ਸੂਬੇ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖ਼ਾਤਮਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ: ਗੁਰਦੀਪ ਸਿੰਘ ਰੰਧਾਵਾ
ਕਲਾਨੌਰ/ਧਾਰੀਵਾਲ/ਗੁਰਦਾਸਪੁਰ, 03 ਅਗਸਤ ( ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਹਲਕੇ ਦੇ ਪਿੰਡ ਬਜ਼ੁਰਗਵਾਲ, ਦੁੱਲਾਨੰਗਲ ਅਤੇ ਬਾਂਗੋਵਾਣੀ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੂਬੇ ਵਿੱਚੋਂ ਨਸ਼ਿਆਂ ਨੂੰ ਹਰ ਹੀਲੇ ਖ਼ਤਮ ਕੀਤਾ ਜਾਵੇਗਾ ਅਤੇ ਇਸੇ ਅਹਿਦ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ।
ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਮੋਹਰੀ ਯੋਗਦਾਨ ਪਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ੍ਹਾ...








