Sunday, May 10Malwa News
Shadow

Local

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ-ਪੂਨਮਦੀਪ ਕੌਰ

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ-ਪੂਨਮਦੀਪ ਕੌਰ

Local
ਫ਼ਰੀਦਕੋਟ 02 ਅਕਤੂਬਰ- ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ ਅਤੇ ਕਿਸਾਨ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਮੰਡੀਆਂ ਵਿਚ ਵੇਚਣ ਦੌਰਾਨ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 4179 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ  3773 ਮੀਟਰਕ ਟਨ ਝੋਨਾ ਖਰੀਦਿਆਂ ਜਾ ਚੁੱਕਾ ਹੈ । ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 1971.25 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 874.50 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 483.75 ਮੀਟਰਕ ਟਨ ਝੋਨਾ ਪਨਸਪ, 245 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 198 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪ...
ਸਵੱਛਤਾ ਹੀ ਸੇਵਾ ਮੁਹਿੰਮ 2025 ਦਾ ਸਮਾਪਤੀ ਸਮਾਰੋਹ ਮਨਾਇਆ ਗਿਆ 

ਸਵੱਛਤਾ ਹੀ ਸੇਵਾ ਮੁਹਿੰਮ 2025 ਦਾ ਸਮਾਪਤੀ ਸਮਾਰੋਹ ਮਨਾਇਆ ਗਿਆ 

Local
ਫਾਜ਼ਿਲਕਾ 2 ਅਕਤੂਬਰ 2025...  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਸਾਧਕ ਅਫਸਰ ਸ਼੍ਰੀ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ 17 ਸਤੰਬਰ 2025 ਤੋਂ 2 ਅਕਤੂਬਰ 2025 ਤੱਕ ਦੀ ਚੱਲ ਰਹੀ ਸਵੱਛਤਾ ਹੀ ਸੇਵਾ (ਸਵੱਛ ਉਤਸਵ) ਲੜੀ ਦਾ ਸਮਾਪਤੀ ਸਮਾਰੋਹ ਪ੍ਰੋਗਰਾਮ ਇੰਚਾਰਜ ਸ਼੍ਰੀ ਅਮਨਦੀਪ ਦੇ ਸਹਿਯੋਗ ਨਾਲ ਕੀਤਾ ਗਿਆ!  ਇਸ ਦੌਰਾਨ ਨਗਰ ਕੌਂਸਲ ਜਲਾਲਾਬਾਦ ਦੇ ਮੀਟਿੰਗ ਹਾਲ ਵਿਖੇ ਨਗਰ ਕੌਂਸਲ ਜਲਾਲਾਬਾਦ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਜਲਾਲਾਬਾਦ ਵੱਲੋਂ ਸਰਕਾਰੀ ਹਸਪਤਾਲ ਜਲਾਲਾਬਾਦ ਦੇ ਮਾਹਿਰ ਡਾਕਟਰਾਂ ਦੀ ਟੀਮ ਨਾਲ ਮਿਲ ਕੇ ਸੈਨੀਟੇਸ਼ਨ ਵਰਕਰਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਦੌਰਾਨ ਸਰਕਾਰੀ ਹਸਪਤਾਲ ਜਲਾਲਾਬਾਦ ਤੋਂ ਮਾਹਿਰ ਡਾਕਟਰਾਂ ਦੀ ਇਕ ਟੀਮ ਨੇ ਸੈਨੀਟੇਸ਼ਨ ਵਰਕਰਾਂ ਦੀਆਂ ਬਿਮਾਰੀਆਂ ਦੇ ਇਲਾਜ ਸਬੰਧੀ ਮੁਫ਼ਤ ਸਿਹਤ ਚੈੱਕਅਪ, ਮੁਫਤ  ਦਵਾਈਆਂ ਅਤੇ ਬਲੱਡ ਸੈਂਪਲ ਲਏ ਗਏ!   ਇਸ ਸਮਾਪਤੀ ਸਮਾਰੋਹ ਵਿਚ ਹਾਜ਼ਰ ਡਾ: ਯੋਗਤਾ ਬਜਾਜ ਮੈਡੀਕਲ ਅਫਸਰ, ਕਿਸ਼ਨਦੀਪ ਪੀ.ਓ, ਆਦੇਸ਼ ਕੰਬੋਜ ਐਲ.ਐਮ....
ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

Local
 ਪਟਿਆਲਾ, 2 ਅਕਤੂਬਰ:-               ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਾਲ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਨੂੰ ਹਲਦੀ ਰੋਗ ਦੀ ਬਿਮਾਰੀ ਵੀ ਲੱਗੀ ਹੈ ਜਿਸ ਕਾਰਨ ਰਾਤ ਸਮੇਂ ਝੋਨਾ ਵੱਢਣ ਨਾਲ ਹਲਦੀ ਰੋਗ ਵਾਲਾ ਪਾਊਡਰ ਨਮੀ ਕਾਰਨ ਝੋਨੇ ਦੇ ਦਾਣਿਆਂ ਨਾਲ ਲੱਗ ਜਾਂਦਾ ਹੈ ਜਿਸ ਕਾਰਨ ਦਾਣਾ ਬਦਰੰਗ ਹੋਣ ਕਾਰਨ ਝੋਨੇ ਨੂੰ ਵਿਕਣ ਵਿੱਚ ਮੁਸ਼ਕਲ ਹੁੰਦੀ ਹੈ।               ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸ਼ਾਮ 6.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਪਹਿਲਾ ਹੀ ਜਾਰੀ ਕੀਤੇ ਹਨ, ਇਸ ਲਈ ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ ਸਗੋਂ ਧੁੱਪ ਵਿੱਚ ਕਟਾਈ ਕਰਨ ਇਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵੀ ਠੀਕ ਰਹਿੰਦੀ ਹੈ।    &n...
ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਰੋਜ਼ਾ ਟ੍ਰੇਨਿੰਗ ਕੈਂਪ 

ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਰੋਜ਼ਾ ਟ੍ਰੇਨਿੰਗ ਕੈਂਪ 

Local
ਬਰਨਾਲਾ, 2 ਅਕਤੂਬਰ :-    ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ, ਬਰਨਾਲਾ ਵਿੱਚ ਪ੍ਰਿੰਸੀਪਲ ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਯੰਗ ਅੰਟਰਪਰਿਨਿਊਰ ਬਿਜ਼ਨਸ ਬਲਾਸਟਰ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਦਾ ਸੰਚਾਲਨ ਕੀਤਾ ਗਿਆ।    ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਬਰਨਾਲਾ ਸ੍ਰੀ ਸੁਨੀਤਇੰਦਰ ਸਿੰਘ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਬਰਜਿੰਦਰ ਪਾਲ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।    ਪ੍ਰਿੰਸੀਪਲ ਕਸ਼ਮੀਰ ਸਿੰਘ ਨੇ ਦੱਸਿਆ ਕਿ ਦੋ ਰੋਜ਼ਾ ਟ੍ਰੇਨਿੰਗ ਵਿੱਚ 34 ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਅਤੇ ਨੋਡਲ ਬੀ.ਬੀ. ਅਧਿਆਪਕਾਂ ਨੇ ਭਾਗ ਲਿਆ।    ਉਹਨਾਂ ਦੱਸਿਆ ਕਿ ਵਿਦਿਆਰਥੀਆਂ ਦੇ ਵੱਧਦੇ ਉਤਸ਼ਾਹ ਨੂੰ ਦੇਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਇਸ ਸਾਲ ਤੋਂ 11ਵੀਂ ਜਮਾਤ ਵਿੱਚ ਉੱਦਮਤਾ (Entrepreneurship) ਨੂੰ ਲਾਜ਼ਮੀ ਵਿਸ਼ੇ ਵਜੋਂ ਸ਼ਾਮਿਲ ਕੀਤਾ ਗਿਆ ਹੈ, ਜਿਸ ਨਾਲ ਵਿ...
ਨਾਰਕੋ ਕੋਆਰਡੀਨੇਸ਼ਨ  ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ

ਨਾਰਕੋ ਕੋਆਰਡੀਨੇਸ਼ਨ  ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ

Local
ਮਾਲੇਰਕੋਟਲਾ 01 ਅਕਤੂਬਰ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਕੀਤੀ ਗਈ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਪੱਧਰ ‘ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਮਿਲਵਰਤਨ ਅਤੇ ਸਾਂਝੇ ਕਦਮਾਂ ਨਾਲ ਇਸ ਵੱਡੀ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ਉਤੇ ਖਾਤਮਾ ਸੰਭਵ ਹੈ ਅਤੇ ਮਨੁੱਖਤਾ ਦੀ ਸੇਵਾ ਲਈ ਇਸ ਮੁਹਿੰਮ ਨੂੰ ਜੋਸ਼ ਨਾਲ ਜਮੀਨੀ ਪੱਧਰ ਉਤੇ ਲਾਗੂ ਕੀਤਾ ਜਾਣਾ ਜਰੂਰੀ ਹੈ।ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਿਆਂ ਦੀ ਵਿਕਰੀ ‘ਤੇ ਰੋਕ ਲਾਉਣ ਲਈ ਨਿਰੰਤਰ ਚੌਕਸੀ ਰੱਖੀ ਜਾਵੇ। ਉਹਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ...
ਐਸ.ਡੀ.ਐਮ ਬਟਾਲਾ, ਖੇਤੀਬਾੜੀ ਅਧਿਕਾਰੀਆਂ ਨਾਲ ਪਿੰਡ ਕਰਵਾਲੀਆਂ ਪਹੁੰਚੇ

ਐਸ.ਡੀ.ਐਮ ਬਟਾਲਾ, ਖੇਤੀਬਾੜੀ ਅਧਿਕਾਰੀਆਂ ਨਾਲ ਪਿੰਡ ਕਰਵਾਲੀਆਂ ਪਹੁੰਚੇ

Local
ਬਟਾਲਾ, 1 ਅਕਤੂਬਰ (   ) ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਤਹਿਤ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਬਟਾਲਾ ਬਲਾਕ ਦੇ ਪਿੰਡ ਕਰਵਾਲੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਬਟਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਬਟਾਲਾ ਕੰਵਲਜੀਤ ਸਿੰਘ, ਏ.ਡੀ.ਓ ਸਿਮਰਨਜੀਤ ਸਿੰਘ ਅਤੇ ਸਰਪੰਚ ਸਤਨਾਮ ਸਿੰਘ ਆਦਿ ਮੌਜੂਦ ਸਨ। ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਦਿਆਂ ਐਸ.ਡੀ.ਐਮ ਬਟਾਲਾ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਬੁਰੀ ਤਰ੍ਹਾਂ ਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਬਿਮਾਰੀਆਂ ਵਧਦੀਆਂ ਹਨ, ਜਿਨ੍ਹਾਂ ਦਾ ਸਾਡੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਬੱਚਿਆਂ ਦੇ ਤੰਦਰੁਸਤ ਭਵਿੱਖ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪਰਾਲੀ ਨਾ ਸਾੜੀ ਜਾਵੇ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ...
ਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਸਮਾਰੋਹ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਆਯੋਜਿਤ

ਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਸਮਾਰੋਹ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਆਯੋਜਿਤ

Local
ਗੁਰਦਾਸਪੁਰ, 1 ਅਕਤੂਬਰ (          ) - ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਨਮ ਜਯੰਤੀ ਨੂੰ ਸਮਰਪਿਤ ਸਮਾਰੋਹ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਨ ਭਾਰਤ ਦੇ ਇਤਿਹਾਸ ਵਿੱਚ ਮਹੱਤਵਪੂਰਨ ਹਨ, ਕਿਉਂਕਿ ਮਹਾਤਮਾ ਗਾਂਧੀ ਨੇ ਸੱਚ, ਅਹਿੰਸਾ ਅਤੇ ਸਾਦਗੀ ਰਾਹੀਂ ਦੇਸ਼ ਨੂੰ ਆਜ਼ਾਦੀ ਦਿਵਾਈ, ਜਦਕਿ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਨੇ 'ਜੈ ਜਵਾਨ ਜੈ ਕਿਸਾਨ' ਦਾ ਨਾਅਰਾ ਦੇ ਕੇ ਦੇਸ਼ ਨੂੰ ਏਕਤਾ ਅਤੇ ਮਿਹਨਤ ਦਾ ਸੰਦੇਸ਼ ਦਿੱਤਾ। ਸਮਾਰੋਹ ਦੀ ਸ਼ੁਰੂਆਤ ਵਿੱਚ ਮਹਾਤਮਾ ਗਾਂਧੀ ਅਤੇ ਸ਼ਾਸਤਰੀ ਜੀ ਦੇ ਚਿੱਤਰਾਂ ਅੱਗੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸ਼ਮਾ ਰੌਸ਼ਨ ਕਰਕੇ ਮਿਊਜ਼ਿਕ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਅਤੇ ਦੇਸ਼ ਭਗਤੀ ਗੀਤ ਪ੍ਰਸਤੁਤ ਕੀਤੇ ਗਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ ਨੇ ਕਿਹਾ ਕਿ ਮਹਾਤਮਾ ਗਾਂਧੀ ਅਤੇ ਸ਼ਾਸਤਰੀ ਜੀ ਦੀ ਜ਼ਿੰਦਗੀ, ਦਰਸ਼ਨ ਅਤੇ ਉਪਦੇਸ਼ ਸਾਰੇ ਭਾਰਤੀ ਲਈ ਰਾਹ ਦਸੇਰਾ ...
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋ ਪੱਟੀ ਹਲਕੇ ਦੇ ਹੜ ਪ੍ਰਭਾਵਿਤ ਪਿੰਡ ਪਾਰਲੇ ਜੱਲੋਕੇ ਵਿਖੇ ਰਾਸ਼ਨ ਕਿੱਟਾਂ, ਗੱਦੇ, ਫੀਡ, ਚੋਕਰ ਵੰਡੇ ਗਏ

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋ ਪੱਟੀ ਹਲਕੇ ਦੇ ਹੜ ਪ੍ਰਭਾਵਿਤ ਪਿੰਡ ਪਾਰਲੇ ਜੱਲੋਕੇ ਵਿਖੇ ਰਾਸ਼ਨ ਕਿੱਟਾਂ, ਗੱਦੇ, ਫੀਡ, ਚੋਕਰ ਵੰਡੇ ਗਏ

Local
ਪੱਟੀ, (ਤਰਨ ਤਾਰਨ), 01 ਅਕਤੂਬਰ : ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋ  ਪੱਟੀ ਹਲਕੇ ਦੇ ਹੜ ਪ੍ਰਭਾਵਿਤ ਪਿੰਡ ਪਾਰਲੇ ਜੱਲੋਕੇ ਵਿਖੇ ਰਾਸ਼ਨ ਕਿੱਟਾਂ, ਗੱਦੇ, ਫੀਡ, ਚੋਕਰ ਵੰਡੇ ਗਏ ਅਤੇ ਪਿੰਡ ਵਿੱਚ ਫੋਗਿੰਗ ਮਸ਼ੀਨ ਵੀ ਚਲਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕੀ ਪੰਜਾਬ ‘ਚ ਹੜ੍ਹਾਂ ਦੌਰਾਨ ਲੋਕਾਂ ਦੀ ਜ਼ਿੰਦਗੀ ਤੇ ਸੁਰੱਖਿਆ ਨੂੰ ਪਹਿਲ ਦਿੱਤੀ ਗਈ। ਸਰਕਾਰ ਨੇ ਲੋਕਾਂ ਨੂੰ ਇਕੱਲਾ ਨਹੀਂ ਛੱਡਿਆ। ਉਹਨਾਂ ਕਿਹਾ ਕਿ ਨੁਕਸਾਨ ਦੀ ਭਰਪਾਈ, ਮੁੜ ਵਸੇਬੇ ਤੇ ਵਿਕਾਸ ਲਈ ਪ੍ਰਸ਼ਾਸਨ ਤੇ ਨੁਮਾਇੰਦੇ ਪੂਰੀ ਤਰ੍ਹਾਂ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ। ਹੜ੍ਹਾਂ ਤੋਂ ਪਹਿਲਾਂ ਵੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮਿਸਾਲੀ ਕੰਮ ਕੀਤੇ। ਸਰਕਾਰ ਆਪਣੇ ਲੋਕਾਂ ਦੀ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਸ. ਭੁੱਲਰ ਨੇ ਆਖਿਆ ਕਿ ਉਹ ਨਿਰੰਤਰ ਲੋਕ ਸੇਵਾ ਵਿੱਚ ਹਾਜ਼ਰ ਹੈ ,ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ‘ਚ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫ਼ੀਡ ਅਤੇ ਚੋਕਰ ਵੰਡੀ ਅਤੇ ਸਾਥੀਆਂ ਨਾਲ ਮਿਲ ਕੇ ਮੱਛਰਾਂ ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੇ ਯਤਨਾਂ ਸਦਕਾ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੇ ਯਤਨਾਂ ਸਦਕਾ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ

Local
ਹੁਸ਼ਿਆਰਪੁਰ, 1 ਅਕਤੂਬਰ:- ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੁਣ ਖ਼ਤਮ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ ਸੀ, ਜਿਸ ਵਿਚ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਵਿਸਥਾਰ ਵਿਚ ਪੇਸ਼ ਕੀਤੀਆਂ। ਵਿਧਾਇਕ ਜਿੰਪਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਯੂਨੀਅਨ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਅਤੇ ਜਨਤਾ ਦੀ ਸਹੂਲਤ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਕਿਸੇ ਵੀ ਮੁੱਦੇ ਨੂੰ ਗੱਲਬਾਤ ਅਤੇ ਆਪਸੀ ਸਮਝ ਰਾਹੀਂ ਹੱਲ ਕੀਤਾ ਜਾਵੇਗਾ। ਸਫ਼ਾਈ ਕਰਮਚਾਰੀਆਂ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਜਿੰਪਾ ਨੇ ਕਿਹਾ ਕਿ ਉਨ੍ਹਾਂ ਨੇ ਜਨਤਾ ਦੀਆਂ ਚਿੰਤਾਵਾਂ ਨੂੰ ਦੇਖਦੇ ਹੋਏ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਉਨ...
ਪ੍ਰਸ਼ਾਸਕੀ ਅਫ਼ਸਰ ਗੁਰਦੀਪ ਸਿੰਘ ਤਰੱਕੀ ਉਪਰੰਤ ਅਧੀਨ ਸਕੱਤਰ ਵਜੋਂ ਹੋਏ ਪਦ-ਉੱਨਤ

ਪ੍ਰਸ਼ਾਸਕੀ ਅਫ਼ਸਰ ਗੁਰਦੀਪ ਸਿੰਘ ਤਰੱਕੀ ਉਪਰੰਤ ਅਧੀਨ ਸਕੱਤਰ ਵਜੋਂ ਹੋਏ ਪਦ-ਉੱਨਤ

Local
ਚੰਡੀਗੜ੍ਹ ਅਕਤੂਬਰ 1, - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਵਿਭਾਗੀ ਤਰੱਕੀ ਕਮੇਟੀ ਦੀ ਸਿਫ਼ਾਰਸ਼ ਦੇ ਮੱਦੇਨਜ਼ਰ ਸੁਪਰਡੈਂਟ ਕਾਡਰ ਦੇ ਅਧਿਕਾਰੀ ਗੁਰਦੀਪ ਸਿੰਘ ਨੂੰ ਅੱਜ ਬਤੌਰ ਅਧੀਨ ਸਕੱਤਰ ਵਜੋਂ ਪਦ-ਉੱਨਤ ਕਰ ਦਿੱਤਾ ਗਿਆ ਹੈ। ਉਹ ਇਸ ਵੇਲੇ ਬਤੌਰ ਪ੍ਰਸ਼ਾਸਕੀ ਅਫ਼ਸਰ-2, ਪੰਜਾਬ ਸਿਵਲ ਸਕੱਤਰੇਤ -2, (ਮਿੰਨੀ ਸਕੱਤਰੇਤ) ਚੰਡੀਗੜ੍ਹ ਵਿਖੇ ਤਾਇਨਾਤ ਸਨ ਅਤੇ ਪਿਛਲੇ 34 ਸਾਲਾਂ ਤੋਂ ਸਰਕਾਰੀ ਸੇਵਾ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਦੀ ਇਸ ਨਿਯੁਕਤੀ ਉੱਤੇ ਸਕੱਤਰੇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।...