ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 28 ਅਗਸਤ: ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੀਅਤ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ 10 ਲੱਖ ਰਾਸ਼ਨ ਕਾਰਡ ਧਾਰਕਾਂ ਦੇ ਨਾਮ ਕੱਟਣਾ ਚਾਹੁੰਦੀ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅੱਜ ਜ਼ਿਲ੍ਹੇ ਦੇ ਸੱਕਾਂਵਾਲੀ ਅਤੇ ਗੁਲਾਬੇਵਾਲਾ ਪਿੰਡਾਂ ਵਿੱਚ ਇਸ ਨਾਦਰਸ਼ਾਹੀ ਫਰਮਾਨ ਦੇ ਵਿਰੁੱਧ ਮੀਟਿੰਗਾਂ ਕਰਨ ਪਹੁੰਚੇ ਹੋਏ ਸਨ।
ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਰਾਸ਼ਨ ਕਾਰਡ ਤੋਂ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹਟਾਉਣਾ ਪੰਜਾਬ ਦੇ ਗਰੀਬਾਂ ਤੇ ਦਲਿਤਾਂ ਲੋਕਾਂ 'ਤੇ ਸਿੱਧਾ ਹਮਲਾ ਹੈ। ਦਰਅਸਲ ਇਹ ਪੰਜਾਬੀਆਂ ਨੂੰ ਪਰੇਸ਼ਾਨ ਕਰਨ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਇੱਕ ਸੋਚੀ-ਸਮਝੀ ਰਣਨੀਤੀ ਹੈ। ਭਾਜਪਾ ਸੂਬੇ ਦੇ ਗਰੀਬ ਲੋਕਾਂ ਤੋਂ ਅਨਾਜ ਖੋਹਣਾ ਚਾਹੁੰਦੀ ਹੈ ਅਤੇ ਲੋਕਾਂ ਨੂੰ ਪੰਜਾਬ ਵਿੱਚ ਪੰਜਾਬ ਸਰਕਾਰ ਵਿਰੁੱਧ ਭੜਕਾਉਣਾ ਚਾਹੁੰਦੀ ਹੈ। ਅਸੀਂ ਅਜਿਹਾ ਕਿਸੇ ਵੀ ਕੀਮਤ '...








