Friday, September 25Malwa News
Shadow

Local

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ

Local
ਸ੍ਰੀ ਮੁਕਤਸਰ ਸਾਹਿਬ, 26 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026” ਸਬੰਧੀ ਪੋਸਟਰ ਅੱਜ ਡਿਪਟੀ ਕਮਿਸ਼ਨਰ, ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਅਤੇ ਖੇਡ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ-2026”  ਦੀ ਸ਼ੁਰੂਆਤ  ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ 05 ਸਤੰਬਰ 2026 ਨੂੰ ਬਠਿੰਡਾ ਵਿਖੇ ਕੀਤੀ ਜਾਵੇਗੀ। ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ, ਜ਼ਿਲ੍ਹਾ ਪੱਧਰੀ ਖੇਡਾਂ ਅਤੇ ਰਾਜ ਪੱਧਰੀ ਖੇਡਾਂ ਵੱਖ-ਵੱਖ ਮਿਤੀਆਂ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵ...
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 7 ਸਤੰਬਰ ਤੋਂ

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 7 ਸਤੰਬਰ ਤੋਂ

Local
ਤਰਨ ਤਾਰਨ, 26 ਅਗਸਤ (            ) -   ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਅਫ਼ਸਰ ਕਪਲਮੀਤ ਸਿੰਘ ਦੀ ਅਗਵਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 07-09-2026 ਤੋਂ 07-10-2026 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ (ਨੇੜੇ ਮਾਲ ਮੰਡੀ), ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 31-08-2026 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫੋਟੋ ...
ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ

Local
ਜਲੰਧਰ, 25 ਅਗਸਤ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਦੇ ਨਾਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਹੱਲ ਕਰਕੇ ਉਹਨਾਂ ਨੂੰ ਰਾਹਤ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਪਾਰਦਰਸ਼ੀ ਢੰਗ ਨਾਲ ਹੱਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਪਾਰੀ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਤ...
ਬਰਦ ਖੱਡ ਤੇ ਸਰਸਾ ਦਰਿਆ ਵਿੱਚ ਉਦਯੋਗਿਕ ਕੂੜੇ ਦੇ ਨਾਜਾਇਜ਼ ਡੰਪ ਦਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਰਦਾਫਾਸ਼

ਬਰਦ ਖੱਡ ਤੇ ਸਰਸਾ ਦਰਿਆ ਵਿੱਚ ਉਦਯੋਗਿਕ ਕੂੜੇ ਦੇ ਨਾਜਾਇਜ਼ ਡੰਪ ਦਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਰਦਾਫਾਸ਼

Local
ਰੂਪਨਗਰ, 25 ਅਗਸਤ: ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਮੜਾਂਵਾਲਾ, ਨਵਾਂ ਨਗਰ, ਭੁੱਡ ਬੈਰੀਅਰ ਖੇਤਰ ਵਿੱਚ ਸਰਸਾ ਦਰਿਆ ਅਤੇ ਬਰਦ ਖੱਡ ਵਿੱਚ ਪੈ ਰਹੇ ਉਦਯੋਗਿਕ ਕੂੜੇ ਅਤੇ ਕਥਿਤ ਤੌਰ ’ਤੇ ਖਤਰਨਾਕ ਰਸਾਇਣਕ ਰਹਿੰਦ-ਖੂੰਹਦ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਵਿਧਾਇਕ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਹਿਮਾਚਲ ਦੇ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਾਲ-ਨਾਲ ਪੰਜਾਬ ਦੇ ਅਧਿਕਾਰੀਆਂ ਨੂੰ ਵੀ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ। ਵਿਧਾਇਕ ਦਿਨੇਸ਼ ਚੱਢਾ ਨੇ ਭੁੱਡ ਬੈਰੀਅਰ ਹਿਮਾਚਲ ਪ੍ਰਦੇਸ਼ ਵਿਖੇ ਸਰਸਾ ਦਰਿਆ ਵਿੱਚ ਡਿੱਗ ਰਹੇ ਕੂੜੇ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਇਸ ਤੋਂ ਬਾਅਦ ਉਹ ਮੜਾਂਵਾਲਾ ਖੇਤਰ ਵਿੱਚ ਬਰਦ ਖੱਡ ਵਿਖੇ ਵੀ ਪਹੁੰਚੇ, ਜਿੱਥੇ ਦਰਿਆ/ਖੱਡ ਦੇ ਅੰਦਰ ਵੱਡੀ ਮਾਤਰਾ ਵਿੱਚ ਉਦਯੋਗਿਕ ਕੂੜਾ ਡੰਪ ਕੀਤਾ ਹੋਇਆ ਮਿਲਿਆ। ਮੌਕੇ ’ਤੇ ਮੌਜੂਦ ਸਮੱਗਰੀ ਵਿੱਚ ਉਦਯੋਗਿਕ ਰਹਿੰਦ-ਖੂੰਹਦ, ਰਸਾਇਣਕ ਸਮੱਗਰੀ, ਮੈਡੀਕਲ ਇੰਜੈਕਸ਼ਨਾਂ ਅਤੇ ਹੋਰ ਖਤਰਨਾਕ ਵ...
ਪਿੰਡ ਬਾਸੀਅਰਖ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ; ਆਦਰ ਸਿੰਘ ਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀ ‘ਆਪ’ ਵਿੱਚ ਸ਼ਾਮਲ

ਪਿੰਡ ਬਾਸੀਅਰਖ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ; ਆਦਰ ਸਿੰਘ ਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀ ‘ਆਪ’ ਵਿੱਚ ਸ਼ਾਮਲ

Local
ਭਵਾਨੀਗੜ੍ਹ, 25 ਅਗਸਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਖ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਦਰ ਸਿੰਘ ਅਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਜੁੜੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕ...
ਹਵੇਲੀ ਖੁਰਦ ਦੇ ਨੌਜਵਾਨਾਂ ਨੂੰ ਮਿਲਿਆ ਖੇਡ ਸਹੂਲਤਾਂ ਦਾ ਵੱਡਾ ਤੋਹਫ਼ਾ: ਵਿਧਾਇਕ ਦਿਨੇਸ਼ ਚੱਢਾ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਣ ਕੀਤਾ

ਹਵੇਲੀ ਖੁਰਦ ਦੇ ਨੌਜਵਾਨਾਂ ਨੂੰ ਮਿਲਿਆ ਖੇਡ ਸਹੂਲਤਾਂ ਦਾ ਵੱਡਾ ਤੋਹਫ਼ਾ: ਵਿਧਾਇਕ ਦਿਨੇਸ਼ ਚੱਢਾ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਣ ਕੀਤਾ

Local
ਰੂਪਨਗਰ, 25 ਅਗਸਤ: ਪਿੰਡ ਹਵੇਲੀ ਖੁਰਦ ਦੇ ਨੌਜਵਾਨਾਂ ਅਤੇ ਬੱਚਿਆਂ ਲਈ ਖੇਡਾਂ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਸਹੂਲਤ ਦਾ ਵਾਧਾ ਹੋਇਆ ਹੈ। ਪਿੰਡ ਵਿੱਚ ਨਵਾਂ ਖੇਡ ਸਟੇਡੀਅਮ ਤਿਆਰ ਹੋਣ ਉਪਰੰਤ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਇਸ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਇਸ ਉਪਰਾਲੇ ਨੂੰ ਪਿੰਡ ਦੇ ਨੌਜਵਾਨਾਂ ਅਤੇ ਬੱਚਿਆਂ ਲਈ ਮਹੱਤਵਪੂਰਨ ਸਹੂਲਤ ਦੱਸਿਆ ਗਿਆ। ਵਿਧਾਇਕ ਦਿਨੇਸ਼ ਚੱਢਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ। ਖੇਡ ਮੈਦਾਨ ਸਿਰਫ਼ ਖੇਡਣ ਦੀ ਥਾਂ ਨਹੀਂ ਹੁੰਦੇ, ਸਗੋਂ ਇਹ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਤਿਆਰ ਕੀਤੇ ਗਏ ਖੇਡ ਸਟੇਡੀਅਮ ਵਿੱਚ ਨੌਜਵਾਨਾਂ ਲਈ ਫੁੱਟਬਾਲ ਦਾ ਮੈਦਾਨ ਅਤੇ ਵਾਲੀਬਾਲ ਲਈ ਵੱਖਰਾ ਕੋਰ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

Local
ਸੁਨਾਮ, 24 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਸਿੱਖਿਆ, ਪੀਣ ਵਾਲੇ ਪਾਣੀ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਪਿੰਡ ਦੁੱਗਾਂ ਵਿਖੇ 35 ਲੱਖ ਰੁਪਏ ਦੀ ਲਾਗਤ ...
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

Local
ਤਰਨ ਤਾਰਨ, 24 ਅਗਸਤ :       ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪਿੰਡ ਹਰਦੋ ਚੱਕ ਬਾਂਬਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ, ਇੰਚਾਰਜ਼, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਯੂਨੀਵਰਸਿਟੀ ਵੱਲੋਂ ਕਿਸਾਨਾਂ ਲਈ ਕੀਤੇ ਜਾਣ ਵਾਲੇ ਨਵੇਂ ਖੋਜ ਕਾਰਜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਉੱਤੇ ਵੀ ਚਾਨਣਾ ਪਾਇਆ। ਡਾ. ਪਰਮਿੰਦਰ ਸਿੰਘ ਸੰਧੂ, ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨੀ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਕਰਨ ਲਈ ਕਿਹਾ ਜੋ ਬਿਜਾਈ ਅਤੇ ਨਦੀਨ ਨਾਸ਼ਕਾਂ ਦੀ ਸਪਰੇਅ ਨਾਲੋ- ਨਾਲ ਕਰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ, ਖ਼ਰਚੇ ਵਿੱਚ ਕਟੋਤੀ ਅਤੇ ਝੋਨੇ ...
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ

Local
ਤਰਨ ਤਾਰਨ/ਗੋਇੰਦਵਾਲ ਸਾਹਿਬ, 24 ਅਗਸਤ :        'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 26 ਅਗਸਤ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਸਮਾਗਮ ਵਾਲੇ ਸਥਾਨ 'ਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਟੇਜ, ਸ਼ਾਮਿਆਨੇ, ਸਜਾਵਟ, ਸਾਊਂਡ, ਵੱਖ-ਵੱਖ ਬਲਾਕਾਂ, ਸਫ਼ਾਈ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਨਿਰਵਿਘਨ ਬਿਜਲ...
ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ 20 ਹੌਟਸਪੌਟਾਂ ‘ਚ ਘਰ-ਘਰ ਜਾ ਕੇ ਹੋਵੇਗੀ ਜਾਂਚ: ਆਸ਼ਿਕਾ ਜੈਨ

ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ 20 ਹੌਟਸਪੌਟਾਂ ‘ਚ ਘਰ-ਘਰ ਜਾ ਕੇ ਹੋਵੇਗੀ ਜਾਂਚ: ਆਸ਼ਿਕਾ ਜੈਨ

Local
ਹੁਸ਼ਿਆਰਪੁਰ, 24 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ‘ਡੇਂਗੂ ਤੇ ਵਾਰ’ ਅਭਿਆਨ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਅਤੇ ਨਰਸਿੰਗ ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ ਦੇ 20 ਸ਼ਨਾਖ਼ਤੀ ਹੌਟਸਪੌਟ ਖੇਤਰਾਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਦਾ ਅਭਿਆਨ ਪੂਰੀ ਗੰਭੀਰਤਾ ਅਤੇ ਨਿਰੰਤਰਤਾ ਨਾਲ ਚਲਾਇਆ ਜਾਵੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਸ ਅਭਿਆਨ ਦੀ ਸ਼ੁਰੂਆਤ 11 ਅਗਸਤ ਤੋਂ ਕਰ ਦਿੱਤੀ ਗਈ ਹੈ। ਇਸ ਤਹਿਤ 250 ਵਲੰਟੀਅਰਾਂ ਅਤੇ 20 ਲਾਰਵਾ ਚੈਕਰਾਂ ਰਾਹੀਂ ਘਰ-ਘਰ ਜਾ ਕੇ ਜਾਂਚ ਕੀਤੀ ਜਾਣੀ ਹੈ, ਜਦਕਿ ਇਨ੍ਹਾਂ ਗਤੀਵਿਧੀਆਂ ਦੀ ਨਿਗਰਾਨੀ 4 ਗਵਰਨੈਂਸ ਫੈਲੋਜ਼ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ, ਮਦਰ ਮੈਰੀ ਕਾਲਜ ਆਫ਼ ਨਰਸਿੰਗ ਅਤੇ ਐਸ.ਟੀ. ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਇਸ ਅਭਿਆਨ ਵਿੱਚ ਭਾਗ ਲਿਆ ਹੈ।ਮੀਟਿੰਗ ਵਿੱਚ ਦੱਸਿਆ ਗਿਆ ਕਿ ...