Monday, August 10Malwa News
Shadow

Local

ਨੰਦੀਸ਼ਾਲਾ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

ਨੰਦੀਸ਼ਾਲਾ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

Local
ਸ੍ਰੀ ਮੁਕਤਸਰ ਸਾਹਿਬ, 15 ਦਸੰਬਰ:- ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਇੱਕ ਗਊ ਭਲਾਈ ਕੈਂਪ ਨੰਦੀ ਨਸਲ ਸੁਧਾਰ ਗਊਸ਼ਾਲਾ ਕਮੇਟੀ ਗੁਰੂਹਰਸਾਏ ਰੋਡ, ਸਾਹਮਣੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ । ਇਸ ਕੈਂਪ ਦੌਰਾਨ ਗਊਆਂ ਦੇ ਇਲਾਜ ਲਈ ਗਊਸ਼ਾਲਾ ਨੂੰ 25000/- ਰੁਪਏ ਦੀਆਂ ਦਵਾਈਆਂ  ਮੁਫਤ ਦਿੱਤੀਆ ਗਈਆ । ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗਰੁਦਿੱਤ ਸਿੰਘ ਅਲੌਖ ਨੇ ਦੱਸਿਆ ਕਿ ਪਸ਼ੂਆ ਨੂੰ ਨਿਰੋਗ ਰੱਖਣ ਲਈ ਪਸ਼ੂ ਪਾਲਣ ਵਿਭਾਗ ਵੱਲੋ ਮੁਫਤ ਡੀਵਾਰਮਿੰਗ ਕੀਤੀ ਜਾਂਦੀ ਹੈ ਅਤੇ ਸਮੇਂ ਸਮੇਂ ਤੇ ਬਿਮਾਰੀਆਂ ਤੋ ਬਚਾਅ ਲਈ ਵੈਕਸੀਨ ਕੀਤੀ ਜਾਂਦੀ ਹੈ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਸਾਰੇ ਪਸ਼ੂਆ ਨੂੰ ਸਮੇਂ ਸਿਰ ਡੀਵਾਰਮਿੰਗ ਅਤੇ ਵੈਕਸ਼ੀਨੇਸਨ ਕਰਵਾਈ ਜਾਵੇ । ਸੀਨੀਅਰ ਵੈਟਰਨਰੀ ਅਫਸਰ ਡਾ. ਕੇਵਲ ਸਿੰਘ ਨੇ ਸਰਦੀ ਰੁੱਤ ਵਿੱਚ ਪਸ਼ੂਆ ਨੂੰ ਲੱਗਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਜਾਣੂ ਕਰਵਾਇਆ । ਡਾ. ਅਮਰਿੰਦਰਜੀਤ ਸਿੰਘ ਬਰਾੜ ਅਤੇ ਡਾ. ਅਮਨਦੀਪ ਸੇਠੀ ਤੇ ਅਧਾਰਿਤ ਵੈਟਰਨਰੀ ਟੀਮ ਵੱਲੋਂ ...
ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

Local
ਕੀਰਤਪੁਰ ਸਾਹਿਬ 15 ਦਸੰਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਅਤੇ ਸਿਹਤ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਹੀ ਉਪਰਾਲਿਆਂ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੋਦੀਮਾਜਰਾ ਦੇ ਵਿਦਿਆਰਥੀਆਂ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਦਾ ਸਿੱਖਿਆਤਮਕ ਦੌਰਾ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਹਸਪਤਾਲ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।      ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬੀ.ਈ.ਈ ਸਾਹਿਲ ਸੁਖੇਰਾ ਅਤੇ ਹੈਲਥ ਸੁਪਰਵਾਈਜ਼ਰ ਪਾਲ ਸਿੰਘ ਵੱਲੋਂ ਸਿਹਤ ਵਿਭਾਗ ਦੀਆਂ ਮੁੱਖ ਸਕੀਮਾਂ, ਰੋਕਥਾਮੀ ਸਿਹਤ ਸੇਵਾਵਾਂ, ਸਾਫ਼-ਸਫ਼ਾਈ, ਪੋਸ਼ਣ ਅਤੇ ਸਿਹਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਕਿ ਉਹ ਮਿਲੀ ਹੋਈ...
ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ

ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ

Local
ਫਾਜ਼ਿਲਕਾ 15 ਦਸੰਬਰ1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ।ਵਿਜੈ ਪਰੇਡ ਵਿਚ ਸ਼ਾਮਲ ਹੁੰਦਿਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਸੀਂ ਸਿਕ ਝੁਕਾ ਕੇ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਜੈ ਦਿਵਸ ਦੇ ਮਦੇਨਜਰ ਵਿਕਟਰੀ ਪਰੇਡ ਵਿਚ ਭਾਗੀਦਾਰੀ ਬਣਾਉਣਾ ਇਕ ਅਨੋਖਾ ਅਹਿਸਾਸ ਦਿੰਦਾ ਹੈ।ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਨੂੰ ਪ੍ਰਣਾਮ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ

Local
ਹੁਸ਼ਿਆਰਪੁਰ, 15 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੀਰਜ ਗੋਇਲ ਦੀ ਅਗਵਾਈ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਪਿੰਡਾਂ ਵਿਚ ਨਸ਼ੇ ਦੇ ਖ਼ਾਤਮੇ ਸਬੰਧੀ ਵਿਆਪਕ ਜਨਤਕ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।      ਇਹ ਪ੍ਰੋਗਰਾਮ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਹੁਸ਼ਿਆਰਪੁਰ, ਸਾਂਝ ਕੇਂਦਰ/ਲੀਗਲ ਏਡ ਕਲੀਨਿਕ ਦਸੂਹਾ, ਸਾਂਝ ਕੇਂਦਰ ਮੁਕੇਰੀਆਂ ਅਤੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਕਾਰਾਤਮਕ ਜੀਵਨ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।     ਇਸ ਮੌਕੇ ਪੈਨਲ ਐਡਵੋਕੇਟਾਂ ਅਤੇ ਕਾਨੂੰਨੀ ਸਹਾਇਤਾ ਬਚਾਅ ਕੌਂਸਲਾਂ ਵੱਲੋਂ ਜਾਗਰੂਕਤਾ ਸੈਮੀਨਾਰਾਂ ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੌਰਾਨ ਪਿੰਡ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਲਗਾਈ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੌਰਾਨ ਪਿੰਡ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਲਗਾਈ ਪੂਰਨ ਪਾਬੰਦੀ

Local
ਸ੍ਰੀ ਮੁਕਤਸਰ ਸਾਹਿਬ, 15 ਦਸੰਬਰ:- ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਮਾਡਲ ਕੋਡ ਆਫ਼ ਕੰਡਕਟ ਮੈਨੂਅਲ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜ਼ੋਨ ਨੰਬਰ 07 ਗੁਰੂਸਰ ਵਿੱਚ ਪੈਂਦੇ ਪਿੰਡ ਮਧੀਰ (ਪੋਲਿੰਗ ਬੂਥ ਨੰ. 21 ਅਤੇ 22) ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ 08 ਕੋਟਭਾਈ ਵਿੱਚ ਪੈਂਦੇ ਪਿੰਡ ਬੁਬਾਣੀਆਂ (ਪੋਲਿੰਗ ਬੂਥ ਨੰ. 63 ਅਤੇ 64) ਵਿਖੇ ਮਿਤੀ 16 ਦਸੰਬਰ 2025 ਨੂੰ ਕਰਵਾਈ ਜਾਣ ਵਾਲੀ ਦੁਬਾਰਾ ਚੋਣ (ਰੀ-ਪੋਲਿੰਗ) ਦੌਰਾਨ ਮਿਤੀ 16 ਦਸੰਬਰ 2025 (ਵੋਟਿੰਗ ਖ਼ਤਮ ਹੋਣ ਤੱਕ) ਨੂੰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਉਕਤ ਪੋਲਿੰਗ ਬੂਥ ਨਾਲ ਸਬੰਧਤ ਵੋਟਰਾਂ ਤੋਂ ਇਲਾਵਾ ਪਿੰਡ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਵੋਟਾਂ ਦਾ ਕੰਮ ਅਮਨ ਅਤੇ ਕਾਨੂੰਨ ਨਾਲ ਪੂਰਾ ਕੀਤਾ ਜਾ ਸਕੇ। ਹੁਕਮ...
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ

Local
ਫ਼ਰੀਦਕੋਟ 14 ਦਸੰਬਰ (                  ) ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ ਡਾ.ਪ੍ਰਗਿਆ ਜੈਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਸਮੁੱਚੇ ਚੋਣ ਅਮਲ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜਨ ਤੇ  ਸਮੂਹ ਵੋਟਰਾਂ, ਸੁਰੱਖਿਆ ਕਰਮਚਾਰੀਆਂ ਅਤੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ, ਕਰਮਚਾਰੀਆਂ ਦਾ ਚੋਣ ਅਮਲ ਦੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਤੇ ਧੰਨਵਾਦ ਕੀਤਾ।  ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਵੋਟ ਪਾਉਣ ਦਾ ਕੰਮ ਸਵੇਰੇ 08.00 ਵਜੇ ਸ਼ੁਰੂ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੱਕ 9 % ਪੋਲਿੰਗ ਹੋਈ, ਦੁਪਹਿਰ 12 ਵਜੇ ਤੱਕ ਫ਼ਰੀਦਕੋਟ ਜ਼ਿਲ੍ਹੇ  ਵਿੱਚ ਕਰੀਬ  21  ਪ੍ਰਤੀਸ਼ਤ ਪੋਲਿੰਗ ਹੋਈ। ਇਸੇ ਤਰ੍ਹਾਂ ਦੁਪਹਿਰ 2 ਵਜੇ ਤੱਕ ਕਰੀਬ 35 ਪ੍ਰਤੀਸ਼ਤ ਪੋਲਿੰਗ ਹੋਈ। ਇਸੇ ਤਰਾਂ ਸ਼ਾਮ 4 ਵਜੇ ਤੱਕ 48 ਪ੍ਰਤੀਸ਼ਤ ਦੇ ਕਰੀਬ ਵੋਟਾਂ ਪਈਆਂ ਉਨ੍ਹਾਂ ਦੱਸਿਆ ਕਿ ਲਾਈਨਾਂ ਵਿੱਚ ਲ...
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

Local
ਅੰਮ੍ਰਿਤਸਰ, 14 ਦਸੰਬਰ, 2025: ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 57, ਕਟੜਾ ਦੂਲੋ ਵਿੱਚ ਇੱਕ ਲੰਬੀ ਗਲੀ ਅਤੇ ਵਾਰਡ ਨੰਬਰ 58 ਵਿੱਚ ਇੱਕ ਪੱਕੀ ਗਲੀ ਦੇ ਨਿਰਮਾਣ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸਾਰੀਆਂ ਟੁੱਟੀਆਂ ਗਲੀਆਂ ਦੀ ਮੁਰੰਮਤ ਲਈ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਗਲੀਆਂ ਨੂੰ ਉੱਚ ਗੁਣਵੱਤਾ ਨਾਲ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗਲੀਆਂ ਵਿੱਚ ਸੀਵਰੇਜ...
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ  

ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ  

Local
ਬਰਨਾਲਾ, 14 ਦਸੰਬਰ  - ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਟੀ. ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਪਿੰਡ ਰਾਏਸਰ ਪਟਿਆਲਾ,  ਮਹਿਲ ਕਲਾਂ ਵਿਖੇ ਪੰਚਾਇਤ ਸੰਮਤੀ ਜ਼ੋਨ ਦੀ ਚੋਣ ਲਈ ਬੂਥ ਨੰਬਰ 20 ਉੱਤੇ ਮਤਦਾਨ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪਰਿਸ਼ਦ ਜ਼ੋਨ ਦਾ ਮਤਦਾਨ ਇਸ ਬੂਥ ‘ਤੇ ਸੁਚਾਰੂ ਢੰਗ ਨਾਲ ਸੰਪੰਨ ਹੋਇਆ।   ਸ਼੍ਰੀ ਬੈਨਿਥ ਨੇ ਦੱਸਿਆ ਕਿ ਬੈਲਟ ਪੇਪਰਾਂ ਦੀ ਗਲਤ ਛਪਾਈ ਹੋਣ ਕਾਰਨ ਮਤਦਾਨ ਰੱਦ ਕੀਤਾ ਗਿਆ ਹੈ। ਪੰਚਾਇਤ ਸੰਮਤੀ (ਜ਼ੋਨ 4 ਚੰਨਣਵਾਲ) ਲਈ ਦੁਬਾਰਾ ਮਤਦਾਨ 16 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਉਸੇ ਥਾਂ ‘ਤੇ ਕਰਵਾਇਆ ਜਾਵੇਗਾ ।\...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

Local
ਹੁਸ਼ਿਆਰਪੁਰ, 14 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੇ ਮਨੋਰਥ ਨਾਲ ਜਾਗਰੂਕਤਾ ਸੈਮੀਨਾਰ ਗਏ।     ਇਸ ਮੌਕੇ ਪੈਨਲ ਐਡਵੋਕੇਟ ਅਸ਼ੀਸ਼ ਜੋਤੀ, ਰੀਟੇਨਰ ਐਡਵੋਕੇਟ ਸਰਿਤਾ ਕਨਵਰ, ਪੈਨਲ ਐਡਵੋਕੇਟ ਬਰਜਿੰਦਰ ਸਿੰਘ, ਚੀਫ ਲੀਗਲ ਏਡ ਡਿਫੈਂਸ ਕੌਂਸਲ ਵਿਸ਼ਾਲ  ਕੁਮਾਰ ਅਤੇ  ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਸੰਦੀਪ ਵੱਲੋ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ।        ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ...
ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

Local
ਮਾਲੇਰਕੋਟਲਾ 14 ਦਸੰਬਰ:-       ਜ਼ਿਲ੍ਹਾ ਮਾਲੇਰਕੋਟਲਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 03ਬਲਾਕ ਸੰਮਤੀਆਂ(ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ) ਦੇ 45 ਜੋਨਾਂ ਦੀਆਂ ਚੋਣਾਂ ਸ਼ਾਮ 4 ਵਜੇ ਤੱਕ 39.4 ਫੀਸਦੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਵੋਟਿੰਗ ਸਵੇਰੇ 08 ਵਜੇ ਸ਼ੁਰੂ ਹੋ ਕੇ ਸ਼ਾਮ 04 ਵਜੇ ਤੱਕ ਚੱਲੀ । ਜ਼ਿਲ੍ਹਾ ਨਿਵਾਸੀਆਂ ਨੇ ਲੋਕਤੰਤਰੀ ਪ੍ਰਣਾਲੀ ਦੇ ਇਸ ਅਹਿਮ ਜਸ਼ਨ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ । ਲੋਕਾਂ ਨੇ ਚੋਣਾ ਦਾ ਪਰਵ ,ਦੇਸ਼ ਦਾ ਗੋਰਵ’ ਚ ਇੱਕ ਤਿਉਹਾਰ ਦੀ ਤਰ੍ਹਾਂ ਉਤਸਾਹ ਨਾਲ ਸਮੂਲੀਅਤ ਕੀਤੀ । ਜ਼ਿਲ੍ਹੇ ਵਿੱਚ ਬਹੁਤ ਹੀ ਸ਼ਾਂਤਮਈ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵੋਟਿੰਗ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀ ਦੁਰਘਟਨਾ ਨਹੀਂ ਵਾਪਰੀ ਤੇ ਸਾਰੇ ਬੂਥਾਂ `ਤੇ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ ਗਈਆਂ ।ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ ।    ਇਸ ਦੌਰਾਨ ਜਿਥੇ ਉਨ੍ਹਾਂ ਚੋਣ&n...