Monday, August 10Malwa News
Shadow

Local

ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ, 

ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ, 

Local
ਕੋਟਕਪੂਰਾ 7 ਜਨਵਰੀ ()- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।  ਮੀਟਿੰਗ ਦੌਰਾਨ ਸਪੀਕਰ ਸ ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਹਨਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮਿੱਠ ਨਾ ਵਰਤੀ ਜਾਵੇ ਅਤੇ ਚੱਲ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਕਿਸੇ ਵੀ ਸਰਕਾਰੀ ਕੰਮ ਸਬੰਧੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਲੋਕ-ਹਿਤ ਨੂੰ ਮੁੱਖ ਰੱਖਦਿਆਂ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ. ਗੁਰਮੀਤ ਸਿੰਘ ਆਰੇਵਾਲਾ, ਤਹਿਸੀਲਦ...
ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ

ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ

Local
ਮਾਲੇਰਕੋਟਲਾ 07 ਜਨਵਰੀ -                     ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕਦਾ ਹੈ, ਇਸ ਦੀ ਜਿਉਂਦੀ ਜਾਂਗਦੀ ਮਿਸਾਲ ਹੈ, ਪਿੰਡ ਸੰਦੋੜ ਦਾ ਅਗਾਂਹਵਧੂ ਕਿਸਾਨ ਤੀਰਥ ਸਿੰਘ ਜੋ ਪਿਛਲੇ ਕਰੀਬ 18 ਸਾਲਾਂ ਤੋਂ ਬਾਗਬਾਨੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਲਗਾਤਾਰ ਸਬਜੀਆਂ ਦੀ ਪਨੀਰੀ (ਨਰਸਰੀ) ਤਿਆਰ ਕਰ ਰਿਹਾ ਹੈ ਅਤੇ ਲਗਭਗ 04 ਏਕੜ ਜ਼ਮੀਨ ਵਿੱਚ ਪਿਆਜ,ਮਿਰਚ,ਸ਼ਿਮਲਾ ਮਿਰਚ ਅਤੇ ਫੁੱਲ ਗੋਭੀ ਦੀ ਪਨੀਰੀ ਲਗਾ ਕੇ ਚੰਗੀ ਆਮਦਨ ਹਾਸਲ ਕਰ ਰਿਹਾ ਹੈ। ਜਿਕਰਯੋਗ ਹੈ ਕਿ ਅਗਾਂਹਵਧੂ ਕਿਸਾਨ ਨੂੰ ਪੰਜਾਬ ਸਰਕਾਰ ਵੱਲ਼ੋਂ ਮੁੱਖ ਮੰਤਰੀ ਅਵਾਰਡ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮੌਕੇ ਸਨਮਾਨ ਚਿੰਨ੍ਹ ਅਤੇ ਪੂਸਾ ਖੋਜ ਸੰਸਥਾ ਨਵੀਂ ਦਿੱਲੀ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ।                     ਤੀਰਥ ਸਿੰਘ ਨੇ ਦੱਸਿਆ ਕਿ ਜਿੱਥੇ ਰਵਾਇਤੀ ਫਸਲਾਂ ਦੀ ਉਪਜਾਊ ਲਾਗਤ ਵਧਦੀ ਜਾ ਰਹੀ ਹੈ ਉੱਥੇ ਹੀ ਮ...
ਯੂਥ ਅਗੇਸਟ ਡਰੱਗ ਮੁਹਿੰਮ ਤਹਿਤ ਸ਼ਾਨਦਾਰ ਸੇਵਾਵਾਂ ਲਈ ਅੰਕੁਸ਼ ਸੂਦ ਸਨਮਾਨਿਤ

ਯੂਥ ਅਗੇਸਟ ਡਰੱਗ ਮੁਹਿੰਮ ਤਹਿਤ ਸ਼ਾਨਦਾਰ ਸੇਵਾਵਾਂ ਲਈ ਅੰਕੁਸ਼ ਸੂਦ ਸਨਮਾਨਿਤ

Local
ਮੋਗਾ : ਯੂਥ ਅਗੇਸਟ ਡਰੱਗ ਮੁਹਿੰਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਲਈ ਨਿਭਾਈਆਂ ਗਈਆਂ ਵਧੀਆ ਸੇਵਾਵਾਂ ਦੇ ਬਦਲੇ ਡਿਪਟੀ ਮੈਡੀਕਲ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਸ੍ਰੀ ਅੰਕੁਸ਼ ਸੂਦ ਨੂੰ ਪੰਜਾਬ ਰਾਜ ਕ਼ਾਨੂਨੀ ਸੇਵਾਵਾਂ ਅਥੌਰਟੀ ਵੱਲੋਂ ਜਿਲਾ ਜੁਡੀਸ਼ਲ ਦੁਆਰਾ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਦੌਰਾਨ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਰਹੇ। ਉਨ੍ਹਾਂ ਨੇ ਸ੍ਰੀ ਅੰਕੁਸ਼ ਸੂਦ ਵੱਲੋਂ ਮੁਹਿੰਮ ਦੌਰਾਨ ਕੀਤੇ ਗਏ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਰਮਚਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।ਮਾਣਯੋਗ ਜੱਜ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਹਤ ਵਿਭਾਗ ਅਤੇ ਕ਼ਾਨੂਨੀ ਸੇਵਾਵਾਂ ਅਥੌਰਟੀ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ ਅਤੇ ਇਮਾਨਦਾਰ ਤੇ ਸਮਰਪਿਤ ਕਰਮਚਾਰੀਆਂ ਦਾ ਸਨਮਾਨ ਹੋਰਾਂ ਲਈ ਵੀ ਉਤਸ਼ਾਹ ਦਾ ਕਾਰਨ ਬਣਦਾ ਹੈ।ਅੰਤ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ...
ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ

Local
ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਸਮੂਹ ਵਿਭਾਗਾਂ/ਸਕੂਲ ਮੁੱਖੀਆਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਕਰਨ ਸਬੰਧੀ ਅੱਜ ਇੱਕ ਵਿਸ਼ੇਸ਼  ਮੀਟਿੰਗ  ਐਸ.ਡੀ.ਐਮ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਸਕੂਲ ਮੁੱਖੀ ਇਸ ਮੀਟਿੰਗ  ਵਿੱਚ  ਸ਼ਾਮਿਲ ਹੋਏ।      ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ  ਦੀ ਅਗਵਾਈ ਹੇਠ ਹੋਈ ਇਸ ਮੀਟਿੰਗ  ਵਿਚ  ਗਣਤੰਤਰ ਦਿਵਸ ਸਮਾਰੋਹ ਦੇ ਕੀਤੇ ਗਏ ਪ੍ਰਬੰਧਾ ਬਾਰੇ ਡਿਊਟੀਆਂ ਲਗਾਈਆ ਗਈਆ। ਇਸ ਮੌਕੇ ਜਾਣਕਾਰੀ ਦਿੰਦਿਆ ਐਸ.ਡੀ.ਐਮ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।...
ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਂਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾਂ ਦੀ ਕੀਤੀ ਚੈਕਿੰਗ

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਂਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾਂ ਦੀ ਕੀਤੀ ਚੈਕਿੰਗ

Local
ਜਲਾਲਾਬਾਦ 6 ਜਨਵਰੀ- ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਸ਼੍ਰੀ ਮੁਕਤਸਰ ਸਾਹਿਬ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾ ਵਿੱਚ ਚਾਇਨਾਂ ਡੌਰ ਅਤੇ ਸਿੰਗਲ ਯੂਲ ਪਲਾਸਟਿਕ ਦੀ ਚੈਕਿੰਗ ਕੀਤੀ ਗਈ ਅਤੇ ਚਲਾਨ ਕੀਤੇ ਗਏ ।ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐਸ.ਡੀ.ਓ. ਅਤੇ ਕਾਰਜ ਸਾਧਕ ਅਫਸਰ, ਨਗਰ ਕੌਂਸਲ ਜਲਾਲਾਬਾਦ ਸ੍ਰੀ ਬਲਵਿੰਦਰ ਸਿੰਘ ਵੱਲੋਂ ਸ਼ਹਿਰ ਅੰਦਰ ਚਾਈਨਾਂ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਚਾਈਨਾਂ ਡੌਰ ਨਾ ਵਰਤਨ ਸਬੰਧੀ ਸਖਤ ਹਦਾਇਤ ਕੀਤੀ । ਪ੍ਰੋਗਰਾਮ ਕੁਆਰਡੀਨੇਟਰ ਸ਼੍ਰੀ ਅਮਨਦੀਪ ਨੇ ਸ਼ਹਿਰ ਵਾਸੀਆਂ ਨੂੰ ਚਾਇਨਾਂ ਡੌਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਚਾਈਨਾਂ ਡੋਰ ਜਾਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਦਾ ਪਾਇਆਂ ਗਿਆ ਤਾਂ ਉਸ ਦੇ ਖਿਲਾਫ ਸਰਕਾਰ ਦੇ ਰੂਲਾ ਅਤੇ ਹਦਾਇਤਾਂ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ ।ਉਨ੍ਹਾਂ ਕਿਹਾ ਕਿ ਚਾਈਨਾਂ ਡੋਰ ਮਨੁਖ, ਪੰਛੀਆਂ ਲਈ ਕਾਫੀ ਘਾਤਕ ਹੈ ਤੇ ਅਨੇਕਾ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ, ਇਸੇ ਤਹਿਤ ਇਸਦੀ ਵਿਕਰੀ ਅਤੇ ਵਰਤੋਂ ਕ...
ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ

Local
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ- ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤ ਕਰਨ ਲਈ ਅੰਤਰਰਾਸ਼ਟਰੀ ਤਜਰਬੇ ਅਤੇ ਅਧੁਨਿਕ ਤਕਨੀਕ ਦੀ ਅਹਿਮ ਭੂਮਿਕਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਬੀਤੇ ਦਿਨੀਂ ਪਿੰਡ ਦਿਉਣ ਦੇ ਜੰਮ ਪਲ ਅਤੇ ਹਾਲ ਵਿੱਚ ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ ਨਾਲ ਹੋਈ ਵਿਸਥਾਰਪੂਰਕ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਦੋਵਾਂ ਨੇ ਪੰਜਾਬ ਅਤੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚਕਾਰ ਖੇਤੀਬਾੜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਖੇਤੀਬਾੜੀ ਨੂੰ ਵਪਾਰਕ ਅਤੇ ਨਫ਼ੇਯੋਗ ਬਣਾਉਣ, ਕਿਸਾਨੀ ਆਮਦਨ ਵਧਾਉਣ ਲਈ ਨਵੇਂ ਮਾਡਲ ਅਪਣਾਉਣ ਅਤੇ ਵਿਭਿੰਨਤਾ ‘ਤੇ ਖ਼ਾਸ ਧਿਆਨ ਕੇਂਦਰਿਤ ਕੀਤਾ ਗਿਆ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਫਸਲੀ ਵਿਭਿੰਨਤਾ, ਉੱਚ ਮੁੱਲ ਵਾਲੀ...
 ਪ੍ਰੋਜੈਕਟ ਜੀਵਨਜੋਤ-02 ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ ਜਾਰੀ

 ਪ੍ਰੋਜੈਕਟ ਜੀਵਨਜੋਤ-02 ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ ਜਾਰੀ

Local
ਫਰੀਦਕੋਟ 6 ਜਨਵਰੀ () ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸ ਅਮਨਦੀਪ ਸਿੰਘ ਸੋਢੀ ਅਤੇ ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਵੱਲੋਂ ਭੀਖ ਮੰਗਦੇ ਬੱਚਿਆਂ/ ਰੈਗ ਪਿਕਿੰਗ ਕਰਦੇ ਬੱਚਿਆਂ ਨੂੰ ਰੈਸਕਿਊ ਕਰਨ ਲਈ ਫਰੀਦਕੋਟ ਵਿਖੇ ਵੱਖ -ਵੱਖ ਥਾਵਾਂ ਜਿਵੇਂ ਚਹਿਲ ਫਾਟਕ, ਨੇੜੇ  ਬ੍ਰਿਜਿੰਦਰਾ ਕਾਲਜ, ਬੱਸ ਸਟੈਡ, ਸਰਕੂਲਰ ਰੋਡ, ਮੇਨ ਬਜਾਰ, ਟਿੱਲਾ ਬਾਬਾ ਫਰੀਦ ਜੀ, ਫਿਰੋਜਪੁਰ ਰੋਡ, ਗਿਆਨੀ ਜੈਲ ਸਿੰਘ ਮਾਰਕੀਟ, ਨੇੜੇ ਮੈਡੀਕਲ ਕਾਲਜ ਰੈਸਟ ਹਾਊਸ ਆਦਿ ਥਾਵਾਂ ਤੇ ਚੈਕਿੰਗ ਕੀਤੀ ਗਈ ਅਤੇ 02 ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ, ਫਰੀਦਕੋਟ ਦੇ ਸਨਮੁੱਖ ਪੇਸ਼ ਕੀਤਾ ਗਿਆ। ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਵੱਲੋਂ ਭਵਿੱਖ ਵਿੱਚ ਵੀ ਇਹ ਚੈਕਿੰਗਾਂ ਜਾਰੀ ਰਹਿਣਗੀਆ ਦਾ ਸੁਨੇਹਾ ਦਿੰਦਿਆਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਮੰਗਵਾਉਣਾ ਕਾਨੂੰਨੀ ਜੁਰਮ ਹੈ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ...
ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ

ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 5 ਜਨਵਰੀ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ ਅਤੇ ਇਸਦੀ ਸ਼ੁਰੂਆਤ 15 ਜਨਵਰੀ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਮੂਲੀਅਤ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਮੂਲੀਅਤ

Local
ਫਾਜ਼ਿਲਕਾ 5 ਜਨਵਰੀ 2026- ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨਤਮਸਤਕ ਹੋਏ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਵਚਨਾਂ, ਉਪਦੇਸ਼ਾਂ, ਗੁਰਬਾਣੀ ਅਤੇ ਸਿਖਿਆ ਨੂੰ ਹਰ ਕਿਸੇ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਜਰੂਰਤ ਹੈ ਤੇ ਅਨੇਕਾ ਸੰਗਤਾਂ ਉਨ੍ਹਾਂ ਦੇ ਦੱਸੇ ਰਾਹਾਂ *ਤੇ ਚੱਲ ਕੇ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦੇ ਰਹੀਆਂ ਹਨ।ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਸਮਾਗਮਾਂ ਵਿਚ ਸ਼ਮੂਲ...
ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

Local
ਤਰਨ ਤਾਰਨ, 05 ਜਨਵਰੀ (        ) - ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਾੜੇ ਰੁਝਾਨ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਇਸ ਸਬੰਧੀ ਵਿਸ਼ੇਸ਼ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ ਸਖਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ...