Friday, September 25Malwa News
Shadow

Local

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਬਰਨਾਲਾ ‘ਚ ਭਲਾਈ ਸਕੀਮਾਂ ਦਾ ਜਾਇਜ਼ਾ

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਬਰਨਾਲਾ ‘ਚ ਭਲਾਈ ਸਕੀਮਾਂ ਦਾ ਜਾਇਜ਼ਾ

Local
ਬਰਨਾਲਾ, 28 ਅਗਸਤ-             ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਅੱਜ ਬਰਨਾਲਾ ਪੁੱਜੇ। ਓਹਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਪਰਿਵਾਰਾਂ ਦੇ ਮਸਲੇ ਸੁਣੇ ਅਤੇ ਸਫਾਈ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ।         ਇਸ ਮੌਕੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਨੇ ਕਿਹਾ ਕਿ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਵੱਖ-ਵੱਖ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕੀਤਾ ਗਿਆ ਹੈ, ਜਿਸ ਤਹਿਤ ਓਹਨਾਂ ਅੱਜ ਬਰਨਾਲਾ ਪੁੱਜ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੇ ਮਸਲੇ ਸੁਣੇ ਹਨ ਅਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਹੈ।    ਓਹਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ/ਠੇਕੇ 'ਤੇ ਲਿਆਉਣ ਬਾਰੇ ਚੱਲ ਰਹੀ ਪ੍ਰਕਿਰਿਆ ਤੋਂ ਇਲਾਵਾ ਅਨੂਸੂਚਿਤ ਜਾਤੀਆਂ ਦੇ ਨਾਲ ਸਬੰਧਤ ਵਿਅਕਤੀਆਂ ਨੂੰ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਗਤੀ, ਆਵਾਸ ਯੋਜਨਾ ਦੀ ਪ੍ਰਗਤੀ ਤ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ

Local
ਕੋਟਕਪੂਰਾ, 28 ਅਗਸਤ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਡਾਕਟਰ ਰਾਜਪਾਲ ਢੁੱਡੀ ਦੇ ਘਰ ਵਿਜਟ ਕੀਤਾ। ਉਨ੍ਹਾਂ ਨੇ  ਡਾਕਟਰ ਰਾਜਪਾਲ ਢੁੱਡੀ ਦੇ ਪਿਤਾ ਸ.ਬੁੱਗਰ ਸਿੰਘ ਸੰਘਾ ਜੋ ਕਿ ਬਿਮਾਰ ਸਨ, ਉਨ੍ਹਾਂ ਦੀ ਸਿਹਤ ਬਾਰੇ  ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।ਇਸ ਤੋਂ ਇਲਾਵਾ ਸਪੀਕਰ ਸ. ਸੰਧਵਾਂ ਲੋਕਾਂ ਦੇ ਸੁੱਖ ਦੁੱਖ ਵਿਚ ਸ਼ਰੀਕ ਹੁੰਦੇ ਹੋਏ ਗੁਰਦੁਆਰਾ ਸਾਹਿਬ ਪਿੰਡ ਢਾਬ ਗੁਰੂ ਕੀ ਬਲਾਕ ਕੋਟਕਪੂਰਾ ਵਿਖੇ ਸੁਰਜੀਤ ਸਿੰਘ ਦੇ ਭੋਗ ਅਤੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਏ।  ਇਸ ਮੌਕੇ ਉਨ੍ਹਾਂ ਦੁੱਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਦਿੱਤਾ। ਉਨ੍ਹਾਂ ਗੁਰਬਾਣੀ ਕੀਰਤਨ ਸੁਣਦਿਆਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਹਰ ਔਖੇ ਸਮੇਂ ਵਿੱਚ ਹਿੰਮਤ ਅਤੇ ਆਤਮਿਕ ਤਾਕਤ ਬਖ਼ਸ਼ਦੀ ਹੈ।...
ਭਲਕੇ 29 ਅਗਸਤ ਨੂੰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਲੱਗਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ‘ਓਪਨ ਹੀਅਰਿੰਗ ਸਿਟਿੰਗ ਕੈਂਪ’

ਭਲਕੇ 29 ਅਗਸਤ ਨੂੰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਲੱਗਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ‘ਓਪਨ ਹੀਅਰਿੰਗ ਸਿਟਿੰਗ ਕੈਂਪ’

Local
ਮਾਲੇਰਕੋਟਲਾ, 28 ਅਗਸਤ:                      ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਮਨੁੱਖੀ ਅਤੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸਿੱਧੀ ਸੁਣਵਾਈ ਰਾਹੀਂ ਨਿਪਟਾਰੇ ਲਈ ਭਲਕੇ 29 ਅਗਸਤ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਸ਼ੇਸ਼ ‘ਓਪਨ ਹੀਅਰਿੰਗ ਸਿਟਿੰਗ ਕੈਂਪ’ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੀ ਅਗਵਾਈ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਕਰਨਗੇ।                ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਿੱਧੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਹਮਣੇ ਰੱਖਣ ਲਈ ਇੱਕ ਸੁਵਿਧਾਜਨਕ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਤੋਂ ਇ...
ਦੇਸ਼ ਦੇ ਪਹਿਲੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਸ਼ਾਮਿਲ

ਦੇਸ਼ ਦੇ ਪਹਿਲੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਸ਼ਾਮਿਲ

Local
ਰੂਪਨਗਰ, 28 ਅਗਸਤ: ਦੇਸ਼ ਭਰ ਦੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਰਾਸ਼ਟਰੀ ਸੂਚੀ ਜਾਰੀ ਕੀਤੀ ਗਈ ਹੈ, ਇਸ ਸੂਚੀ ਵਿੱਚ ਪੰਜਾਬ ਤੋਂ ਪ੍ਰਭਾਵਸ਼ਾਲੀ ਕਾਰਜਸ਼ੈਲੀ ਅਤੇ ਪੁਲਿਸ ਅਗਵਾਈ ਲਈ ਚਾਰ ਪੁਲਿਸ ਅਧਿਕਾਰੀਆਂ ਸਮੇਤ ਚੰਡੀਗੜ੍ਹ ਦੇ ਇੱਕ ਪੁਲਿਸ ਅਧਿਕਾਰੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਆਈ.ਪੀ.ਐੱਸ. ਨੂੰ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦੇ ਹੋਏ ਕਾਨੂੰਨ ਵਿਵਸਥਾ ਕਾਇਮ ਰੱਖਣ, ਅਪਰਾਧ ’ਤੇ ਕਾਬੂ ਪਾਉਣ, ਤੁਰੰਤ ਕਾਰਵਾਈ ਅਤੇ ਲੋਕਾਂ ਨਾਲ ਬਿਹਤਰ ਸੰਵਾਦ ਰਾਹੀਂ ਸ਼ਲਾਘਾਯੋਗ ਕਾਰਜਸ਼ੈਲੀ ਲਈ ਸ਼ਾਮਿਲ ਕੀਤਾ ਗਿਆ ਹੈ। ਇਹ ਸੂਚੀ ਫੇਮ ਇੰਡੀਆ–ਏਸ਼ੀਆ ਪੋਸਟ ਵੱਲੋਂ ਜਾਰੀ ਕੀਤੀ ਗਈ ਹੈ ਜੋ ਦੇਸ਼ ਦੇ ਰਾਜਨੀਤਿਕ, ਪ੍ਰਸ਼ਾਸਨਿਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਬਿਹਤਰੀਨ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਰਵੇਖਣ ਕਰਨ ਲਈ ਜਾਣੀ ਜਾਂਦੀ ਹੈ। ਸਾਲ 2019 ਬੈਚ ਦੇ ਪੰਜਾਬ ਕੈਡਰ ਦੇ ਆਈਪੀਐਸ ਅਧਿਕਾਰੀ ਮਨਿੰਦਰ ਸਿੰਘ ਨੇ ਜਨਵਰੀ 2026 ਵਿੱਚ ਐਸਐਸਪੀ ਰੂਪਨਗਰ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਦਿਆਂ ਉਨ੍ਹ...
ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

Local
ਹੁਸ਼ਿਆਰਪੁਰ, 27 ਅਗਸਤ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਬੂਥਗੜ੍ਹ ਵਿੱਚ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ, ਤਾਂ ਜੋ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ’ਤੇ ਨਾਮ ਰੌਸ਼ਨ ਕਰ ਸਕਣ। ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡ ਗਤੀਵਿਧੀਆਂ ਦਾ ਕੇਂਦਰ ਹੀ ਨਹੀਂ, ਸਗੋਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਸਾਧਨ ਵੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ...
ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

Local
ਫਰੀਦਕੋਟ, 27 ਅਗਸਤ-  ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮੌਕੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ‘ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ’ ਅਤੇ ‘ਖੇਲੋ ਇੰਡੀਆ ਡਾਇਲਾਗ’ ਵਿਸ਼ੇ ਤਹਿਤ ਆਯੋਜਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕੀਤੀ। ਸਰਕਾਰੀ ਬ੍ਰਿਜਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ ਦੇ ਸਹਿਯੋਗ ਨਾਲ ਬ੍ਰਿਜਿੰਦਰਾ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰ ਵਿਦਿਆਰਥੀਆਂ ਨੇ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੈਰਾ ਪਾਵਰਲਿਫਟਿੰਗ ਵਿਸ਼ਵ ਕੱਪ ਵਿੱਚੋਂ ਚਾਂਦੀ ਦਾ ਤਮਗਾ ਜੇਤੂ ਕੁਲਦੀਪ ਸਿੰਘ ਅਤੇ ਮੁੱਕੇਬਾਜ਼ੀ ਵਿੱਚੋਂ ਰਾਸ਼ਟਰੀ ਪੱਧਰ ਦੇ ਤਮਗਾ ਜੇਤੂ ਕੋਮਲਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ

Local
ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਅਗਸਤ :   ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਸਿੰਘੇਵਾਲਾ, ਫਤੂਹੀਵਾਲਾ ਅਤੇ ਮੰਡੀ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣ...
ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

Local
ਸ੍ਰੀ ਮੁਕਤਸਰ ਸਾਹਿਬ, 27 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026” ਸਬੰਧੀ ਪੋਸਟਰ ਅੱਜ ਡਿਪਟੀ ਕਮਿਸ਼ਨਰ, ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਅਤੇ ਖੇਡ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ-2026”  ਦੀ ਸ਼ੁਰੂਆਤ  ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ 05 ਸਤੰਬਰ 2026 ਨੂੰ ਬਠਿੰਡਾ ਵਿਖੇ ਕੀਤੀ ਜਾਵੇਗੀ। ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ, ਜ਼ਿਲ੍ਹਾ ਪੱਧਰੀ ਖੇਡਾਂ ਅਤੇ ਰਾਜ ਪੱਧਰੀ ਖੇਡਾਂ ਵੱਖ-ਵੱਖ ਮਿਤੀਆਂ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵ...
ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ- ਜਸਵੀਰ ਸਿੰਘ ਗੜ੍ਹੀ

ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ- ਜਸਵੀਰ ਸਿੰਘ ਗੜ੍ਹੀ

Local
ਅਹਿਮਦਗੜ੍ਹ/ਮਾਲੇਰਕੋਟਲਾ, 26 ਅਗਸਤ:         ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣ ਦੀ ਲੋੜ ’ਤੇ ਦਿੱਤਾ ਜ਼ੋਰ ਦਿੰਦਿਆ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਪਲਾਨ ਹੋਣ ਤੋਂ ਰੋਕਣ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਆਪਣੀ ਅਹਿਮਦਗੜ੍ਹ ਫੇਰੀ ਦੌਰਾਨ ਵਿਸ਼ੇਸ਼ ਤੌਰ ’ਤੇ ਉੱਘੇ ਉਦਯੋਗਪਤੀ ਜੈ ਗੋਪਾਲ ਗੋਇਲ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਪਰਿਵਾਰਕ ਮਿਲਣੀ ਦੌਰਾਨ ਪੰਜਾਬ, ਪੰਜਾਬੀਅਤ ਅਤੇ ਸਮਾਜਿਕ ਸਰੋਕਾਰਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ  ਗੋਇਲ ਦੇ ਪਰਿਵਾਰ ਵੱਲੋਂ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਅਤੇ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।           ਪੰਜਾਬ ਵਿੱਚ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕ...
ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

Local
ਭਵਾਨੀਗੜ੍ਹ, 26 ਅਗਸਤ- ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਦੇ ਵਸਨੀਕਾਂ ਅਤੇ ਬੱਸ ਸਟੈਂਡ ਵਿਖੇ ਆਉਣ-ਜਾਣ ਵਾਲੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬੱਸ ਸਟੈਂਡ ਵਿਖੇ ਨਵੇਂ ਬਣੇ ਵਾਟਰ ਵਰਕਸ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ’ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਨਵੇਂ ਵਾਟਰ ਵਰਕਸ ਦੇ ਚਾਲੂ ਹੋਣ ਨਾਲ ਬੱਸ ਸਟੈਂਡ ਵਿਖੇ ਆਉਣ ਵਾਲੇ ਯਾਤਰੀਆਂ, ਦੁਕਾਨਦਾਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਸਰਕਾਰ ਦਾ ਮੰਤਵ ਸਿਰਫ਼ ਵਿਕਾਸ ਕਾਰਜਾਂ ਦੇ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨਾ ਹੈ। ...