ਵਿਧਾਇਕ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਪੱਕੇ ਮਕਾਨ ਬਣਾਉਣ ਲਈ ਵੰਡੇ
ਬਟਾਲਾ, 14 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਲਾਭ ਪੁਜਦਾ ਕਰਦਿਆਂ ਕੱਚੇ ਮਕਾਨਾਂ ਵਾਲੇ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਵੰਡੇ।
ਇਸ ਸਬੰਧੀ ਕਰਵਾਏ ਸਮਾਗਮ ਵਿਚ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਬਟਾਲਾ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਮਾਸਟਰ ਤਿਲਕ ਰਾਜ, ਭੁਪਿੰਦਰ ਸਿੰਘ ਅਤੇ ਪਾਰਟੀ ਦੇ ਵਲੰਟੀਅਰ ਆਦਿ ਹਾਜ਼ਰ ਹਨ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ 24 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਵਿਕਾਸ ਕੰਮਾਂ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਜਦ ਹਲਕੇ ਤੋਂ ਬਾਹਰ ਹੁੰਦੇ ਤਾਂ ਉਨ੍ਹਾਂ ਦਾ ਧਿਆਨ ਮਗਰ ਲੋਕਾਂ ਵੱਲ ਹੀ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਸਾਡੀ ਸਾਰੀ ਟੀਮ ਦੀ ਡਿਊਟੀ ਲਗਾਈ ਸੀ ਕਿ ਲੋੜਵੰਦ ...








