Monday, August 10Malwa News
Shadow

Local

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

Local
ਪੱਟੀ/ਤਰਨ ਤਾਰਨ, 27 ਦਸੰਬਰ (            ) - ਪੰਜਾਬ ਜੇਲ੍ਹ ਵਿਭਾਗ ਨੇ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ ’ਤੇ ਰਿਹਾ ਹੈ। ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ...
ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

Local
ਫ਼ਰੀਦਕੋਟ/ਕੋਟਕਪੂਰਾ/ਜੈਤੋ 26 ਦਸੰਬਰ,2025- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਲਗਾਈ ਗਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਬਾਰੇ ਬੋਲਦਿਆ ਕਿਹਾ ਕਿ ਚਾਈਨਾ ਡੋਰ ਦੇ ਬਹੁਤ ਬੁਰੇ ਪ੍ਰਭਾਵ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ।ਇਸ ਮੌਕੇ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕੀ ਚਾਈਨਾ ਡੋਰ ਬੱਚਿਆਂ ਨੂੰ ਖਰੀਦ ਕੇ ਨਾ ਲੈ ਕੇ ਦਿੱਤੀ ਜਾਵੇ ਅਤੇ  ਨੌਜਵਾਨ ਬੱਚਿਆਂ ਨੂੰ ਵੀ ਕਿਹਾ ਕਿ ਚਾਈਨਾ ਡੋਰ ਦੀ ਵਰਤੋ ਨਾ ਕਰਨ। ਉਨ੍ਹਾਂ ਨੇ ਦੁਕਾਨਦਾਰ ਨੂੰ ਵੀ ਅਪੀਲ ਕੀਤੀ ਕਿ ਚਾਈਨਾ ਡੋਰ ਸਟੋਰ ਕਰਕੇ ਨਾ ਰੱਖਣ ਅਤੇ ਜੇਕਰ ਕੋਈ ਆਸ ਪਾਸ ਚਾਈਨਾ ਡੋਰ ਦੀ ਵਿਕਰੀ ਕਰਦਾ ਹੈ ਤਾਂ ਉਨ੍ਹਾਂ ਬਾਰੇ ਮੇਰੇ ਧਿਆਨ ਵਿਚ ਲਿਆਂਦਾ ਜਾਵੇ, ਦੱਸਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਸਖਤ ਹਦਾਇਤ ਕੀ...
16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

Local
ਫ਼ਿਰੋਜ਼ਪੁਰ, 26 ਦਸੰਬਰ 2025 ( )-         ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ 16 ਅਤੇ 17 ਜਨਵਰੀ 2026 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੂਦ ਬੰਬਾਰ ਨੇ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾ।          ਉਨ੍ਹਾਂ ਦੱਸਿਆ ਕਿ  ਬਸੰਤ ਮੇਲਾ 2026 ਲਈ ਪਤੰਗਬਾਜ਼ੀ ਦੇ ਮੁਕਾਬਲਿਆਂ ਲਈ 29 ਦਸੰਬਰ 2025 ਤੋਂ 06 ਜਨਵਰੀ 2026 ਤੱਕ ਰਜਿਸਟਰੇਸ਼ਨ ਕੀਤੀ ਜਾ ਸਕੇਗੀ ਅਤੇ 08 ਜਨਵਰੀ 2026 ਤੋਂ ਪਤੰਗਬਾਜੀ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ। ਮੁਕਾਬਲਿਆਂ ਦੀ ਰਜਿਸਟਰੇਸ਼ਨ ਲਈ ਜਲਦੀ ਹੀ ਆਨਲਾਈਨ ਲਿੰਕ ਅਤੇ ਵੈੱਭਸਾਈਟ ਸ਼ੇਅਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਇਨਾਮ ਵ...
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਜ਼ੋਨ ਦਾ ਰਾਜ ਪੱਧਰੀ ਪੁਰਸਕਾਰ ਨਾਲ ਹੋਇਆ ਸਨਮਾਨਿਤ

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਜ਼ੋਨ ਦਾ ਰਾਜ ਪੱਧਰੀ ਪੁਰਸਕਾਰ ਨਾਲ ਹੋਇਆ ਸਨਮਾਨਿਤ

Local
ਰੂਪਨਗਰ, 26 ਦਸੰਬਰ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਵਿੱਚ ਨਵੀਂ ਤਕਨੀਕਾਂ ਦੇ ਪ੍ਰਸਾਰ ਲਈ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੂੰ ਇਸ ਸਾਲ 2025 ਦੇ ਪੰਜਾਬ ਦੇ ਸਰਵਸ਼੍ਰੇਸ਼ਠ ਕੇ.ਵੀ.ਕੇ. ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਦਾ ਐਗਰੀਕਲਚਰਲ ਸਾਇੰਸਿਜ਼ ਐਂਡ ਤਕਨਾਲੋਜੀ ਜੰਮੂ ਵਿੱਚ 22 ਤੋਂ 24 ਦਸੰਬਰ 2025 ਤੱਕ ਹੋਈ ਸਾਲਾਨਾ ਜ਼ੋਨਲ ਵਰਕਸ਼ਾਪ ਦੌਰਾਨ ਪ੍ਰਦਾਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ੋਨ-1 ਦੇ 72 ਕੇ.ਵੀ.ਕੇਜ਼ ਅਤੇ ਵੱਖ-ਵੱਖ ਯੂਨੀਵਰਸਿਟੀਆਂ ਦੇ 8 ਡਾਇਰੈਕਟੋਰੇਟਸ ਨੇ ਭਾਗ ਲਿਆ। ਜ਼ਿਕਰਯੋਗ ਕਿ ਪੰਜਾਬ ਵਿੱਚ ਕੇ.ਵੀ.ਕੇ. ਰੋਪੜ ਸਮੇਤ ਕੁੱਲ 22 ਕੇ.ਵੀ.ਕੇਜ਼ ਹਨ ਜਿਨ੍ਹਾਂ ਵਿੱਚੋਂ 18 ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਦੇ ਡਾਇਰੈਕਟੋਰੇਟ ਆਫ਼ ਐਕਸਟੈਂਸ਼ਨ ਐਜੂਕੇਸ਼ਨ ਦੇ ਪ੍ਰਸ਼ਾਸਨਿਕ ਪ੍ਰਬੰਧਨ ਅਧੀਨ ਕੰਮ ਕਰ ਰਹੇ ਹਨ। ਕੇ.ਵੀ.ਕੇ. ਰੋਪੜ ...
ਐਂਟੀ ਡਰੱਗ ਕੈਂਪੇਨ ਤਹਿਤ ਜ਼ਿਲੇ ਦੇ ਵੱਖ- ਵੱਖ ਆਂਗਣਵਾੜੀ ਸੈਂਟਰਾਂ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਗਰੂਕਤ

ਐਂਟੀ ਡਰੱਗ ਕੈਂਪੇਨ ਤਹਿਤ ਜ਼ਿਲੇ ਦੇ ਵੱਖ- ਵੱਖ ਆਂਗਣਵਾੜੀ ਸੈਂਟਰਾਂ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਗਰੂਕਤ

Local
ਮਾਲੇਰਕੋਟਲਾ, 25 ਦਸੰਬਰ -              ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ ਡਰੱਗ ਕੈਂਪੇਨ ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਅਭਿਆਨ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਅਤੇ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਭਿਆਨਕ ਨੁਕਸਾਨਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ।              ਸੁਪਰਵਾਈਜ਼ਰਾਂ ਵੱਲੋਂ ਦੱਸਿਆ ਗਿਆ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਉਂਦਾ ਹੈ। ਆਂਗਣਵਾੜੀ ਵਰਕਰਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਪਰਿਵਾਰ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਜਾਗਰੂਕਤਾ ਕੈਂਪੇਨ ਦੌਰਾਨ ਪੋਸਟਰਾਂ, ਨਾਰਿਆਂ ਅਤੇ ਸਾਧਾਰਨ ਭਾਸ਼ਾ ਵਿੱਚ ਦਿੱਤੇ ਗਏ ਸੰਦੇਸ਼ਾਂ ਰਾਹੀਂ ਨਸ਼ਾ ਮੁਕਤ ਜੀਵਨ ਅਪਣ...
ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ

ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ

Local
ਬਠਿੰਡਾ, 25 ਦਸੰਬਰ : ਬਠਿੰਡਾ ਨੂੰ ਸਮੱਸਿਆ ਮੁਕਤ, ਨਸ਼ਾ ਮੁਕਤ, ਆਦਰਸ਼ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਪਰਸਰਾਮ ਨਗਰ ਦੇ ਵਸਨੀਕਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਿਆਂ ਆਲਮ ਬਸਤੀ ਡਿਸਪੋਜ਼ਲ ਨੇੜੇ ਇੱਕ ਨਵੇਂ ਪਾਵਰ ਫੀਡਰ ਦਾ ਰਸਮੀ ਉਦਘਾਟਨ ਕੀਤਾ।  ਇਸ ਮੌਕੇ ਕੌਂਸਲਰ ਮੈਡਮ ਰਾਜ ਰਾਣੀ ਅਤੇ ਸ੍ਰੀ ਸਾਧੂ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਐਕਸੀਅਨ ਪਾਵਰ ਕਾਰਪੋਰੇਸ਼ਨ ਸ਼੍ਰੀ ਸੰਦੀਪ ਗਰਗ, ਕੌਂਸਲਰ ਸ੍ਰੀ ਰਤਨ ਰਾਹੀ, ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਸ੍ਰੀ ਸੋਨੀ ਪ੍ਰਧਾਨ, ਸ੍ਰੀ ਪੰਕਜ ਸ਼ਰਮਾ, ਸ੍ਰੀ ਅਮਨਦੀਪ ਡੀਸੀ, ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਭਗ 80 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਪਾਵਰ ਫੀਡਰ ਦੇ ਚਾਲੂ ਹੋਣ ਨਾਲ ਪਰਸਰਾਮ ਨਗਰ ਖੇਤਰ ਦੇ ਵਸਨੀਕਾਂ ਨੂੰ ਬਿਜਲੀ ਦੇ ਵਾਰ...
ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ

ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ

Local
ਹੁਸ਼ਿਆਰਪੁਰ, 25 ਦਸੰਬਰ :-        ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਨਰੇਗਾ ਯੋਜਨਾ ਦਾ ਨਾਮ ਬਦਲਣਾ ਮਹਿਜ਼ ਇਕ ਬਹਾਨਾ ਹੈ; ਅਸਲ ਇਰਾਦਾ ਇਸ ਦੇ ਅੰਦਰ ਬਦਲਾਅ ਕਰਨਾ ਹੈ ਜੋ ਗ਼ਰੀਬਾਂ ਅਤੇ ਮਜ਼ਦੂਰ ਵਰਗ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਮਨਰੇਗਾ ਲਈ 90 ਪ੍ਰਤੀਸ਼ਤ ਫੰਡਿੰਗ ਦਿੰਦਾ ਸੀ, ਜਿਸ ਨੂੰ ਹੁਣ ਘਟਾ ਕੇ 60:40 ਕਰ ਦਿੱਤਾ ਗਿਆ ਹੈ। ਇਸ ਦੌਰਾਨ ਰਾਜਾਂ ਦੇ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਵੀ ਰੋਕੇ ਜਾ ਰਹੇ ਹਨ, ਜੋ ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਇਹ ਵੀ ਤੈਅ ਕਰੇਗੀ ਕਿ ਪਿੰਡਾਂ ਵਿੱਚ ਕਿਹੜੇ ਕੰਮ ਹੋਣਗੇ ਅਤੇ ਕਿਹੜੇ ਨਹੀਂ। ਪਾਈਪਲਾਈਨਾਂ, ਬਾਜ਼ਾਰਾਂ, ਨਿਰਮਾਣ ਕਾਰਜਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ 'ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪਿੰਡਾਂ ਦੇ ਤਲਾਬਾਂ ਦੀ ਸਫ਼ਾਈ ਪੰਜ ਸਾਲਾਂ ਵਿੱਚ ਸਿਰਫ ਇਕ ਵਾਰ ਦੀ ਸ਼ਰਤ ਕੀਤੀ ਜਾਵੇਗੀ, ਇਹ ਪੁੱਛਿਆ ਜਾਣਾ ਚਾਹੀਦਾ ਹੈ ਕਿ 125 ਦਿਨਾਂ ਦਾ ਰੁਜ਼ਗਾਰ ਕਿਵੇਂ ਦਿੱਤਾ ਜਾਵੇਗਾ। ਇਹ ਗ਼ਰੀਬਾਂ ਦੇ ਮੂੰਹੋਂ ਰੋਟੀ ਖੋਹਣ ਵਾਂਗ ਹੈ,...
ਪਿਆਰ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਕ੍ਰਿਸਮਸ ਦਾ ਤਿਉਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

ਪਿਆਰ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਕ੍ਰਿਸਮਸ ਦਾ ਤਿਉਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

Local
ਹੁਸ਼ਿਆਰਪੁਰ, 25 ਦਸੰਬਰ:- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕ੍ਰਿਸਮਸ ਦੇ ਸ਼ੁਭ ਮੌਕੇ 'ਤੇ ਸਾਰੇ ਹੁਸ਼ਿਆਰਪੁਰ ਵਾਸੀਆਂ, ਖਾਸ ਕਰਕੇ ਈਸਾਈ ਭਾਈਚਾਰੇ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਹ ਮੋਨਾ ਮੈਮੋਰੀਅਲ ਚਰਚ ਵਿਖੇ ਆਯੋਜਿਤ ਇਕ ਵਿਸ਼ੇਸ਼ ਪ੍ਰਾਰਥਨਾ ਸਭਾ (ਸਮਾਗਮ) ਵਿਚ ਸ਼ਾਮਲ ਹੋਏ ਅਤੇ ਪ੍ਰਭੂ ਯਿਸੂ ਮਸੀਹ ਦੇ ਸੁਨੇਹਿਆਂ ਨੂੰ ਯਾਦ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਪਿਆਰ, ਕੁਰਬਾਨੀ, ਦਇਆ ਅਤੇ ਸੇਵਾ ਦਾ ਪ੍ਰਤੀਕ ਹੈ। ਪ੍ਰਭੂ ਯਿਸੂ ਮਸੀਹ ਨੇ ਮਨੁੱਖਤਾ ਨੂੰ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਧਾਰਮਿਕ ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਉਦਾਹਰਨ ਰਹੀ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਇਕੱਠੇ ਹੋ ਕੇ ਤਿਉਹਾਰ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ, ਸਤਿਕਾਰ ਅਤੇ ਵਿ...
ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਚੰਗੇ ਕੰਮ ਕਰਨ ਲਈ ਕੀਤਾ ਪ੍ਰੇਰਿਤ

ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਚੰਗੇ ਕੰਮ ਕਰਨ ਲਈ ਕੀਤਾ ਪ੍ਰੇਰਿਤ

Local
ਹੁਸ਼ਿਆਰਪੁਰ, 24 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।    ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਅਤੇ ਹੋਰਨਾਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਸਕੂਲਾਂ, ਜਿਵੇਂ ਕਿ ਗ੍ਰਾਮ ਪੰਚਾਇਤ ਢੋਲਣਵਾਲ, ਗ੍ਰਾਮ ਪੰਚਾਇਤ ਦੌਲੋਵਾਲ, ਗ੍ਰਾਮ ਪੰਚਾਇਤ ਅਜੜਾਮ, ਗ੍ਰਾਮ ਪੰਚਾਇਤ ਵਿਸ਼ੋ ਚੱਕ ਦਸੂਹਾ, ਗ੍ਰਾਮ ਪੰਚਾਇਤ ਬਿਹਰਾ ਗੜ੍ਹਸ਼ੰਕਰ, ਗ੍ਰਾਮ ਪੰਚਾਇਤ ਚੱਕ ਸਿੰਘਾਂ ਗੜ੍ਹਸ਼ੰਕਰ, ਗ੍ਰਾਮ ਪੰਚਾਇਤ ਬਾਰੀ ਤਲਵਾਰਾ, ਗ੍ਰਾਮ ਪੰਚਾਇਤ ਸੂਸਾ ਬਲਾਕ ਹੁਸ਼ਿਆਰਪੁਰ, ਗ੍ਰਾਮ ਪੰਚਾਇਤ ਕਕੋਆ ਦਸੂਹਾ, ਗ੍ਰਾਮ ਪੰਚਾਇਤ ਨੂਰਪੁਰ ਜੱਟਾਂ, ਹੁਸ਼ਿਆਰਪੁਰ ਅਤੇ ਵਰਧਮਾਨ ਮਿਲ ਫਗਵਾੜਾ ਰੋਡ ਹੁਸ਼ਿਆਰਪੁਰ ਪ੍ਰੈਸ਼...
ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤਿਆਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤਿਆਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Local
ਸੰਗਰੂਰ, 24 ਦਸੰਬਰ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ “ਕਣਕ ਤੋਂ ਵੱਧ ਝਾੜ ਲੈਣ ਲਈ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” 'ਤੇ ਕੇਂਦ੍ਰਿਤ ਇੱਕ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ 30 ਤੋਂ ਵੱਧ ਕਿਸਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ ਡੰਡਾ ਦੇ ਪ੍ਰਬੰਧਨ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ। ਪਹਿਲੇ ਪਾਣੀ ਤੋਂ ਬਾਅਦ ਸਿਫਾਰਸ਼ ਵੱਖ-ਵੱਖ ਨਦੀਨਨਾਸ਼ਕਾਂ ਜਿਵੇਂ ਕਿ ਆਈਸੋਪ੍ਰੋਟਿਊਰੋਨ 75 ਡਬਲਯੂਪੀ, ਟੋਪਿਕ, ਐਕਸੀਅਲ 5 ਈਸੀ (ਪਿਨੋਕਸੈਡੇਨ) ਅਤੇ ਲੋੜੀਂਦੀ ਮਾਤਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਣਕ ਵਿੱਚ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਮਿੱਟੀ ਪਰਖ ਦੇ ਨਤੀਜਿਆਂ ਦੇ ਆਧਾਰ 'ਤੇ ਪਹਿਲੀ ਸਿੰਚਾਈ ਤੋਂ ਬਾਅਦ ਲੋੜੀਂਦੀ ਯੂਰੀਆ ਦੀਆਂ ਸਿਫ਼ਾਰਸ਼ ਕੀਤੀ ਮਾਤਰਾ '...