Sunday, September 27Malwa News
Shadow

Local

ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

Local
 ਮਾਲੇਰਕੋਟਲਾ 20 ਫਰਵਰੀ -                      ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2026- 27 ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਅਤੇ ਦਫਤਰ ਤਹਿਸੀਲਦਾਰ, ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਤਹਿਸੀਲਦਾਰ ਵੱਲੋਂ ਕਰਵਾਈ ਜਾਵੇਗੀ । ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ।                              ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਮਾਲੇਰਕੋਟਲਾ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਉਨ੍ਹਾਂ ਦੱਸਿਆ ਕਿ ਬੋਲੀ ਦੀ ਮੰਜੂਰੀ ਤੋਂ ਤੁਰੰਤ ਬਾਅਦ ਸਬੰਧਿਤ ਵਿਅਕਤੀ ਵੱਲ਼ੋਂ ਇੱਕ ਇ...
ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ (ਸਮੇਤ ਓਪਨ) ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ (ਸਮੇਤ ਓਪਨ) ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

Local
ਮਾਨਸਾ, 20 ਫਰਵਰੀ:-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ , ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 04 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਜ਼ਿਲ੍ਹਾ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹ...
ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

Local
ਕੋਟਕਪੂਰਾ, 20 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ, ਹਰ ਰੋਜ ਸੜਕਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਹਲਕਾ ਕੋਟਕਪੂਰਾ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਵਿੱਚ 26.36 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ–ਦੇਵੀਵਾਲਾ–ਸਿਰਸੜੀ–ਕੋਟਸੁੱਖੀਆਂ ਦੀ ਰਿਪੇਅਰ, 2 ਕਰੋੜ&nbs...
ਲੋਕਾਂ ਵੱਲੋਂ ਮਿਲੀ ਜਿੰਮੇਵਾਰੀ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹ ਰਿਹਾ ਹਾਂ : ਸਪੀਕਰ ਸੰਧਵਾਂ

ਲੋਕਾਂ ਵੱਲੋਂ ਮਿਲੀ ਜਿੰਮੇਵਾਰੀ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹ ਰਿਹਾ ਹਾਂ : ਸਪੀਕਰ ਸੰਧਵਾਂ

Local
ਕੋਟਕਪੂਰਾ, 19 ਫਰਵਰੀ 2026()  ਮੁਹੱਲਾ ਵਿਕਾਸ ਕਮੇਟੀ ਢਿੱਲੋਂ ਕਲੋਨੀ ਵੱਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁਹੱਲੇ ਦੇ ਵਸਨੀਕਾਂ ਵੱਲੋਂ ਆਪਣੀਆਂ ਰਹਿੰਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸਪੀਕਰ ਸੰਧਵਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ, ਜਿਨ੍ਹਾਂ ਦਾ ਮੌਕੇ ’ਤੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾ ਕੇ ਹੱਲ ਕਰਵਾਇਆ ਗਿਆ। ਵਿਕਾਸ ਕਮੇਟੀ ਦੇ ਪ੍ਰਧਾਨ ਸ. ਗੁਰਚਰਨ ਸਿੰਘ ਬਰਾੜ ਦੇ ਗ੍ਰਹਿ ਵਿਖੇ ਹੋਏ ਇਸ ਸਮਾਗਮ ਦੌਰਾਨ ਧਨਵੰਤ ਸਿੰਘ ਖਹਿਰਾ ਨੇ ਕਿਹਾ ਕਿ ਸਪੀਕਰ ਸ. ਸੰਧਵਾਂ ਨੇ ਢਿੱਲੋਂ ਕਲੋਨੀ ਦੇ ਵਸਨੀਕਾਂ ਦੀ ਪਿਛਲੇ ਚਾਰ ਦਹਾਕਿਆਂ ਤੋਂ ਲੰਬਿਤ ਪਈ ਗਲੀਆਂ ਅਤੇ ਨਾਲੀਆਂ ਦੀ ਗੰਭੀਰ ਸਮੱਸਿਆ ਦਾ ਪੱਕਾ ਅਤੇ ਮਿਆਰੀ ਹੱਲ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਕਈ ਸਰਕਾਰਾਂ ਅਤੇ ਚੁਣੇ ਨੁਮਾਇੰਦਿਆਂ ਕੋਲ ਗੁਹਾਰ ਲਗਾਉਣ ਦੇ ਬਾਵਜੂਦ ਇਹ ਸਮੱਸਿਆ ਹੱਲ ਨਹੀਂ ਹੋ ਸਕੀ ਸੀ, ਪਰ ਸ. ਸੰਧਵਾਂ ਦੀ ਦੂਰਦਰਸ਼ੀ ਸੋਚ ਅਤੇ ਇਮਾਨਦਾਰ ਕੋਸ਼ਿਸ਼ਾਂ ਸਦਕਾ ਇਹ ਕਾਰਜ ਸਫਲਤਾਪੂਰਵ...
ਲਾਇਬ੍ਰੇਰੀ, ਡਿਸਪੈਂਸਰੀ, ਪੰਚਾਇਤ ਭਵਨ ਅਤੇ ਹੈਲਥ ਐਂਡ ਵੈੱਲਨੈੱਸ ਸੈਂਟਰ ਦੇ ਵਿਧਾਇਕ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ ਨੀਂਹ ਪੱਥਰ

ਲਾਇਬ੍ਰੇਰੀ, ਡਿਸਪੈਂਸਰੀ, ਪੰਚਾਇਤ ਭਵਨ ਅਤੇ ਹੈਲਥ ਐਂਡ ਵੈੱਲਨੈੱਸ ਸੈਂਟਰ ਦੇ ਵਿਧਾਇਕ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ ਨੀਂਹ ਪੱਥਰ

Local
ਫ਼ਰੀਦਕੋਟ 19 ਫਰਵਰੀ () ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਹਲਕਾ ਫ਼ਰੀਦਕੋਟ ਦੇ ਪਿੰਡਾਂ ਦੀ ਤਰੱਕੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਪਿੰਡ ਕਿਲ੍ਹਾ ਨੌਂ ਵਿੱਚ 20 ਲੱਖ ਰੁਪਏ ਦੀ ਪ੍ਰਵਾਨਤ ਲਾਗਤ ਨਾਲ ਲਾਇਬ੍ਰੇਰੀ ਅਤੇ ਡਿਸਪੈਂਸਰੀ ਦੀ ਉਸਾਰੀ, ਪਿੰਡ ਕਾਉਣੀ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਪੰਚਾਇਤ ਭਵਨ ਦੀ ਉਸਾਰੀ ਅਤੇ ਪਿੰਡ ਸੁੱਖਣਵਾਲਾ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈੱਲਨੈੱਸ ਸੈਂਟਰ ਦੀ ਇਮਾਰਤ ਦੇ ਨੀਂਹ ਪੱਥਰ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਿਲ੍ਹਾ ਨੌਂ ਵਿੱਚ ਬਣਨ ਵਾਲੀ ਲਾਇਬ੍ਰੇਰੀ ਨਾਲ ਨੌਜਵਾਨਾਂ ਨੂੰ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਉਚਿਤ ਵਾਤਾਵਰਣ ਮਿਲੇਗਾ, ਜਦਕਿ ਡਿਸਪੈਂਸਰੀ ਰਾਹੀਂ ਪਿੰਡ ਵਾਸ...
ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ

Local
ਫਿਰੋਜ਼ਪੁਰ,19 ਫਰਵਰੀ(                 )  ਪੰਜਾਬ ਸਰਕਾਰ ਵਲੋ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋ ਫ਼ਰੀਦਕੋਟ ਰੋਡ ਤੇ ਸਥਿੱਤ  ਲਾਇਫ ਲਾਈਨ ਨਸ਼ਾ-ਛੁਡਾਊ ਕੇਂਦਰ ਅਤੇ ਮੋਗਾ ਰੋਡ ਤੇ ਦਿਉੜਾ ਮਾਨਸਿਕ ਰੋਗ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ ਗੁਰਮੇਜ ਰਾਮ  ਡਿਪਟੀ ਮੈਡੀਕਲ ਕਮਿਸ਼ਨਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਮਜ਼ੂਦ ਸਨ। ਸਿਵਲ ਸਰਜਨ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵਲੋ ਉਕਤ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ 'ਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।                ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਵਲੋਂ ਨਸ਼ਾ ਛੁਡਾਊ ਕੇਂਦਰ 'ਚ ਤਾਇਨਾਤ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਦਿੱਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਾਈ ਜਾਵੇ,...
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ

Local
ਮਾਨਸਾ, 19 ਫਰਵਰੀ:-ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ,ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਡਾ. ਤਰਸੇਮ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਵੱਖ ਵੱਖ ਵਿਭਾਗੀ ਅਧਿਕਾਰੀਆਂ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਡਾ. ਤਰਸੇਮ ਸਿੰਘ ਢਿਲੋਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੁਆਰਾ ਫਸਲੀ ਰਹਿੰਦ-ਖੂੰਹਦ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕੁਦਰਤੀ ਸੋਮੇ ਮਿੱਟੀ ਅਤੇ ਪਾਣੀ ਦੀ ਸੰਭਾਲ ਲਈ ਹੋਰ ਵਧੇਰੇ ਕੰਮ ਕਰਨ ਅਤੇ ਇਸ ਸਬੰਧੀ ਪ੍ਰੋਗਰਾਮ ਉਲੀਕਣ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਕਿੱਤੇ ਅਪਣਾਉਣ ਅਤੇ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਕਰਕੇ, ਖੇਤੀ ਵਪਾਰ ਅਪਣਾਉਣ ਲਈ ਵੀ ਪ੍ਰੇਰਿਆ। ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਵਿੰਦਰ ਸਿੰਘ ਨੇ ਨਰਮੇ ਹੇਠਾਂ ਰਕਬਾ ਵਧਾਉਣ ਅਤੇ ਝੋਨੇ ਦੀਆਂ ਥੋੜ੍ਹੇ ਸਮੇਂ ਦੀਆਂ ਕਿਸਮਾਂ ਦੇ ਪਸਾਰ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੱਤਾ। ਡਾ. ਕਰਮਜੀਤ ਸਿੰਘ ਸੇ...
ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ

Local
ਤਰਨ ਤਾਰਨ, 18 ਫਰਵਰੀ :- ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਅੱਜ ਰਾਜ ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਬਾਠ ਰੋਡ 'ਤੇ ਲਗਾਏ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਰੇਡਰਸ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ  ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਤੇਜ਼ੀ ਮਿਲ ਸਕੇ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਜੀ.ਐਸ.ਟੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਇਸ ਜ਼ਿਲ੍ਹਾ ਪੱਧਰੀ ਕੈਂਪ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਪ੍ਰਦਾਨ ਕਰਨਾ ਹੈ। ਇਸ ਮੌਕੇ ਵਪਾਰੀਆਂ ਵੱਲੋਂ ਵੱਖ-ਵੱਖ ਮੁੱਦਿਆਂ, ਜਿਵੇਂ ਕਿ ਬੁਨਿਆਦੀ...
ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ

ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ

Local
ਸੰਗਰੂਰ, 18 ਫਰਵਰੀ- ਸੂਬੇ ਦੇ ਪਿੰਡਾਂ ਵਿੱਚ ਲਗਭਗ 03 ਹਜ਼ਾਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡ ਪੱਧਰ 'ਤੇ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਵੀ ਖੇਡਾਂ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਤਾਂ ਜੋ ਰਾਜ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣਾ ਲੋਹਾ ਮਨਵਾ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਨੌਰਥ ਜ਼ੋਨ ਇੰਟਰ ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ ਦੇ ਤੀਜੇ ਦਿਨ ਮੁੱਖ ਮਹਿਮਾਨ ਵਜੋਂ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ। ਸ. ਚੀਮਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮੀ ਨਾਲ ਭਾਗ ਲੈਣ, ਕਿਉਂਕਿ ਖੇਡਾਂ ਸਿਰ...
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਦੌਰਾਨ 25 ਮਰੀਜ਼ਾਂ ਦੇ ਸਫਲ ਆਪਰੇਸ਼ਨ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਦੌਰਾਨ 25 ਮਰੀਜ਼ਾਂ ਦੇ ਸਫਲ ਆਪਰੇਸ਼ਨ

Local
ਫ਼ਰੀਦਕੋਟ, 18 ਫਰਵਰੀ () ਕੈਬਨਿਟ ਮੰਤਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਸਲਾਘਾਯੋਗ ਸੇਵਾਵਾਂ ਨਿਭਾ ਰਹੇ ਡਾਕਟਰ ਬਲਜੀਤ ਕੌਰ ਵੱਲੋਂ ਮੁਕਤੀਸਰ ਵੈਲਫੇਅਰ ਕਲੱਬ (ਰਜਿ.) ਨੈਸ਼ਨਲ ਅਵਾਰਡੀ ਐਨਜੀਓ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਲਗਾਏ ਗਏ ਅੱਖਾਂ ਦੇ ਚੈੱਕਅਪ ਅਤੇ ਆਪਰੇਸ਼ਨ ਕੈਂਪ ਦੌਰਾਨ ਅੱਜ ਪਹਿਲੇ ਪੜਾਅ ਵਿੱਚ 25 ਮਰੀਜ਼ਾਂ ਦੇ ਸਫਲ ਆਪਰੇਸ਼ਨ ਕਰਕੇ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਚੈੱਕਅਪ ਤੋਂ ਬਾਅਦ ਜੋ ਮਰੀਜ਼ ਸਰਜਰੀ ਲਈ ਯੋਗ ਪਾਏ ਗਏ ਸਨ, ਉਨ੍ਹਾਂ ਨੂੰ ਅੱਜ ਬੁਲਾ ਕੇ ਮੁਫ਼ਤ ਆਪਰੇਸ਼ਨ ਕੀਤਾ ਗਿਆ। ਇਹ ਮਰੀਜ਼ ਦੂਰ-ਦਰਾਜ਼ ਦੇ ਪਿੰਡਾਂ ਤੋਂ ਆਪਰੇਸ਼ਨ ਲਈ ਪਹੁੰਚੇ ਸਨ ਅਤੇ ਉਨ੍ਹਾਂ ਦਾ ਬਿਨਾਂ ਕਿਸੇ ਖ਼ਰਚੇ ਤੋਂ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਮਰੀਜ਼ਾਂ ਨੂੰ ਵੀ ਜਲਦ ਬੁਲਾ ਕੇ ਉਨ੍ਹਾਂ ਦੇ ਆਪਰੇਸ਼ਨ ਕਰ ਦਿੱਤੇ ਜਾਣਗੇ। ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਉਹ ਸਦਾ ਸਮਰਪਿਤ ਹਨ ਅਤੇ ਭਵਿੱਖ ਵਿੱਚ ਵੀ ਮੁਕਤੀਸਰ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਵੱਖ-ਵ...