ਮਾਨਸਿਕ ਗੁੰਝਲਾਂ ਸਬੰਧੀ ਮਸ਼ਵਰੇ ਲਈ ਕਾਰਗਰ ‘ਟੈਲੀ ਮਾਨਸ ਪ੍ਰੋਜੈਕਟ’–ਸਿਵਲ ਸਰਜਨ
ਮਾਨਸਾ: 23 ਫਰਵਰੀ:-ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਮ ਲੋਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ 'ਟੈਲੀ-ਮਾਨਸ' (Tele-MANAS) ਪ੍ਰੋਜੈਕਟ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ।
ਇਸ ਸਬੰਧੀ ਡਾ. ਰਣਜੀਤ ਸਿੰਘ ਰਾਏ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇੱਕ ਟੋਲ-ਫ੍ਰੀ ਹੈਲਪਲਾਈਨ ਸੇਵਾ ਹੈ ਜੋ ਪੂਰੇ ਭਾਰਤ ਵਿੱਚ 24 ਘੰਟੇ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ। ਉਨ੍ਹਾਂ ਦੱਸਿਆ ਕਿ 'ਟੈਲੀ-ਮਾਨਸ ਪੰਜਾਬ' ਨੇ ਇਸ ਸਾਲ 35,000 ਤੋਂ ਵੱਧ ਕਾਲਾਂ ਪ੍ਰਾਪਤ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਸੇਵਾ ਪੰਜਾਬੀ ਸਮੇਤ 20 ਤੋਂ ਵੱਧ ਭਾਸ਼ਾਵਾਂ ਵਿੱਚ ਉਪਲਬਧ ਹੈ ਅਤੇ ਲੋੜਵੰਦ ਵਿਅਕਤੀ ਟੋਲ-ਫ੍ਰੀ ਨੰਬਰ 14416 ਜਾਂ 1800-89-14416 'ਤੇ ਕਾਲ ਕਰਕੇ ਕਿਸੇ ਵੀ ਸਮੇਂ ਮਾਹਿਰਾਂ ਦੀ ਰਾਏ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਮਰੀਜ਼ ਦੀ ਨਿੱਜੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਤਾ...








