ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਮੋਹਿੰਦਰ ਭਗਤ
ਸੰਗਰੂਰ, 22 ਦਸੰਬਰ (000) - ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਹੈ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧ ਹੈ। ਉਹ ਅੱਜ ਆਨਰੇਰੀ ਕੈਪਟਨ ਕਰਮ ਸਿੰਘ ਸੈਨਿਕ ਰੈਸਟ ਹਾਊਸ, ਸੰਗਰੂਰ ਦਾ ਨਵੀਨੀਕਰਨ ਕਰਨ ਉਪਰੰਤ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ।
ਇਸ ਮੌਕੇ ਸ੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਸੰਗਰੂਰ, ਕਰਨਲ ਜਰਨੈਲ ਸਿੰਘ (ਰਿਟਾ.) ਓ.ਐੱਸ.ਡੀ. ਮੁੱਖ ਦਫਤਰ, ਐੱਸ ਡੀ ਐੱਮ ਸ੍ਰ ਚਰਨਜੋਤ ਸਿੰਘ ਵਾਲੀਆ, ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੰਗਰੂਰ, ਨਗਰ ਕੌਂਸਲ ਪ੍ਰਧਾਨ ਸ੍ਰ ਭੁਪਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸ਼ਿਆਮ ਸਿੰਗਲਾ ਮੌਜੂਦ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸ...








