ਚਾਰਜ ਸੰਭਾਲਦਿਆਂ ਡਾ. ਕਰਨਵੀਰ ਸਿੰਘ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਸਾਫ-ਸੁਥਰਾ, ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਅਤੇ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਤਰਨ ਤਾਰਨ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ  ...
ਜਨਗਣਨਾ 2027 ਸਬੰਧੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਕਰਵਾਈ

ਜਨਗਣਨਾ 2027 ਸਬੰਧੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਕਰਵਾਈ

Local
ਫ਼ਰੀਦਕੋਟ, 24 ਫਰਵਰੀ 2026 -ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਤਹਿਤ 23 ਅਤੇ 24 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟਰੇਨਿੰਗ ਦੌਰਾਨ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਸ ਅਫਸਰ ਮੈਡਮ ਪੂਨਮਦੀਪ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸ਼੍ਰੀਮਤੀ ਸੁਪ੍ਰਿਯਾ, ਅਸਿਸਟੈਂਟ ਡਾਇਰੈਕਟਰ ਅਤੇ ਸ਼੍ਰੀ ਪੰਕਜ, ਜ਼ਿਲ੍ਹਾ ਕੋਆਰਡੀਨੇਟਰ ਫ਼ਰੀਦ...
1 ਤੇ 2 ਮਾਰਚ ਨੂੰ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਦੀ ਰੀਵਿਊ ਮੀਟਿੰਗ

1 ਤੇ 2 ਮਾਰਚ ਨੂੰ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਦੀ ਰੀਵਿਊ ਮੀਟਿੰਗ

Local
ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ : ਹੋਲਾ ਮਹੱਲਾ ਮੌਕੇ 1 ਅਤੇ 2 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਚ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਮੁਕੰਮਲ ਕੀਤੀਆ ਜਾ ਰਹੀਆਂ ਹਨ। 1 ਅਤੇ 2 ਮਾਰਚ  ਨੂੰ ਦੋ ਰੋਜ਼ਾ ਵਿਰਾਸਤੀ ਖੇਡਾਂ ਵਿਚ ਪੰਜਾਬ ਦੇ ਅਮੀਰ ਸੱਭਿਆਚਾਰਕ ਅਤੇ ਵਿਰਾਸਤ ਦੀ ਝਲਕ ਵੀ ਨਜ਼ਰ ਆਵੇਗੀ।   ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਸਿੰਘ ਆਈ.ਏ.ਐਸ ਨੇ ਅੱਜ ਵਿਰਾਸਤੀ ਖੇਡਾਂ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਇੱਕ ਵਿਸੇਸ਼ ਮੀਟਿੰਗ ਮੋਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ 1 ਮਾਰਚ ਨੂੰ ਵਿਰਾਸਤੀ ਖੇਡਾਂ ਦੀ ਸੁਰੂਆਤ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਗਿੱਧੇ- ਭੰਗੜੇ ਨਾਲ ਹੋਵੇਗੀ। ਇਨ੍ਹਾਂ ਵਿਰਾਸਤੀ ਖੇਡਾਂ ਵਿੱਚ ਕਿੱਲਾ ਪੁੱਟਣਾ (ਟੈਂਟ ਪੈਗਿੰਗ), ਗੱਤਕਾ, ਤੀਰ ਅੰਦਾਜ਼ੀ (ਆਰਚਰੀ) ਦੇ ਮੁਕਾਬਲੇ ਹੋਣਗੇ। 2 ਮਾਰਚ ਨੂੰ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਇਨਾਂਮਾ ਦੀ ਵੰਡ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਰਨ ਗੰਗਾ ਸਟੇਡੀਅਮ ਨੂੰ ਵਿਰਾਸਤੀ ਖੇਡਾਂ ਲਈ ਤਿਆਰ ਕੀਤਾ ਜਾ ਰਿਹਾ ਹੈ, ਜਿੱਥ...
ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ

Local
ਮਾਲੇਰਕੋਟਲਾ, 24 ਫਰਵਰੀ-                   ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਸੀ ਅਧੀਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।                    ਇਸ ਚੈਕਿੰਗ ਦੌਰਾਨ 15 ਸਕੂਲੀ ਬੱਸਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਹਰੇਕ ਬੱਸ ਦੇ ਜ਼ਰੂਰੀ ਦਸਤਾਵੇਜ਼ਾਂ, ਬੀਮਾ ਪ੍ਰਮਾਣ- ਪੱਤਰ, ਫਸਟ ਏਡ ਕਿੱਟ ਅਤੇ ਅੱਗ ਬੁਝਾਊ ਯੰਤਰ ਆਦਿ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 3 ਬੱਸਾਂ ਵਿੱਚ ਕਮੀਆਂ ਪਾਈਆਂ ਗਈਆਂ, ਜਿਸ ਕਾਰਨ ਉਨ੍ਹਾਂ ਦੇ ਚਲਾਨ ਕੀਤੇ ਗਏ। ਇਹ ਚਲਾਨ ਬੀਮਾ ਦਸਤਾਵੇਜ਼ ਅਪਡੇਟ ਨਾ ਹੋਣ, ਫਸਟ ਏਡ ਕਿੱਟ ਦੀ ਅਣਹੋਂਦ ਜਾਂ ਅਧੂਰੀ ਸਥਿਤੀ ਅਤੇ ਅੱਗ ਬੁਝਾਊ ਯੰਤਰ ਨਿਰਧਾਰਤ ਮਾਪਦੰਡਾਂ ਅਨੁਸਾਰ ਨਾ ਹ...
ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ

Local
ਸ੍ਰੀ ਮੁਕਤਸਰ ਸਾਹਿਬ, 24 ਫਰਵਰੀ- ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਰੈਂਪ ਸਕੀਮ ਅਧੀਨ ਆਯੋਜਿਤ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਨੇ ਦੂਜੇ ਦਿਨ ਸ਼ਾਨਦਾਰ ਢੰਗ ਨਾਲ ਰੰਗ ਬੰਨਿਆ। 23 ਤੋਂ 25 ਫਰਵਰੀ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਰਕ, ਕੋਟਕਪੂਰਾ ਰੋਡ ਵਿਖੇ ਲੱਗੇ ਇਸ ਮੇਲੇ ਨੇ ਇਲਾਕੇ ਵਿੱਚ ਉਤਸ਼ਾਹ ਅਤੇ ਉਮੀਦ ਦੀ ਨਵੀਂ ਲਹਿਰ ਪੈਦਾ ਕੀਤੀ। ਫੰਕਸ਼ਨਲ ਮੈਨੇਜਰ ਸ਼੍ਰੀ ਵਿਸ਼ਵ ਦੀਪ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲਾ ਸਿਰਫ਼ ਪ੍ਰਦਰਸ਼ਨੀ ਨਹੀਂ, ਸਗੋਂ ਮਹਿਲਾਵਾਂ ਲਈ ਆਰਥਿਕ ਖੁਦਮੁਖਤਿਆਰੀ ਵੱਲ ਵੱਡਾ ਕਦਮ ਹੈ। ਇੱਥੇ ਮਹਿਲਾ ਉੱਦਮੀਆਂ ਨੂੰ ਆਪਣੇ ਹੁਨਰ ਨੂੰ ਦਰਸਾਉਣ, ਨਵੇਂ ਵਪਾਰਕ ਸੰਪਰਕ ਬਣਾਉਣ ਅਤੇ ਆਤਮ-ਵਿਸ਼ਵਾਸ ਮਜ਼ਬੂਤ ਕਰਨ ਲਈ ਅਨਮੋਲ ਮੰਚ ਮਿਲਿਆ। ਸੱਭਿਆਚਾਰਕ ਰੰਗਤ ਨੇ ਮੇਲੇ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ। ਗਿੱਧਾ, ਭੰਗੜਾ, ਗੀਤ-ਸੰਗੀਤ ਅਤੇ ਕਵ...
ਸ. ਬ. ਕ. ਭਿੱਖੀਵਿੰਡ ਬਣਿਆ ਏ. ਆਈ. ਲੈਬ ਸਥਾਪਿਤ ਕਰਨ ਵਾਲਾ ਪੰਜਾਬ ਦਾ ਪਹਿਲਾ ਪੋਲੀਟੈਕਨਿਕ

ਸ. ਬ. ਕ. ਭਿੱਖੀਵਿੰਡ ਬਣਿਆ ਏ. ਆਈ. ਲੈਬ ਸਥਾਪਿਤ ਕਰਨ ਵਾਲਾ ਪੰਜਾਬ ਦਾ ਪਹਿਲਾ ਪੋਲੀਟੈਕਨਿਕ

Local
ਭਿੱਖੀਵਿੰਡ, 23 ਫਰਵਰੀ ( ): ਅੱਜ ਮਿਤੀ 23/02/2026 ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਵਿਖੇ ਪ੍ਰਿੰਸੀਪਲ ਰਜੇਸ਼ ਕੁਮਾਰ ਧੁੰਨਾ ਦੀ ਦੇਖਰੇਖ ਹੇਠ ਸਥਾਨਕ ਐਮ.ਐਲ.ਏ. ਸ. ਸਰਵਨ ਸਿੰਘ ਧੁੰਨ ਵਲੋਂ ਏ. ਆਈ. ਬੇਸਡ ਸੀ. ਪੀ. ਐਸ. ਲੈਬ ਦਾ ਉਦਘਾਟਨ ਕੀਤਾ ਗਿਆ। ਇਹ ਲੈਬ ਆਈ.ਆਈ.ਟੀ. ਰੋਪੜ੍ਹ ਦੇ ਸਹਿਯੋਗ ਨਾਲ ਸਥਾਪਿਤ ਕੀਤੀ ਗਈ ਹੈ।  ਇਸ ਮੋਕੇ ਸੰਬੋਧਨ ਕਰਦਿਆਂ ਐਮਐਲਏ ਸਾਹਿਬ ਨੇ ਵਿਦਿਆਰਥੀਆਂ ਅਤੇ ਇਲਾਕੇ ਦੇ ਕਿਸਾਨਾਂ ਨੂੰ ਇਸ ਲੈਬ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਇਹ ਲੈਬ ਇਲਾਕੇ ਦੇ ਕਿਸਾਨਾ ਲਈ ਲਾਹੇਵੰਦ ਹੋਵੇਗੀ। ਇਸ ਮੌਕੇ ਐਮਐਲਏ ਸਾਹਿਬ ਦੇ ਨਾਲ ਜਤਿੰਦਰਪਾਲ ਸਿੰਘ ਢਿੱਲੋਂ, ਤਹਿਸੀਲਦਾਰ ਭਿੱਖੀਵਿੰਡ ਅਤੇ ਇਲਾਕੇ ਦੇ ਵੱਖ ਵੱਖ ਸਰਪੰਚ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ।ਆਈ ਆਈਟੀ ਰੋਪੜ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਕਿਤ ਕੁਮਾਰ ਅਤੇ ਆਸੂਤੋਸ਼ ਨੇ ਇਸ ਲੈਬ ਬਾਰੇ ਪੂਰੀ ਜਾਣਕਾਰੀ ਦਿੱਤੀ।ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਅਤੇ ਬਟਾਲਾ ਦੇ ਸਾਂਝੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਅਤੇ ਉਨ੍ਹਾਂ ਦੇ ਨਾਲ ਪੋਲੀਟੈਕਨਿਕ ਬਟਾਲਾ ਤੋਂ ਜਸਬੀਰ ਸਿੰਘ ਅਤੇ ਪੋਲੀਟੈਕਨਿਕ ਅੰਮ੍ਰਿ...
ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕੱਚੇ ਮਕਾਨਾਂ ਨੁੰ ਪੱਕੇ ਕਰਨ ਲਈ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ

ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕੱਚੇ ਮਕਾਨਾਂ ਨੁੰ ਪੱਕੇ ਕਰਨ ਲਈ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ

Local
ਤਰਨ ਤਾਰਨ, 23 ਫਰਵਰੀ :-       ਅੱਜ ਤਰਨ ਤਾਰਨ ਨਗਰ ਕੌਸਲ ਦਫ਼ਤਰ ਵਿਖੇ ਤਰਨ ਤਾਰਨ ਦੇ ਪੱਚੀ ਵਾਰਡਾਂ ਵਿਚ 258 ਕੱਚੇ ਮਕਾਨਾਂ ਨੁੰ ਪੱਕੇ ਕਰਨ ਲਈ ਹਲਕਾ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਵੱਲੋਂ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ।       ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਮਨੀ ਚੋਣ ਵੇਲੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਜਿਨ੍ਹਾਂ ਲੋਕਾਂ ਨੇ ਮਕਾਨਾਂ ਨੁੰ ਪੱਕੇ ਕਰਨ ਅਰਜ਼ੀਆਂ ਨਗਰ ਕੌਂਸਲ  ਵਿਚ ਦਿੱਤੀਆਂ ਗਈਆ ਸਨ, ਉਨ੍ਹਾਂ ਨੁੰ ਚੋਣ ਜ਼ਾਬਤਾ ਖ਼ਤਮ ਹੁੰਦੇ ਹੀ ਪਹਿਲ ਦੇ ਆਧਾਰ 'ਤੇ ਮਨਜ਼ੂਰੀ ਪੱਤਰ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਉਸ ਮੁਤਾਬਿਕ ਅੱਜ 258 ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਤਹਿਤ ਢਾਈ ਲੱਖ ਰੁਪਏ ਪ੍ਰਤੀ ਘਰ ਨੂੰ ਤਿੰਨ ਕਿਸ਼ਤਾਂ ਵਿੱਚ ਦਿੱਤੇ ਜਾਣਗੇ।         ਉਨ੍ਹਾਂ ਕਿਹਾ ਕਿ ਤਰਨ ਤਾਰਨ ਹਲਕੇ ਅੰਦਰ ਵੱਖ-ਵੱਖ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵੇਲੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀ...
​​’ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀ.ਐੱਚ.ਸੀ. ਧਨੌਲਾ ਵਿਖੇ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ

​​’ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀ.ਐੱਚ.ਸੀ. ਧਨੌਲਾ ਵਿਖੇ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ

Local
ਧਨੌਲਾ/ਬਰਨਾਲਾ, 23 ਫਰਵਰੀ-ਪੰਜਾਬ ਸਰਕਾਰ ਵੱਲੋਂ 'ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼' ਅਧੀਨ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਦੀ ਯੋਗ ਅਗਵਾਈ ਹੇਠ, ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਧਨੌਲਾ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਣਾ ਸੀ। ​ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ "ਸਾਡੇ ਬਜ਼ੁਰਗ, ਸਾਡਾ ਮਾਣ“ ਮੁਹਿੰਮ ਵਿਸ਼ੇਸ਼ ਤੌਰ 'ਤੇ ਸੀਨੀਅਰ ਨਾਗਰਿਕਾਂ ਦੀ ਭਲਾਈ, ਮਾਣ-ਸਤਿਕਾਰ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਬਜ਼ੁਰਗਾਂ ਨੂੰ ਸਮਾਜਿਕ ਸੁਰੱਖਿਆ ਸੇਵਾਵਾਂ ਦੇ ਨਾਲ-ਨਾਲ ਮੁਫ਼ਤ ਸਿਹਤ ਜਾਂਚ ਦੀਆਂ ਸਹੂਲਤਾਂ ਵੀ ਪ੍ਰਦਾਨ ਕਰਦੀ ਹੈ। ​ਇਸ ਕੈਂਪ ਵਿੱਚ ਅੱਖਾਂ, ਮਨੋਰੋਗ, ਫਿਜ਼ੀਓਥਰੈਪੀ, ਆਯੁਰਵੈਦਿਕ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੀ...