350ਵੇਂ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਵਿਆਪਕ ਪ੍ਰਬੰਧ – ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 30 ਅਗਸਤ () ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ, ਇਸ ਦੇ ਲਈ ਹੁਣ ਤੋ ਹੀ ਤਿਆਰੀਆਂ ਸੁਰੂ ਕੀਤੀਆ ਗਈਆਂ ਹਨ।
ਇਹ ਜਾਣਕਾਰੀ ਸ.ਹਰਜੋਤ ਸਿੰਘ ਬੈਂਸ ਕੈਬਨਿਟ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਇਸ ਇਲਾਕੇ ਦਾ ਦੌਰਾ ਕਰਨ ਉਪਰੰਤ ਦਿੱਤੀ। ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਐਡਵਾਈਜਰ ਸ੍ਰੀ ਦੀਪਕ ਬਾਲੀ, ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ, ਐਸ.ਐਸ.ਪੀ ਸ੍ਰੀ ਗੁਲਨੀਤ ਖੁਰਾਨਾ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐਸ.ਪੀ ਅਰਵਿੰਦ ਮੀਨਾ ਵੀ ਮੋਜੂਦ ਸਨ। ਸ.ਬੈਂਸ ਨੇ ਇਸ ਮੌਕੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਹੇ ਹਨ, ਜਿੱਥੇ ਦੇਸ਼ ਵਿਦੇਸ਼ ਤੋ ਵੱਡੀ ਗਿਣਤੀ ਸੰਗਤਾਂ ਪਹੁੰਚਣਗੀਆਂ। ਸ਼ਰ...








