ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਚੇਅਰਮੈਨ ਰਮਨ ਬਹਿਲ ਦੇ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਦੌਰਾ
ਗੁਰਦਾਸਪੁਰ, 16 ਅਗਸਤ ( ) - ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।
ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਜੇਲ ਰੋਡ ਅਤੇ ਬਟਾਲਾ ਰੋਡ ਵਿਖੇ ਪੁੱਡਾ ਦੀਆਂ ਕਲੋਨੀਆਂ ਦਾ ਦੌਰਾ ਕਰਕੇ ਓਥੇ ਮਿਲ ਰਹੀਆਂ ਸਹੂਲਤਾਂ ਦਾ ਨਿਰੀਖਣ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪੁੱਡਾ ਅੰਮ੍ਰਿਤਸਰ ਦੇ ਚੀਫ ਐਡਮਿਨਿਸਟਰੇਟਰ ਨਿਤੀਸ਼ ਜੈਨ ਆਈ.ਏ.ਐੱਸ. ਅਤੇ ਹੋਰ ਉੱਚ ਅਧਿਕਾਰੀਆਂ ਵੀ ਮੌਜੂਦ ਸਨ।
ਗੁਰਦਾਸਪੁਰ ਦੀ ਬਟਾਲਾ ਰੋਡ ਸਥਿਤ ਅਰਬਨ ਸਟੇਟ ਕਲੋਨੀ ਜੋ 155 ਏਕੜ ਵਿੱਚ ਫੈਲੀ ਹੋਈ ਹੈ, ਵਿੱਚ ਸੜਕਾਂ ਦੀ ਹਾਲਤ ਅਤੇ ਬਿਜਲੀ ਸਪਲਾਈ ਸਬੰਧੀ ਕਲੋਨੀ ਵਾਸੀਆਂ ਵੱਲੋ...








