ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025:
ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਦੋਨਾ ਮੱਤੜ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ ਤੇ ਬੰਨਾ ਦੀ ਮਜ਼ਬੂਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸ.ਡੀ.ਐਮ. ਗੁਰੂਹਰਸਹਾਏ ਊਦੇਦੀਪ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਦਰਿਆ ਵਿੱਚ ਬੇੜੀ ਰਾਹੀਂ ਸਫਰ ਕਰਨ ਦੌਰਾਨ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤਣ। ਪਿੰਡ ਵਾਸੀਆਂ ਦੀ ਬੰਨਾਂ ਨੂੰ ਮਜ਼ਬੂਤ ਅਤੇ ਉੱਚੇ ਕਰਨ ਦੀ ਮੰਗ ਤੇ ਇੱਕ ਛੋਟੀ ਬੇੜੀ ਦੇਣ ਦੀ ਮੰਗ ਤੇ ਡਿਪਟੀ ਕਮਿਸ਼ਨਰ ਨੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਯੋਗ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਇਸ ਕੰਮ ਲਈ ਉ...








